ਯੂਨੀਵਰਸਿਟੀ ਦੇ ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ ਰਿਫ਼ਰੈਸ਼ਰ ਕੋਰਸ ਸੰਪੰਨ
ਪਟਿਆਲਾ, 28 ਫ਼ਰਵਰੀ- ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ. ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ ਵੱਲੋਂ 'ਰਿਸਰਚ ਮੈਥਡੌਲਜੀ (ਵਿਗਿਆਨ ਅਤੇ ਕਲਾਵਾਂ)' ਵਿਸ਼ੇ 'ਤੇ ਕਰਵਾਇਆ ਗਿਆ ਰਿਫ਼ਰੈਸ਼ਰ ਕੋਰਸ ਅੱਜ ਸੰਪੰਨ ਹੋ ਗਿਆ ਹੈ। ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਨਲਾਈਨ ਵਿਧੀ ਰਾਹੀਂ ਹੋਏ ਇਸ ਦੇ ਵਿਦਾਇਗੀ ਸੈਸ਼ਨ ਦੀ ਪ੍ਰਧਾਨਗੀ ਆਈ. ਆਈ. ਟੀ. ਰੋਪੜ ਦੇ ਡਾਇਰੈਕਟਰ ਪ੍ਰੋ. ਰਾਜੀਵ ਆਹੂਜਾ ਨੇ ਕੀਤੀ।

ਪ੍ਰੋ. ਆਹੂਜਾ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਇਸ ਪ੍ਰੋਗਰਾਮ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਪ੍ਰੋਗਰਾਮ ਵੱਖ-ਵੱਖ ਸੰਸਥਾਵਾਂ ਦੇ ਸਿੱਖਿਅਕਾਂ ਲਈ ਆਪਸੀ ਸੂਝ-ਬੂਝ ਦੀ ਸਾਂਝ, ਅਕਾਦਮਿਕ ਸਹਿਯੋਗ ਕਰਨ ਅਤੇ ਸਮੂਹਿਕ ਤੌਰ 'ਤੇ ਆਪਣੀ ਮੁਹਾਰਤ ਨੂੰ ਵਧਾਉਣ ਲਈ ਇੱਕ ਬਹੁਤ ਹੀ ਵਧੀਆ ਅਤੇ ਵਿਲੱਖਣ ਪਲੇਟਫਾਰਮ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਦੇਸ਼ ਦੇ ਨਿਰਮਾਤਾ ਹੁੰਦੇ ਹਨ। ਉਹ ਵਿਦਿਆਰਥੀਆਂ ਲਈ ਆਦਰਸ਼ ਰੋਲ ਮਾਡਲ ਹੋਣੇ ਚਾਹੀਦੇ ਹਨ।
ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰ ਹੋਏ ਯੂਨੀਵਰਸਿਟੀ ਕਾਲਜ ਆਫ਼ ਇੰਜਨੀਅਰਿੰਗ ਤੋਂ ਡਾ. ਕੁਲਵਿੰਦਰ ਸਿੰਘ ਮੱਲ੍ਹੀ ਨੇ ਆਪਣੇ ਭਾਸ਼ਣ ਵਿੱਚ ਕਿਹਾ ਕਿ ਇੱਕ ਅਧਿਆਪਕ ਦੀ ਜ਼ਿੰਦਗੀ ਵਿੱਚ ਰਿਫਰੈਸ਼ਰ ਕੋਰਸ ਦੀ ਬਹੁਤ ਮਹੱਤਤਾ ਹੁੰਦੀ ਹੈ। ਅਧਿਆਪਕ ਇਨ੍ਹਾਂ ਕੋਰਸਾਂ ਰਾਹੀਂ ਹੀ ਗਿਆਨ ਵਿਗਿਆਨ ਅਤੇ ਤਕਨਾਲੋਜੀ ਦੇ ਨਵੇ ਰੁਝਾਨਾਂ ਨਾਲ ਜੁੜਦੇ ਹਨ।
ਸੈਂਟਰ ਦੇ ਡਾਇਰੈਕਟਰ ਪ੍ਰੋ. ਰਮਨ ਮੈਣੀ ਸੈਂਟਰ ਵੱਲੋਂ ਕਰਵਾਈਆਂ ਜਾ ਰਹੀਆਂ ਵੱਖ ਵੱਖ ਗਤੀਵਿਧੀਆਂ ਦੀ ਜਾਣਕਾਰੀ ਦਿੱਤੀ ਅਤੇ ਇਸ ਸਬੰਧ ਵਿੱਚ ਯੂਜੀਸੀ ਦਿਸ਼ਾ-ਨਿਰਦੇਸ਼ਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਰਿਫ਼ਰੈਸ਼ਰ ਕੋਰਸ ਦੇ ਕੋਆਰਡੀਨੇਟਰ ਡਾ. ਰਿਚਾ ਸ੍ਰੀ ਅਤੇ ਕੋ-ਕੋਆਰਡੀਨੇਟਰ ਪ੍ਰੋ. ਹਰਪ੍ਰੀਤ ਕੌਰ ਨੇ ਵੀ ਆਪਣੇ ਵਿਚਾਰ ਪ੍ਰਗਟ ਕੀਤੇ।