ਮੈਡੀਕਲ ਪ੍ਰੈਕਟੀਸ਼ਨਰਜ ਐਸ਼ੋਸੀਏਸ਼ਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਮਹੀਨਾਵਾਰ ਮੀਟਿੰਗ ਹੋਈ

ਨਵਾਂਸ਼ਹਿਰ - ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਵਿਸ਼ਵ ਰਤਨ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਅਤੇ ਮਹਾਤਮਾ ਜੋਤੀ ਰਾਓ ਫੂਲੇ ਜੀ ਦੇ ਜਨਮ ਦਿਨ ਨੂੰ ਸਮਰਪਿਤ ਕੀਤੀ ਗਈ।

ਨਵਾਂਸ਼ਹਿਰ - ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਪੰਜਾਬ ਰਜਿਸਟ੍ਰੇਸ਼ਨ ਨੰਬਰ 295 ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਦੀ ਪ੍ਰਧਾਨਗੀ ਹੇਠ ਵਿਸ਼ਵ ਰਤਨ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਅਤੇ ਮਹਾਤਮਾ ਜੋਤੀ ਰਾਓ ਫੂਲੇ ਜੀ ਦੇ ਜਨਮ ਦਿਨ ਨੂੰ ਸਮਰਪਿਤ ਕੀਤੀ ਗਈ। 
ਮੀਟਿੰਗ ਵਿੱਚ ਸੂਬਾ ਪ੍ਰਧਾਨ ਡਾਕਟਰ ਰਮੇਸ਼ ਕੁਮਾਰ ਬਾਲੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ। ਮੀਟਿੰਗ ਵਿੱਚ ਐਸੋਸੀਏਸ਼ਨ ਨੂੰ ਪੇਸ਼ ਆ ਰਹੀਆ ਮੁਸ਼ਕਿਲਾਂ ਵਾਰੇ ਗੰਭੀਰਤਾ ਨਾਲ ਵਿਚਾਰ ਚਰਚਾ ਕੀਤੀ ਗਈ। ਸੂਬਾ ਪ੍ਰਧਾਨ ਡਾਕਟਰ ਰਮੇਸ਼ ਕੁਮਾਰ ਬਾਲੀ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆ ਕਿਹਾ ਕਿ ਸਾਨੂੰ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਅਤੇ ਮਹਾਤਮਾ ਜੋਤੀ ਰਾਓ ਫੂਲੇ ਜੀ ਦੀ ਵਿਚਾਰਧਾਰਾ ਨੂੰ ਅਮਲੀ ਜਾਮਾ ਪਹਿਨਾਕੇ ਉਨ੍ਹਾ ਦੇ ਦਰਸਾਏ ਮਾਰਗ ਤੇ ਚੱਲਦਿਆ ਕਿ ਪੜ੍ਹੋ ਜੜ੍ਹੋ ਸ਼ੰਘਰਸ਼ ਕਰੋ ਦੇ ਨਾਲ-ਨਾਲ ਲੋਕਾਂ ਨੂੰ ਆਪਣੇ ਹੱਕਾਂ ਲਈ ਲੜਨ ਲਈ ਸੁਚੇਤ ਕਰਨਾ ਚਾਹੀਦਾ ਹੈ। ਜਿਲ੍ਹਾ ਪ੍ਰਧਾਨ ਡਾਕਟਰ ਬਲਕਾਰ ਕਟਾਰੀਆ ਅਤੇ ਜਿਲ੍ਹਾ ਚੇਅਰਮੈਨ ਅਤੇ ਸੂਬਾ ਵਾਇਸ ਕੈਸ਼ੀਅਰ ਡਾਕਟਰ ਸੁਰਿੰਦਰਪਾਲ ਸਿੰਘ ਜੈਨਪੁਰ ਨੇ ਮੀਟਿੰਗ ਦੌਰਾਨ ਸੰਬੋਧਨ ਕਰਦਿਆ ਦੱਸਿਆ ਕਿ ਮੈਡੀਕਲ ਪ੍ਰੈਕਟੀਸ਼ਨਰਜ ਨੂੰ ਆਪਣੇ ਕਿੱਤੇ ਨੂੰ ਬਚਾਉਣ ਲਈ ਸ਼ੰਘਰਸ਼ ਕਰਦਿਆ ਬਹੁਤ ਲੰਮਾ ਸਮਾ ਹੋ ਗਿਆ| ਪਰ ਅੱਜ ਤੱਕ ਕਿਸੇ ਵੀ ਸਰਕਾਰ ਨੇ ਮੈਡੀਕਲ ਪ੍ਰੈਕਟੀਸ਼ਨਰ ਦੇ ਮਸਲੇ ਨੂੰ ਗੰਭੀਰ ਨਹੀਂ ਸਮਝਿਆ ਸਗੋਂ ਸਮੇਂ ਸਮੇਂ ਤੇ ਮੈਡੀਕਲ ਪ੍ਰੈਕਟੀਸ਼ਨਰ ਦੇ ਕਿੱਤੇ ਨੂੰ ਉਜਾੜਨ ਦੀ ਕੋਸ਼ਿਸ਼ ਕੀਤੀ ਏ। 
ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਭਗਵੰਤ ਸਿੰਘ ਮਾਨ ਸਰਕਾਰ ਤੋਂ ਬੜੀਆਂ ਉਮੀਦਾਂ ਸਨ ਕਿ ਉਹ ਮੈਡੀਕਲ ਪ੍ਰੈਕਟੀਸ਼ਨਰ ਦੇ ਦਰਦ ਨੂੰ ਜਰੂਰ ਸਮਝੇਗੀ ਔਰ ਪਿਛਲੇ ਸਮੇਂ ਇਹਨਾ ਉਮੀਦਾਂ ਨੂੰ ਬੂਰ ਪੈਂਦਾ ਨਜ਼ਰ ਵੀ ਆਇਆ ਜਦੋਂ ਸੂਬਾਈ ਆਗੂਆਂ ਨਾਲ ਸਿਹਤ ਮੰਤਰੀ ਅਤੇ ਵਿੱਤ ਮੰਤਰੀ ਨਾਲ ਚੰਡੀਗੜ੍ਹ ਵਿਖੇ ਮੀਟਿੰਗਾਂ ਕੀਤੀਆ ਗਈਆਂ।ਪਰ ਹਾਲੇ ਤੱਕ ਉਸਦਾ ਨਤੀਜਾ ਨ੍ਹੀਂ ਨਿਕਲਿਆ। ਹੁਣ ਆਉਣ ਵਾਲੀਆ ਸੰਸਦ ਦੀਆਂ ਚੋਣਾਂ ਵਿੱਚ ਸਰਕਾਰ ਨੂੰ ਇਸ ਦਾ ਖਮਿਆਜ਼ਾ ਭੁਗਤਣਾ ਪਵੇਗਾ।ਉਨ੍ਹਾ ਇਹ ਵੀ ਦੱਸਿਆ ਕਿ 27 ਅਪ੍ਰੈਲ ਨੂੰ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦਾ ਸੂਬਾ ਪੱਧਰ ਦਾ ਡੈਲੀਗੇਟ ਅਜਲਾਸ ਤਰਨਤਾਰਨ ਵਿਖੇ ਕਰਵਾਇਆ ਜਾ ਰਿਹਾ ਹੈ। 
ਜਿਸ ਵਿਚ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਡੈਲੀਗੇਟਸ ਵਲੋਂ ਸ਼ਮੂਲੀਅਤ ਕੀਤੀ ਜਾਵੇਗੀ। ਮੀਟਿੰਗ ਦੌਰਾਨ ਕਾਠਗੜ੍ਹ ਬਲਾਕ ਦੇ ਪ੍ਰਧਾਨ ਡਾਕਟਰ ਰਜਿੰਦਰ ਸਿੰਘ ਲੱਕੀ ਨੂੰ ਜਿਲ੍ਹੇ ਦਾ ਆਰਗੇਨਾਈਜ਼ਰ ਸਕੱਤਰ ਲਾਇਆ ਗਿਆ। ਡਾਕਟਰ ਰਜਿੰਦਰ ਸਿੰਘ ਲੱਕੀ ਵੱਲੋ ਸਮੂਹ ਜਿਲਹਾ ਕਮੇਟੀ ਦਾ ਧੰਨਵਾਦ ਕਰਦਿਆ ਕਿਹਾ ਕਿ ਉਹ ਆਪਣੀ ਜਿ਼ੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣ ਦੀ ਹਰ ਸੰਭਵ ਕੋਸ਼ਿਸ਼ ਕਰਨਗੇ। ਇਸ ਸਮੇਂ ਜਿਲ੍ਹਾ ਜਨਰਲ ਸਕੱਤਰ ਡਾਕਟਰ ਪ੍ਰੇਮ ਸਲੋਹ, ਕੈਸ਼ੀਅਰ ਡਾਕਟਰ ਕਸ਼ਮੀਰ ਸਿੰਘ ਬਛੌੜੀ, ਸੂਬਾ ਆਗੂ ਡਾਕਟਰ ਬਲਵੀਰ ਗਰਚਾ, ਡਾਕਟਰ ਸਤਨਾਮ ਸਿੰਘ ਵਜੀਦਪੁਰ, ਡਾਕਟਰ ਅਨੁੰਪਿੰਦਰ ਸਿੰਘ, ਡਾਕਟਰ ਅਮ੍ਰਿਤ ਲਾਲ, ਡਾਕਟਰ ਗੁਰਮੇਲ ਮਜਾਰੀ, ਡਾਕਟਰ ਅਸ਼ੋਕ ਕੁਮਾਰ, ਡਾਕਟਰ ਜਸਵੀਰ ਸਿੰਘ ਗੜ੍ਹੀ, ਡਾਕਟਰ ਸੁਰਿੰਦਰ ਨੌਰਦ, ਡਾਕਟਰ ਪਰਮਜੀਤ ਬੱਧਣ, ਡਾਕਟਰ ਬਲਵਿੰਦਰ ਬੈਂਸ, ਡਾਕਟਰ ਜਗੀਰ ਸਿੰਘ, ਡਾਕਟਰ ਰਵਿੰਦਰ ਕੁਮਾਰ, ਡਾਕਟਰ ਪ੍ਰਵੀਨ ਕੁਮਾਰ, ਡਾਕਟਰ ਗੁਰਨਾਮ ਸਿੰਘ, ਡਾਕਟਰ ਮੰਗਤ ਰਾਏ, ਡਾਕਟਰ ਰਾਮਜੀ ਬੱਧਣ, ਡਾਕਟਰ ਸੁਰਿੰਦਰ ਕਟਾਰੀਆ ਆਦਿ ਹਾਜ਼ਰ ਸਨ।