ਰੈੱਡ ਕਰਾਸ ਨਵਾਂਸ਼ਹਿਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਨਵਾਂਸ਼ਹਿਰ - ਸੈਕਟਰੀ ਇੰਡੀਅਨ ਰੈੱਡ ਕਰਾਸ ਸੋਸਾਇਟੀ ਪੰਜਾਬ ਰਾਜ ਸ਼ਾਖਾ ਚੰਡੀਗੜ, ਸ: ਸ਼ਿਵਦੁਲਾਰ ਸਿੰਘ ਢਿੱਲੋਂ ਆਈ.ਏ.ਐਸ. ਸੇਵਾਮੁਕਤ ਅਤੇ ਰੈੱਡ ਕਰਾਸ ਡੀ.ਡੀ.ਸੀ ਨਵਾਂਸ਼ਹਿਰ ਦੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਹ ਅੰਤਰਰਾਸ਼ਟਰੀ ਯੋਗ ਦਿਵਸ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ ਤਾਂ ਜੋ ਯੋਗਾ ਅਭਿਆਸ ਦੇ ਕਈ ਲਾਭਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ।

ਨਵਾਂਸ਼ਹਿਰ - ਸੈਕਟਰੀ ਇੰਡੀਅਨ ਰੈੱਡ ਕਰਾਸ ਸੋਸਾਇਟੀ ਪੰਜਾਬ ਰਾਜ ਸ਼ਾਖਾ ਚੰਡੀਗੜ, ਸ: ਸ਼ਿਵਦੁਲਾਰ ਸਿੰਘ ਢਿੱਲੋਂ ਆਈ.ਏ.ਐਸ. ਸੇਵਾਮੁਕਤ ਅਤੇ ਰੈੱਡ ਕਰਾਸ ਡੀ.ਡੀ.ਸੀ ਨਵਾਂਸ਼ਹਿਰ ਦੇ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਦੀ ਅਗਵਾਈ ਹੇਠ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ। ਇਹ ਅੰਤਰਰਾਸ਼ਟਰੀ ਯੋਗ ਦਿਵਸ ਹਰ ਸਾਲ 21 ਜੂਨ ਨੂੰ ਮਨਾਇਆ ਜਾਂਦਾ ਹੈ ਤਾਂ ਜੋ ਯੋਗਾ ਅਭਿਆਸ ਦੇ ਕਈ ਲਾਭਾਂ ਨੂੰ ਉਤਸ਼ਾਹਿਤ ਕੀਤਾ ਜਾ ਸਕੇ। ਇਹ ਦਿਨ ਯੋਗਾ ਦੁਆਰਾ ਪੇਸ਼ ਕੀਤੀ ਗਈ ਤੰਦਰੁਸਤੀ ਲਈ ਸੰਪੂਰਨ ਪਹੁੰਚ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇੱਕ ਪਲੇਟਫਾਰਮ ਵਜੋਂ ਕੰਮ ਕਰਦਾ ਹੈ। ਇਸ ਸਾਲ ਦੇ ਅੰਤਰਰਾਸ਼ਟਰੀ ਯੋਗਾ ਦਿਵਸ 2024 ਲਈ ਚੁਣਿਆ ਗਿਆ ਥੀਮ ਹੈ “ਸਵੈ ਅਤੇ ਸਮਾਜ ਲਈ ਯੋਗ”, ਅੰਤਰਰਾਸ਼ਟਰੀ ਯੋਗਾ ਦਿਵਸ ਦੀ ਮਹੱਤਤਾ ਸਰੀਰਕ ਅਤੇ ਮਾਨਸਿਕ ਸਿਹਤ ਲਈ ਯੋਗਾ ਦੇ ਬਹੁਤ ਸਾਰੇ ਲਾਭਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਯੋਗਾ ਇੱਕ ਮਨ-ਸਰੀਰ ਅਭਿਆਸ ਹੈ ਜੋ ਹਜ਼ਾਰਾਂ ਸਾਲ ਪਹਿਲਾਂ ਭਾਰਤ ਵਿੱਚ ਸ਼ੁਰੂ ਹੋਇਆ ਸੀ। ਇਹ ਸਰੀਰਕ ਆਸਣ, ਸਾਹ ਲੈਣ ਦੀਆਂ ਕਸਰਤਾਂ, ਅਤੇ ਧਿਆਨ ਨੂੰ ਜੋੜਦਾ ਹੈ। ਯੋਗਾ ਨੂੰ ਲਚਕਤਾ, ਤਾਕਤ, ਸੰਤੁਲਨ ਅਤੇ ਧੀਰਜ ਵਿੱਚ ਸੁਧਾਰ ਕਰਨ ਲਈ ਦਿਖਾਇਆ ਗਿਆ ਹੈ। ਇਹ ਤਣਾਅ, ਚਿੰਤਾ ਅਤੇ ਉਦਾਸੀ ਨੂੰ ਘਟਾਉਣ ਵਿੱਚ ਵੀ ਮਦਦ ਕਰ ਸਕਦਾ ਹੈ।
ਇਸ ਮੌਕੇ ਸੈਂਟਰ ਵਿੱਚ ਮੌਜੂਦ ਸਟਾਫ਼ ਮੈਂਬਰ ਦੀਪਕ ਚੋਪੜਾ ਨੇ ਦੱਸਿਆ ਕਿ ਯੋਗ ਦਿਵਸ ਹਰ ਸਾਲ 21 ਜੂਨ ਨੂੰ ਪੂਰੀ ਦੁਨੀਆ ਵਿੱਚ ਮਨਾਇਆ ਜਾਂਦਾ ਹੈ ਅਤੇ ਇਸ ਦਿਨ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਅੱਜ ਦਾ ਦਿਨ ਸਭ ਤੋਂ ਲੰਬਾ ਦਿਨ ਹੋਣ ਕਰਕੇ ਯੋਗ ਦਿਵਸ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਯੋਗਾ ਸਿਰਫ਼ ਸਰੀਰਕ ਸਿਹਤ ਲਈ ਹੀ ਨਹੀਂ ਸਗੋਂ ਮਾਨਸਿਕ ਸਿਹਤ ਲਈ ਵੀ ਚੰਗਾ ਹੈ। ਇਸ ਮੌਕੇ ਉਨ੍ਹਾਂ ਕੇਂਦਰ ਵਿੱਚ ਦਾਖ਼ਲ ਮਰੀਜ਼ਾਂ ਨੂੰ ਵੱਖ-ਵੱਖ ਤਰ੍ਹਾਂ ਦੇ ਯੋਗ ਆਸਣ ਕਰਵਾਏ ਅਤੇ ਹਰੇਕ ਆਸਣ ਦੇ ਸਰੀਰ ਨੂੰ ਹੋਣ ਵਾਲੇ ਫ਼ਾਇਦਿਆਂ ਬਾਰੇ ਵੀ ਦੱਸਿਆ।
ਇਸ ਮੌਕੇ ਸਟਾਫ਼ ਮੈਂਬਰ ਦਿਨੇਸ਼ ਕੁਮਾਰ, ਮਨਜੋਤ, ਕਮਲਾ ਰਾਣੀ ਅਤੇ ਦਿਨੇਸ਼ ਬੱਧਨ ਸਮੇਤ ਮਰੀਜ਼ ਹਾਜ਼ਰ ਸਨ।