
ਐਸ.ਆਈ.ਐਸ. ਕੰਪਨੀ ’ਚ ਨੌਕਰੀ ਲਈ ਪਲੇਸਮੈਂਟ ਕੈਂਪ ਅੱਜ
ਪਟਿਆਲਾ, 26 ਜੂਨ - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਸ.ਆਈ.ਐਸ. ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ 27 ਜੂਨ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤਕ ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।
ਪਟਿਆਲਾ, 26 ਜੂਨ - ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਐਸ.ਆਈ.ਐਸ. ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ 27 ਜੂਨ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤਕ ਸਕਿਉਰਿਟੀ ਗਾਰਡ ਦੀਆਂ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ। ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ , ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 19-40 ਸਾਲ ਹੋਵੇ, ਉਹ ਇਸ ਇੰਟਰਵਿਊ ਵਿੱਚ ਭਾਗ ਲੈ ਸਕਦੇ ਹਨ। ਨੌਕਰੀ ਦੇ ਇੱਛੁਕ ਉਮੀਦਵਾਰ ਪਲੇਸਮੈਂਟ ਕੈਂਪ/ ਇੰਟਰਵਿਊ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ। ਇੰਟਰਵਿਊ ਲਈ ਉਮੀਦਵਾਰ ਦਾ ਫਾਰਮਲ ਡਰੈੱਸ ਵਿਚ ਹੋਣਾ ਲਾਜ਼ਮੀ ਹੈ। ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 'ਤੇ ਸੰਪਰਕ ਕਰ ਸਕਦੇ ਹਨ।
