
ਲੋਕ ਭਲਾਈ ਸੇਵਾ ਸੁਸਾਇਟੀ ਦੀ ਅਹਿਮ ਮੀਟਿੰਗ ਹੋਈ
ਨਵਾਂਸ਼ਹਿਰ, 24 ਜੂਨ - ਲੋਕ ਭਲਾਈ ਸੇਵਾ ਸੁਸਾਇਟੀ ਰਜਿ. ਦੀ ਅਹਿਮ ਮੀਟਿੰਗ ਸਮਾਜ ਸੇਵਕ ਵਾਤਾਵਰਨ ਪ੍ਰੇਮੀ ਕੁਲਵਿੰਦਰ ਸਿੰਘ ਭਾਰਟਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਡਿਗ ਰਹੇ ਪਾਣੀ ਦੇ ਪੱਧਰ ਅਤੇ ਵਾਤਾਵਰਨ ਦੀ ਸੰਭਾਲ ਲਈ ਵਿਚਾਰਾਂ ਕੀਤੀਆਂ ਗਈਆਂ
ਨਵਾਂਸ਼ਹਿਰ, 24 ਜੂਨ - ਲੋਕ ਭਲਾਈ ਸੇਵਾ ਸੁਸਾਇਟੀ ਰਜਿ. ਦੀ ਅਹਿਮ ਮੀਟਿੰਗ ਸਮਾਜ ਸੇਵਕ ਵਾਤਾਵਰਨ ਪ੍ਰੇਮੀ ਕੁਲਵਿੰਦਰ ਸਿੰਘ ਭਾਰਟਾ ਦੀ ਪ੍ਰਧਾਨਗੀ ਹੇਠ ਹੋਈ। ਜਿਸ ਵਿਚ ਡਿਗ ਰਹੇ ਪਾਣੀ ਦੇ ਪੱਧਰ ਅਤੇ ਵਾਤਾਵਰਨ ਦੀ ਸੰਭਾਲ ਲਈ ਵਿਚਾਰਾਂ ਕੀਤੀਆਂ ਗਈਆਂ ਅਤੇ ਵਾਤਾਵਰਨ ਨੂੰ ਬਚਾਉਣ ਲਈ ਫ਼ੈਸਲਾ ਕੀਤਾ ਗਿਆ ਕਿ 7 ਜੁਲਾਈ ਨੂੰ ਹਰਿਆਵਲ ਲਹਿਰ ਦੀ ਸ਼ੁਰੂਆਤ ਕੀਤੀ ਜਾਵੇਗੀ ਅਤੇ ਲੋਕਾਂ ਨੂੰ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸੰਭਾਲ ਕਰਨ ਲਈ ਜਾਗਰੂਕ ਕੀਤਾ ਜਾਵੇਗਾ। ਸਮਾਜ ਸੇਵਕ ਕੁਲਵਿੰਦਰ ਸਿੰਘ ਭਾਰਟਾ ਨੇ ਕਿਹਾ ਕਿ ਜੇਕਰ ਅਸੀਂ ਰੁੱਖਾਂ ਅਤੇ ਪਾਣੀ ਦੀ ਸੰਭਾਲ ਨਾ ਕੀਤੀ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਰਾਜਸਥਾਨ ਬਣ ਜਾਵੇਗਾ। ਇਸ ਮੌਕੇ ਮਨਜਿੰਦਰ ਸਿੰਘ ਵਾਲੀਆ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ, ਸੰਤੋਖ ਤਾਜਪੁਰੀ, ਚੇਤ ਰਾਮ ਰਤਨ ਸੀਨੀਅਰ ਕੌਂਸਲਰ, ਰਾਮ ਕੁਮਾਰ, ਗਗਨਦੀਪ ਗਰਚਾ, ਸਤਨਾਮ ਸਿੰਘ ਸੰਧੂ ਆਦਿ ਹਾਜ਼ਰ ਸਨ।
24 ਨਵਾਂਸ਼ਹਿਰ 18 ਲੋਕ ਭਲਾਈ ਸੇਵਾ ਸੁਸਾਇਟੀ ਦੀ ਅਹਿਮ ਮੀਟਿੰਗ ਉਪਰੰਤ ਜਾਣਕਾਰੀ ਦਿੰਦੇ ਹੋਏ ਸਮਾਜ ਸੇਵਕ ਕੁਲਵਿੰਦਰ ਸਿੰਘ ਭਾਰਟਾ ਅਤੇ ਦੂਸਰੇ ਸਾਥੀ।
