ਡੇਂਗੂ ’ਤੇ ਵਾਰ : ਬੂਥਗੜ੍ਹ ਦੀਆਂ ਸਿਹਤ ਟੀਮਾਂ ਵਲੋਂ ਨਰਸਰੀਆਂ ਤੇ ਨਿਰਮਾਣ ਸਥਾਨਾਂ ਦੀ ਚੈਕਿੰਗ

ਬੂਥਗੜ੍ਹ, 20 ਜੂਨ : ‘ਹਰ ਸ਼ੁੱਕਰਵਾਰ, ਡੇਂਗੂ ’ਤੇ ਵਾਰ’ ਮੁਹਿੰਮ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਦੀ ਅਗਵਾਈ ਹੇਠ ਸਿਹਤ ਟੀਮ ਨੇ ਵਿਸ਼ੇਸ਼ ਤੌਰ ’ਤੇ ਨਰਸਰੀਆਂ, ਖ਼ਾਲੀ ਪਲਾਟਾਂ ਅਤੇ ਨਿਰਮਾਣ ਸਥਾਨਾਂ ’ਤੇ ਡੇਂਗੂ ਬੁਖ਼ਾਰ ਲਈ ਜ਼ਿੰਮੇਵਾਰ ਮੱਛਰ ਦਾ ਲਾਰਵਾ ਲੱਭਣ ਲਈ ਕੰਟੇਨਰ ਚੈੱਕ ਕੀਤੇ ਅਤੇ ਮੱਛਰ ਦੀ ਪੈਦਾਇਸ਼ ਵਾਲੀਆਂ ਹੋਰ ਸੰਭਾਵੀ ਥਾਵਾਂ ਦਾ ਨਿਰੀਖਣ ਕੀਤਾ।

 ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਅਲਕਜੋਤ ਕੌਰ ਨੇ ਦਸਿਆ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ’ਤੇ ਚੈਕਿੰਗ ਕੀਤੀ ਗਈ ਅਤੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਕਿਤੇ ਵੀ ਪਾਣੀ ਜਮ੍ਹਾਂ ਨਾ ਹੋਣ ਦੇਣ ਲਈ ਆਖਿਆ ਗਿਆ। ਉਨ੍ਹਾਂ ਦਸਿਆ ਕਿ ਜੁਝਾਰ ਨਗਰ ਵਿਖੇ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਨਾਲ ਡੇਂਗੂ ਜਾਗਰੂਕਤਾ ਰੈਲੀ ਵੀ ਕੱਢੀ । 
ਇਸੇ ਦੌਰਾਨ ਪੀ.ਐਚ.ਸੀ. ਅਧੀਨ ਵੱਖ-ਵੱਖ ਥਾਈਂ ਸਿਹਤ ਟੀਮਾਂ ਨੇ ਚੈਕਿੰਗ ਕੀਤੀ। ਡਾ. ਅਲਕਜੋਤ ਕੌਰ ਮੁਤਾਬਕ  ਲੋਕਾਂ  ਨੂੰ ਦਸਿਆ ਗਿਆ ਕਿ ਡੇਂਗੂ ਜਾਨਲੇਵਾ ਬੁਖ਼ਾਰ ਹੈ, ਜਿਸ ਤੋਂ ਬਚਾਅ ਲਈ ਕਿਸੇ ਵੀ ਥਾਂ ’ਤੇ ਪਾਣੀ ਖੜਾ ਨਾ ਹੋਣ ਦਿਤਾ ਜਾਵੇ। ਉਨ੍ਹਾਂ ਕਿਹਾ ਕਿ ਜੇ ਕਿਸੇ ਕਾਰਨ ਡੇਂਗੂ ਬੁਖ਼ਾਰ ਹੋ ਜਾਂਦਾ ਹੈ ਤਾਂ ਘਬਰਾਉਣ ਦੀ ਲੋੜ ਨਹੀਂ। ਮਰੀਜ਼ ਨੂੰ ਸਰਕਾਰੀ ਸਿਹਤ ਸੰਸਥਾ ਵਿਚ ਲਿਆਂਦਾ ਜਾਵੇ ਜਿਥੇ ਡੇਂਗੂ ਦਾ ਟੈਸਟ ਅਤੇ ਇਲਾਜ ਬਿਲਕੁਲ ਮੁਫ਼ਤ ਹੈ। 
ਮਰੀਜ਼ ਤਰਲ ਪਦਾਰਥਾਂ ਜਿਵੇਂ ਪਾਣੀ, ਜੂਸ, ਨਿੰਬੂ ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੇ ਅਤੇ ਆਰਾਮ ਕਰੇ। ਕਿਸੇ ਤਰ੍ਹਾਂ ਦੀ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਡਾ. ਅਰੁਣ ਬਾਂਸਲ, ਡਾ. ਜਯੋਤੀ, ਸਿਹਤ ਸੁਪਰਵਾਇਜ਼ਰ ਸਵਰਨ ਸਿੰਘ, ਸੁਖਦੇਵ ਸਿੰਘ, ਜਸਵੀਰ ਸਿੰਘ ਤੇ ਹੋਰ ਅਧਿਕਾਰੀ ਮੌਜੂਦ ਸਨ।