
ਪੰਜਾਬ ਰਾਜ ਵਿੱਚ ਵਿੱਤੀ ਸਮਾਵੇਸ਼ ਸਕੀਮਾਂ ਲਈ 1 ਜੁਲਾਈ ਤੋਂ 3 ਮਹੀਨਿਆਂ ਦੀ ਸ਼ਮੂਲੀਅਤ ਮੁਹਿੰਮ ਸ਼ੁਰੂ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੁਲਾਈ: ਭਾਰਤ ਸਰਕਾਰ ਦੇ ਵਿੱਤੀ ਸੇਵਾਵਾਂ ਵਿਭਾਗ, ਵਿੱਤ ਮੰਤਰਾਲਾ ਨਵੀਂ ਦਿੱਲੀ ਵੱਲੋਂ ਵਿਤੀ ਸਮਾਵੇਸ਼ ਯੋਜਨਾਵਾਂ ਵਿੱਚ, ਸਾਰੇ ਵਾਂਝੇ ਲੋਕਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ 01 ਜੁਲਾਈ ਤੋਂ 30 ਸਤੰਬਰ, 2025 ਤੱਕ ਗ੍ਰਾਮ ਪੰਚਾਇਤ ਪੱਧਰ 'ਤੇ 3 ਮਹੀਨੇ ਦੀ ਸੰਤ੍ਰਿਪਤ ਮੁਹਿੰਮ ਤਹਿਤ ਵਿਸ਼ੇਸ਼ ਰਜਿਸਟ੍ਰੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ।
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 17 ਜੁਲਾਈ: ਭਾਰਤ ਸਰਕਾਰ ਦੇ ਵਿੱਤੀ ਸੇਵਾਵਾਂ ਵਿਭਾਗ, ਵਿੱਤ ਮੰਤਰਾਲਾ ਨਵੀਂ ਦਿੱਲੀ ਵੱਲੋਂ ਵਿਤੀ ਸਮਾਵੇਸ਼ ਯੋਜਨਾਵਾਂ ਵਿੱਚ, ਸਾਰੇ ਵਾਂਝੇ ਲੋਕਾਂ ਨੂੰ ਸ਼ਾਮਲ ਕਰਨ ਦੇ ਉਦੇਸ਼ ਨਾਲ 01 ਜੁਲਾਈ ਤੋਂ 30 ਸਤੰਬਰ, 2025 ਤੱਕ ਗ੍ਰਾਮ ਪੰਚਾਇਤ ਪੱਧਰ 'ਤੇ 3 ਮਹੀਨੇ ਦੀ ਸੰਤ੍ਰਿਪਤ ਮੁਹਿੰਮ ਤਹਿਤ ਵਿਸ਼ੇਸ਼ ਰਜਿਸਟ੍ਰੇਸ਼ਨ ਮੁਹਿੰਮ ਚਲਾਈ ਜਾ ਰਹੀ ਹੈ।
ਇਹ ਜਾਣਕਾਰੀ ਦਿੰਦੇ ਹੋਏ ਪੰਜਾਬ ਨੈਸ਼ਨਲ ਬੈਂਕ ਦੇ ਡਿਪਟੀ ਜਨਰਲ ਮੈਨੇਜਰ ਅਤੇ ਸਟੇਟ ਲੈਵਲ ਬੈਂਕਰਜ਼ ਕਮੇਟੀ, ਪੰਜਾਬ ਦੇ ਡਿਪਟੀ ਕਨਵੀਨਰ, ਰਾਮਕਿਸ਼ੋਰ ਮੀਨਾ ਵੱਲੋਂ ਦੱਸਿਆ ਗਿਆ ਕਿ ਇਸ ਵਿਸ਼ੇਸ਼ ਮੁਹਿੰਮ ਤਹਿਤ ਪੰਜਾਬ ਰਾਜ ਦੀ ਹਰੇਕ ਗ੍ਰਾਮ ਪੰਚਾਇਤ ਵਿੱਚ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਸ ਵਿਸ਼ੇ ‘ਤੇ 24 ਜੂਨ 2025 ਨੂੰ ਰਾਜ ਦੇ ਪ੍ਰਮੁੱਖ ਸਕੱਤਰ ਵਿੱਤ ਦੀ ਪ੍ਰਧਾਨਗੀ ਹੇਠ ਰਾਜ ਪੱਧਰੀ ਬੈਂਕਰਜ਼ ਕਮੇਟੀ, ਪੰਜਾਬ ਦੀ ਵਿਸ਼ੇਸ਼ ਮੀਟਿੰਗ ਵੀ ਆਯੋਜਿਤ ਕੀਤੀ ਗਈ ਸੀ ਜਿਸ ਵਿੱਚ ਸਾਰੇ ਬੈਂਕਾਂ ਅਤੇ ਜ਼ਿਲ੍ਹਾ ਕਲੈਕਟਰਾਂ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ ਗਏ ਹਨ। ਗ੍ਰਾਮ ਪੰਚਾਇਤਾਂ ਵਿੱਚ ਕੈਂਪ ਦੌਰਾਨ, ਨੇੜਲੇ ਬੈਂਕਾਂ ਦੇ ਸ਼ਾਖਾ ਪ੍ਰਬੰਧਕ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਅਧਿਕਾਰੀ ਮੌਜੂਦ ਰਹਿਣਗੇ ।
ਮੁਹਿੰਮ ਵਿੱਚ ਮੁੱਖ ਤੌਰ 'ਤੇ ਕਲਿਆਣਕਾਰੀ ਯੋਜਨਾਵਾਂ ਦੀ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਵਾਂਝੇ ਲਾਭਪਾਤਰੀਆਂ ਤੋਂ ਮੌਕੇ 'ਤੇ ਹੀ ਅਰਜ਼ੀ ਫਾਰਮ ਪ੍ਰਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਜਨ-ਧਨ ਖਾਤਿਆਂ ਨੂੰ ਚਾਲੂ ਕਰਨ ਲਈ ਅਕਿਰਿਆਸ਼ੀਲ ਖਾਤਿਆਂ ਵਿੱਚ ਕੇ ਵਾਈ ਸੀ ਦਸਤਾਵੇਜ਼ ਪ੍ਰਾਪਤ ਕਰਨੇ ਹੋਣਗੇ। ਜਿਨ੍ਹਾਂ ਬਾਲਗਾਂ ਕੋਲ ਹੁਣ ਤੱਕ ਬੈਂਕ ਖਾਤਾ ਨਹੀਂ ਹੈ, ਉਨ੍ਹਾਂ ਦਾ ਪ੍ਰਧਾਨ ਮੰਤਰੀ ਜਨ ਧਨ ਯੋਜਨਾ ਅਧੀਨ ਖਾਤਾ ਖੋਲ੍ਹਣਾ ਯਕੀਨੀ ਬਣਾਉਣਾ ਹੈ। ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਅਤੇ ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ ਵਿੱਚ ਰਜਿਸਟ੍ਰੇਸ਼ਨ ਅਤੇ ਯੋਗ ਵਿਅਕਤੀਆਂ ਦੀ ਅਟਲ ਪੈਨਸ਼ਨ ਯੋਜਨਾ ਵਿੱਚ ਰਜਿਸਟ੍ਰੇਸ਼ਨ ਕੀਤੀ ਜਾਵੇਗੀ।
ਡਿਜੀਟਲ ਧੋਖਾਧੜੀ ਤੋਂ ਬਚਣ ਦੇ ਉਪਾਅ ਦੱਸਣਾ, ਦਾਅਵਾ ਨਾ ਕੀਤੀਆਂ ਰਕਮਾਂ ਬਾਰੇ ਜਾਣਕਾਰੀ, 10 ਸਾਲ ਤੋਂ ਵੱਧ ਪੁਰਾਣੀਆਂ ਜਮ੍ਹਾਂ ਰਕਮਾਂ ਨੂੰ ਕਿਵੇਂ ਪ੍ਰਾਪਤ ਕਰਨਾ ਹੈ, ਬਾਰੇ ਜਾਣਕਾਰੀ ਪ੍ਰਦਾਨ ਕੀਤੀ ਜਾਵੇਗੀ। 2014 ਤੋਂ 2016 ਤੱਕ ਖੋਲ੍ਹੇ ਗਏ ਪ੍ਰਧਾਨ ਮੰਤਰੀ ਜਨ-ਧਨ ਖਾਤਿਆਂ ਦਾ ਪੁਨਰ-ਕੇ ਵਾਈ ਸੀ ਕੀਤਾ ਜਾਵੇਗਾ ਅਤੇ ਇਸ ਦੇ ਲਈ ਸ਼ਿਕਾਇਤ ਨਿਵਾਰਣ ਦੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਕਲੈਕਟਰ ਅਤੇ ਮੁੱਖ ਜ਼ਿਲ੍ਹਾ ਮੈਨੇਜਰ ਦੁਆਰਾ ਸਾਰੀਆਂ ਗ੍ਰਾਮ ਪੰਚਾਇਤਾਂ ਵਿੱਚ ਕੈਂਪ ਲਗਾਉਣ ਦੀਆਂ ਮਿਤੀਆਂ ਨਿਰਧਾਰਿਤ ਕੀਤੀਆਂ ਜਾ ਚੁੱਕੀਆਂ ਹਨ।
ਸ਼੍ਰੀ ਰਾਮਕਿਸ਼ੋਰ ਮੀਨਾ ਨੇ ਕਿਹਾ ਕਿ ਆਗਾਮੀ ਹਰੇਕ ਕੈਂਪ ਦੌਰਾਨ, ਬੈਂਕ ਅਧਿਕਾਰੀ ਮੌਜੂਦ ਰਹਿਣਗੇ ਅਤੇ ਵੱਖ-ਵੱਖ ਜਾਣਕਾਰੀ ਦੇਣ ਦੇ ਨਾਲ-ਨਾਲ ਜਨਤਕ ਸੁਰੱਖਿਆ ਯੋਜਨਾਵਾਂ ਅਤੇ ਅਕਿਰਿਆਸ਼ੀਲ ਖਾਤਿਆਂ ਵਿੱਚ ਕੇ ਵਾਈ ਸੀ ਦਸਤਾਵੇਜ਼ ਵੀ ਮੌਕੇ 'ਤੇ ਪ੍ਰਾਪਤ ਕੀਤੇ ਜਾਣਗੇ। ਵਿੱਤੀ ਲੈਣ-ਦੇਣ ਵਿੱਚ ਸਾਵਧਾਨੀ ਅਤੇ ਧੋਖਾਧੜੀ ਤੋਂ ਬਚਣ ਦੇ ਉਪਾਵਾਂ ਬਾਰੇ ਵੀ ਵਿਸਥਾਰਪੂਰਵਕ ਚਰਚਾ ਕੀਤੀ ਜਾਵੇਗੀ।
ਸ਼੍ਰੀ ਮੀਨਾ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਪੰਜਾਬ ਨੈਸ਼ਨਲ ਬੈਂਕ, ਰਾਜ ਪੱਧਰੀ ਬੈਂਕਰਜ਼ ਕਮੇਟੀ, ਪੰਜਾਬ ਦੇ ਕੋਆਰਡੀਨੇਟਰ ਵਜੋਂ ਕੰਮ ਕਰ ਰਿਹਾ ਹੈ ਅਤੇ ਸਾਰੀਆਂ ਸਰਕਾਰੀ ਯੋਜਨਾਵਾਂ ਨੂੰ ਆਮ ਲੋਕਾਂ ਤੱਕ ਪਹੁੰਚਾਉਣ ਦਾ ਕੰਮ ਰਾਜ ਵਿੱਚ ਕੰਮ ਕਰ ਰਹੀਆਂ 7551 ਬੈਂਕ ਸ਼ਾਖਾਵਾਂ ਦੁਆਰਾ ਕੀਤਾ ਜਾ ਰਿਹਾ ਹੈ।
ਰਾਜ ਵਿੱਚ 7517 ਏ.ਟੀ.ਐਮ ਅਤੇ 6616 ਬੀ.ਸੀਜ਼.(ਬੈਂਕਿੰਗ ਕੋਰਸਪੋਂਡੈਟਸ) ਦੁਆਰਾ ਬੈਂਕਿੰਗ ਸਹੂਲਤਾਂ ਵੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਰਾਜ ਵਿੱਚ 36 ਵਿੱਤੀ ਜਾਗਰੂਕਤਾ ਕੇਂਦਰਾਂ ਰਾਹੀਂ ਵੀ ਆਮ ਲੋਕਾਂ ਨੂੰ ਵੱਖ-ਵੱਖ ਯੋਜਨਾਵਾਂ ਦੀ ਨਿਯਮਿਤ ਤੌਰ ‘ਤੇ ਜਾਣਕਾਰੀ ਦਿੱਤੀ ਜਾਂਦੀ ਹੈ। ਵਧੇਰੇ ਜਾਣਕਾਰੀ ਲਈ ਕੋਈ ਵੀ ਵਿਅਕਤੀ ਆਪਣੀ ਨੇੜਲੀ ਸ਼ਾਖਾ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਨੇ ਦੱਸਿਆ ਕਿ 1 ਜੁਲਾਈ ਤੋਂ 15 ਜੁਲਾਈ ਤੱਕ 2833 ਕੈਂਪ ਲਗ ਚੁੱਕੇ ਹਨ ।
ਪੰਜਾਬ ਨੈਸ਼ਨਲ ਬੈਂਕ ਦੇ ਡਿਪਟੀ ਜਨਰਲ ਮੈਨੇਜਰ ਸ੍ਰੀ ਪੰਕਜ ਆਨੰਦ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਸੁਰਕਸ਼ਾ ਬੀਮਾ ਯੋਜਨਾ ਤਹਿਤ 18 ਤੋਂ 70 ਸਾਲ ਦੀ ਉਮਰ ਵਰਗ ਲਈ 20 ਰੁਪਏ ਸਾਲਾਨਾ ਪ੍ਰੀਮੀਅਮ ਦਾ ਭੁਗਤਾਨ ਕਰਕੇ 2 ਲੱਖ ਰੁਪਏ ਤੱਕ ਦਾ ਦੁਰਘਟਨਾ ਬੀਮਾ ਅਤੇ ਪ੍ਰਧਾਨ ਮੰਤਰੀ ਜੀਵਨ ਜੋਤੀ ਬੀਮਾ ਤਹਿਤ 18 ਤੋਂ 50 ਸਾਲ ਦੀ ਉਮਰ ਵਰਗ ਲਈ 436 ਰੁਪਏ ਸਾਲਾਨਾ ਪ੍ਰੀਮੀਅਮ ਦਾ ਭੁਗਤਾਨ ਕਰਕੇ 2 ਲੱਖ ਰੁਪਏ ਤੱਕ ਦਾ ਮੌਤ ਬੀਮਾ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਅਟਲ ਪੈਨਸ਼ਨ ਯੋਜਨਾ ਵਿੱਚ 60 ਸਾਲਦੀ ਉਮਰ ਤੋਂ ਬਾਅਦ 1000 ਤੋਂ 5000 ਰੁਪਏ ਤੱਕ ਮਹੀਨਾਵਾਰ ਪੈਨਸ਼ਨ ਪ੍ਰਾਪਤ ਕਰਨ ਦੀ ਵਿਵਸਥਾ ਹੈ ਜਿਸ ਲਈ 18 ਤੋਂ 40 ਸਾਲ ਦੇ ਲੋਕ ਯੋਗ ਹਨ।
ਭਾਰਤੀ ਰਿਜ਼ਰਵ ਬੈਂਕ ਦੇ ਉਦਗਮ ਪੋਰਟਲ 'ਤੇਕੋਈ ਵੀ ਆਪਣੀਆਂ 10 ਸਾਲ ਤੋਂ ਵੱਧ ਪੁਰਾਣੀਆਂ ਜਮ੍ਹਾਂ ਰਕਮਾਂ ਦੀ ਜਾਣਕਾਰੀ ਪ੍ਰਾਪਤ ਕਰ ਸਕਦਾ ਹੈ। ਗ੍ਰਾਹਕ ਸ਼ਿਕਾਇਤ ਦਾ ਨਿਪਟਾਰਾ ਸਬੰਧਿਤ ਬੈਂਕ ਵਿੱਚ 30 ਦਿਨਾਂ ਦੇ ਅੰਦਰ ਨਾ ਹੋਣ ‘ਤੇ ਭਾਰਤੀ ਰਿਜ਼ਰਵ ਬੈਂਕ ਕੋਲ cms.rbi.org.in 'ਤੇ ਆਨਲਾਈਨ ਸ਼ਿਕਾਇਤ ਦਰਜ ਕਰਵਾ ਸਕਦੇ ਹਨ ਅਤੇ ਭੌਤਿਕ ਰੂਪ ਵਿੱਚ ਭਾਰਤੀ ਰਿਜ਼ਰਵ ਬੈਂਕ ਦੇ ਕੇਂਦਰੀ ਸ਼ਿਕਾਇਤ ਨਿਵਾਰਣ ਸੈੱਲ ਚੰਡੀਗੜ੍ਹ ਵਿੱਚ ਦਰਜ ਕਰਵਾ ਸਕਦੇ ਹਨ।
ਇਸ ਮੌਕੇ ਪੀ ਐੱਨ ਬੀ ਦੇ ਐੱਲ ਡੀ ਐੱਮ ਸ਼੍ਰੀ ਐੱਮ.ਕੇ. ਭਾਰਦਵਾਜ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਇਸ ਵਿਸ਼ੇਸ਼ ਮੁਹਿੰਮ ਦੇ ਕੈਂਪਾਂ ਵਿੱਚ ਸ਼ਾਮਲ ਹੋ ਕੇ ਭਾਰਤ ਸਰਕਾਰ ਵੱਲੋਂ ਚਲਾਈ ਜਾ ਰਹੀ ਵਿਸ਼ੇਸ਼ ਸੰਤ੍ਰਿਪਤਾ (ਵਿੱਤੀ ਸ਼ਮੂਲੀਅਤ) ਮੁਹਿੰਮ ਵਿੱਚ ਵੱਖ-ਵੱਖ ਯੋਜਨਾਵਾਂ ਦਾ ਲਾਭ ਉਠਾਓ।
