ਪਟਿਆਲਾ ਪੁਲਿਸ ਦੇ "ਕਾਸੋ" ਆਪ੍ਰੇਸ਼ਨ ਦੌਰਾਨ ਨਸ਼ੀਲੇ ਪਦਾਰਥ ਬ੍ਰਾਮਦ, ਹੋਈਆਂ ਗ੍ਰਿਫਤਾਰੀਆਂ

ਪਟਿਆਲਾ, 17 ਜੂਨ - ਪਟਿਆਲਾ ਪੁਲਿਸ ਵੱਲੋਂ ਐਤਵਾਰ ਨੂੰ ਜ਼ਿਲ੍ਹੇ ਭਰ ਵਿੱਚ ਚਲਾਏ ਗਏ "ਸੀਏਐਸਓ" (ਕਾਸੋ ) ਅਪਰੇਸ਼ਨ ਤਹਿਤ ਨਸ਼ੀਲੇ ਪਦਾਰਥ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ। ਐਸ ਪੀ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਇਹ ਸਰਚ ਆਪਰੇਸ਼ਨ ਚਲਾਇਆ।

ਪਟਿਆਲਾ, 17 ਜੂਨ - ਪਟਿਆਲਾ ਪੁਲਿਸ ਵੱਲੋਂ ਐਤਵਾਰ ਨੂੰ ਜ਼ਿਲ੍ਹੇ ਭਰ ਵਿੱਚ ਚਲਾਏ ਗਏ "ਸੀਏਐਸਓ" (ਕਾਸੋ ) ਅਪਰੇਸ਼ਨ ਤਹਿਤ ਨਸ਼ੀਲੇ ਪਦਾਰਥ ਬ੍ਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ। ਐਸ ਪੀ ਦੀ ਨਿਗਰਾਨੀ ਹੇਠ 800 ਤੋਂ ਵੱਧ ਪੁਲਿਸ ਮੁਲਾਜ਼ਮਾਂ ਨੇ ਇਹ ਸਰਚ ਆਪਰੇਸ਼ਨ ਚਲਾਇਆ। ਨਸ਼ੀਲੇ ਪਦਾਰਥ ਬਰਾਮਦ ਕਰਕੇ ਵੱਖ ਵੱਖ ਥਾਣਿਆਂ ਵਿੱਚ ਐਫ.ਆਈ.ਆਰ. ਦਰਜ ਕੀਤੀਆਂ ਗਈਆਂ। ਇਸ ਅਪਰੇਸ਼ਨ ਤਹਿਤ ਥਾਣਾ ਲਾਹੌਰੀ ਗੇਟ ਪਟਿਆਲਾ, ਥਾਣਾ ਸਿਟੀ ਸਮਾਣਾ, ਜੁਲਕਾਂ ਥਾਣਾ, ਭਾਦਸੋਂ ਥਾਣਾ, ਕੋਤਵਾਲੀ ਨਾਭਾ ਥਾਣਾ ਅਤੇ ਘੱਗਾ ਥਾਣੇ ਵਿੱਚ ਦੋ ਕੇਸ ਦਰਜ ਕੀਤੇ ਗਏ ਹਨ। ਤਲਾਸ਼ੀ ਮੁਹਿੰਮ ਦੌਰਾਨ ਇੱਕ ਕਿੱਲੋ ਗਾਂਜਾ, ਦਸ ਗ੍ਰਾਮ ਚੂਰਾ, ਨੌਂ ਬੋਤਲਾਂ ਨਜਾਇਜ਼ ਸ਼ਰਾਬ, 250 ਪਾਬੰਦੀਸ਼ੁਦਾ ਗੋਲੀਆਂ ਅਤੇ ਦਸ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਐਸਐਸਪੀ ਪਟਿਆਲਾ ਵਰੁਣ ਸ਼ਰਮਾ ਨੇ ਦੱਸਿਆ ਕਿ ਪਟਿਆਲਾ ਜ਼ਿਲ੍ਹੇ ਵਿੱਚ ਸਰਚ ਅਭਿਆਨ ਚਲਾ ਕੇ ਨਸ਼ਿਆਂ ਦੀ ਚੇਨ ਨੂੰ ਤੋੜਨ ਦੀ ਕੋਸ਼ਿਸ਼ ਕੀਤੀ ਗਈ ਹੈ। ਪੁਲਿਸ ਟੀਮ ਨੇ ਉਨ੍ਹਾਂ ਥਾਵਾਂ ਨੂੰ ਨਿਸ਼ਾਨਾ ਬਣਾਇਆ ਜਿੱਥੇ ਲੋਕ ਜ਼ਿਆਦਾਤਰ ਨਸ਼ਾ ਵੇਚਣ ਅਤੇ ਨਸ਼ਾ ਕਰਦੇ ਪਾਏ ਗਏ ਹਨ। ਉਨ੍ਹਾਂ ਕਿਹਾ ਕਿ ਨਸ਼ੇ 'ਤੇ ਕਾਬੂ ਪਾਉਣ ਲਈ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਵੀ ਜਾਰੀ ਰਹੇਗੀ। ਬ੍ਰਾਮਦਗੀ ਮਗਰੋਂ ਕੁਝ ਲੋਕਾਂ ਨੂੰ ਗ੍ਰਿਫਤਾਰ ਵੀ ਕੀਤਾ ਗਿਆ ਹੈ। ਫੜੇ ਗਏ ਲੋਕਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਉਨ੍ਹਾਂ ਦੀ ਪੂਰੀ ਸਪਲਾਈ ਦੀ ਚੇਨ ਫੜੀ ਜਾਵੇਗੀ।