ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਵਲੋਂ ਮੁਸਤੈਦੀ ਨਾਲ ਕੰਮ ਕਰਦੇ ਹੋਏ ਪਿਸਤੌਲ ਦੀ ਨੋਕ ਤੇ ਲੁੱਟ ਕਰਨ ਦੀ ਕੋਸ਼ਿਸ਼ ਵਾਲੇ ਗਿਰੋਹ ਦੇ 03 ਮੈਂਬਰਾਂ ਨੂੰ 48 ਘੰਟਿਆ ਵਿੱਚ ਕੀਤਾ ਗ੍ਰਿਫਤਾਰ

ਨਵਾਂਸ਼ਹਿਰ - ਡਾ. ਮਹਿਤਾਬ ਸਿੰਘ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਵੱਲੋ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀ.ਆਈ.ਏ ਸਟਾਫ ਸ਼ਹੀਦ ਭਗਤ ਸਿੰਘ ਨਗਰ ਅਤੇ ਥਾਣਾ ਔੜ੍ਹ ਦੀ ਪੁਲਿਸ ਪਾਰਟੀ ਵੱਲੋ ਡਾ. ਮੁਕੇਸ਼ ਕੁਮਾਰ ਪੀ.ਪੀ.ਐਸ. ਕਪਤਾਨ ਪੁਲਿਸ (ਜਾਂਚ), ਸ਼੍ਰੀਮਤੀ ਮਾਧਵੀ ਸ਼ਰਮਾ, ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵਜੀਨ ਨਵਾਸ਼ਹਿਰ ਅਤੇ ਸ਼੍ਰੀ ਪ੍ਰੇਮ ਕੁਮਾਰ, ਪੀ.ਪੀ.ਐਸ, ਉਪ ਕਪਤਾਨ ਪੁਲਿਸ (ਜਾਂਚ) ਸ਼ਹੀਦ ਭਗਤ ਸਿੰਘ ਨਗਰ ਦੀ ਸੁਪਰਵੀਜਨ ਹੇਠ ਵੈਸਟਰਨ ਯੂਨੀਅਨ ਅੱਡਾ ਪਿੰਡ ਸਾਹਲੋਂ ਥਾਣਾ ਔੜ੍ਹ ਵਿਖੇ ਪਿਸਤੌਲ ਦੀ ਨੋਕ ਤੇ ਲੁੱਟ ਕਰਨ ਦੀ ਕੋਸ਼ਿਸ਼ ਨਾਲ ਫਾਈਰਿੰਗ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾਂ ਹਾਸਲ ਕੀਤੀ ਹੈ।

ਨਵਾਂਸ਼ਹਿਰ - ਡਾ. ਮਹਿਤਾਬ ਸਿੰਘ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਸ਼ਹੀਦ ਭਗਤ ਸਿੰਘ ਨਗਰ ਵੱਲੋ ਪ੍ਰੈੱਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੀ.ਆਈ.ਏ ਸਟਾਫ ਸ਼ਹੀਦ ਭਗਤ ਸਿੰਘ ਨਗਰ ਅਤੇ ਥਾਣਾ ਔੜ੍ਹ ਦੀ ਪੁਲਿਸ ਪਾਰਟੀ ਵੱਲੋ ਡਾ. ਮੁਕੇਸ਼ ਕੁਮਾਰ ਪੀ.ਪੀ.ਐਸ. ਕਪਤਾਨ ਪੁਲਿਸ (ਜਾਂਚ), ਸ਼੍ਰੀਮਤੀ ਮਾਧਵੀ ਸ਼ਰਮਾ, ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ-ਡਵਜੀਨ ਨਵਾਸ਼ਹਿਰ ਅਤੇ ਸ਼੍ਰੀ ਪ੍ਰੇਮ ਕੁਮਾਰ, ਪੀ.ਪੀ.ਐਸ, ਉਪ ਕਪਤਾਨ ਪੁਲਿਸ (ਜਾਂਚ) ਸ਼ਹੀਦ ਭਗਤ ਸਿੰਘ ਨਗਰ ਦੀ ਸੁਪਰਵੀਜਨ ਹੇਠ ਵੈਸਟਰਨ ਯੂਨੀਅਨ ਅੱਡਾ ਪਿੰਡ ਸਾਹਲੋਂ ਥਾਣਾ ਔੜ੍ਹ ਵਿਖੇ ਪਿਸਤੌਲ ਦੀ ਨੋਕ ਤੇ ਲੁੱਟ ਕਰਨ ਦੀ ਕੋਸ਼ਿਸ਼ ਨਾਲ ਫਾਈਰਿੰਗ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰਾਂ ਨੂੰ ਗ੍ਰਿਫਤਾਰ ਕਰਨ ਵਿਚ ਵੱਡੀ ਸਫਲਤਾਂ ਹਾਸਲ ਕੀਤੀ ਹੈ।
ਇਸ ਸਬੰਧੀ ੳਨ੍ਹਾ ਨੇ ਅੱਗੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 25-06-2024 ਨੂੰ ਵਕਤ ਕ੍ਰੀਬ 4:00 ਵਜੇ ਸ਼ਾਮ ਤੇ ਅੱਡਾ ਪਿੰਡ ਸਾਹਲੋਂ ਥਾਣਾ ਔੜ ਵਿਖੇ ਕੇ.ਕੇ ਇੰਟਰਪ੍ਰਾਈਜਜ ਵੈਸਟਰਨ ਯੂਨੀਅਨ ਦੀ ਦੁਕਾਨ ਤੇ ਤਿੰਨ ਅਣਪਛਾਤੇ ਨੌਜਵਾਨਾ ਵੱਲੋਂ ਲੁੱਟ ਕਰਨ ਦੀ ਨੀਯਤ ਨਾਲ ਦੁਕਾਨ ਅੰਦਰ ਦਾਖਲ ਹੋ ਕੇ ਲੁੱਟ ਨੂੰ ਅੰਜਾਮ ਦੇਣ ਲਈ ਫਾਈਰਿੰਗ ਕੀਤੀ ਸੀ। ਜਿਸ ਤੇ ਦੁਕਾਨਦਾਰ ਪ੍ਰਦੀਪ ਕੁਮਾਰ ਉਰਫ ਰਾਜੂ ਪੁੱਤਰ ਸ਼੍ਰੀ ਕੇਵਲ ਕ੍ਰਿਸ਼ਨ ਵਾਸੀ ਮੂਸਾਪੁਰ ਥਾਣਾ ਸਦਰ ਬੰਗਾ ਜਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਬਿਆਨ ਦੇ ਅਧਾਰ ਤੇ ਮੁਕੱਦਮਾ ਨੰਬਰ 46 ਮਿਤੀ 25-06-2024 ਅ/ਧ 398, 452 ਭ:ਦ, 25-54-59 ਆਰਮਜ਼ ਐਕਟ ਤਹਿਤ ਥਾਣਾ ਔੜ ਵਿਖੇ ਨਾ-ਮਲੂਮ ਵਿਅਕਤੀਆਂ ਖਿਲਾਫ ਦਰਜ ਰਜਿਸਟਰ ਕਰਕੇ ਤਫਤੀਸ਼ ਅਮਲ ਵਿੱਚ ਲਿਆਦੀ ਗਈ।
            ਮੁਕੱਦਮਾ ਦੀ ਸੰਵੇਦਨਸ਼ੀਲਤਾ ਨੂੰ ਦੇਖਦੇ ਹੋਏ ਉਕਤ ਦੋਸ਼ੀਆਂ ਨੂੰ ਟਰੇਸ ਕਰਨ ਲਈ ਤੁਰੰਤ ਕਾਰਵਾਈ ਕਰਦੇ ਹੋਏ ਡਾ ਮਕੇਸ਼ ਕੁਮਾਰ, ਪੀ.ਪੀ.ਐਸ, ਕਪਤਾਨ ਪੁਲਿਸ (ਜਾਂਚ), ਸ਼੍ਰੀਮਤੀ ਮਾਧਵੀ ਸ਼ਰਮਾ, ਪੀ.ਪੀ.ਐਸ, ਉਪ ਕਪਤਾਨ ਪੁਲਿਸ, ਸਬ ਡਵੀਜਨ ਨਵਾਂਸ਼ਹਿਰ ਅਤੇ ਸ਼੍ਰੀ ਪ੍ਰੇਮ ਕੁਮਾਰ, ਪੀ.ਪੀ.ਐਸ, ਉਪ ਕਪਤਾਨ ਪੁਲਿਸ (ਜਾਂਚ) ਸ਼ਹੀਦ ਭਗਤ ਸਿੰਘ ਨਗਰ ਦੀ ਨਿਗਰਾਨੀ ਹੇਠ ਇੰਸਪੈਟਕਰ ਅਵਤਾਰ ਸਿੰਘ ਇੰਚਾਰਜ ਸੀ.ਆਈ.ਏ. ਸਟਾਫ ਨਵਾਂਸ਼ਹਿਰ ਅਤੇ ਇੰਸਪੈਕਟਰ ਨਰੇਸ਼ ਕੁਮਾਰੀ ਥਾਣਾ ਔੜ ਦੀ ਅਗਵਾਈ ਵਿਚ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ ਗਿਆ, ਜਿਸ ਦੇ ਨਤੀਜੇ ਵਜੋਂ ਵਾਰਦਾਤ ਵਿੱਚ ਸ਼ਾਮਿਲ ਤਿੰਨ ਅਣ-ਪਛਾਤੇ ਨੌਜਵਾਨਾਂ ਵਿੱਚੋ ਇੱਕ ਨੌਜਵਾਨ ਗਗਨਪ੍ਰੀਤ ਸਿੰਘ ਉਰਫ ਗੱਗੂ ਪੁੱਤਰ ਬਲਵੀਰ ਸਿੰਘ ਵਾਸੀ ਮੱਲਪੁਰ ਥਾਣਾ ਔੜ ਨੂੰ ਗ੍ਰਿਫਤਾਰ ਕਰਕੇ ਉਸ ਪਾਸੋ ਵਾਰਦਾਤ ਵਿਚ ਵਰਤਿਆ ਗਿਆ ਪਿਸਟਲ 32 ਬੋਰ ਸਮੇਤ ਮੈਗਜੀਨ ਅਤੇ ਰੈਕੀ ਲਈ ਵਰਤਿਆ ਮੋਟਰਸਾਈਕਲ ਮਾਰਕਾ ਸਪਲੈਂਡਰ ਨੰਬਰੀ PB 32-S-2042 ਬਰਾਮਦ ਕੀਤਾ ਗਿਆ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋ ਪਹਿਲਾ ਇਸ ਗਿਰੋਹ ਦੇ ਮੈਂਬਰ ਨਵਜੋਤ ਸਿੰਘ ਉਰਫ ਮੋਨੂੰ ਪੁੱਤਰ ਅਮਰੀਕ ਸਿੰਘ ਵਾਸੀ ਖੈਰੜ (ਅੱਸ਼ਰਵਾਲ) ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਅਤੇ ਧੀਰਜ ਕੁਮਾਰ ਉਰਫ ਚੇਤਨ ਪੁੱਤਰ ਸੋਮਾ ਨਾਥ ਵਾਸੀ ਪੂੰਨੀਆ ਥਾਣਾ ਸਿਟੀ ਬੰਗਾ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋ ਵਰਾਦਾਤ ਵਾਲੇ ਸਥਾਨ ਦੀ ਰੈਕੀ ਕੀਤੀ ਗਈ ਸੀ। ਜਿਸ ਤੇ ਮੁਕੱਦਮਾ ਵਿੱਚ ਵਾਧਾ ਜੁਰਮ 120-ਬੀ ਭ:ਦ ਤਹਿਤ ਕਰਕੇ ਉਕਤ ਦੋਨ੍ਹਾ ਦੋਸ਼ੀਆਨ ਨੂੰ ਵੀ ਮੁਕੱਦਮਾ ਵਿੱਚ ਗ੍ਰਿਫਤਾਰ ਕੀਤਾ ਗਿਆ। ਦੋਸ਼ੀ ਧੀਰਜ ਕੁਮਾਰ ਉਰਫ ਚੇਤਨ ਪਾਸੋਂ ਇਕ ਏਅਰ ਪਿਸਟਲ ਅਤੇ ਦੋਸ਼ੀ ਨਵਜੋਤ ਸਿੰਘ ਉਰਫ ਮੋਨੂੰ ਪਾਸੋਂ ਇਕ ਕਿਰਚ ਬ੍ਰਾਮਦ ਕੀਤੀ ਅਤੇ ਇਨ੍ਹਾ ਦੋਸ਼ੀਆਨ ਪਾਸੋ ਵਾਰਦਾਤ ਵਿੱਚ ਵਰਤਿਆ ਗਿਆ ਮੋਟਰਸਾਈਕਲ ਮਾਰਕਾ TVS Rider ਬਿਨ੍ਹਾ ਨੰਬਰੀ ਬਰਾਮਦ ਕੀਤਾ ਗਿਆ। ਜੋ ਵਾਰਦਾਤ ਵਿੱਚ ਸ਼ਾਮਿਲ ਹੋਰ ਦੋਸ਼ੀਆ ਨੂੰ ਗ੍ਰਿਫਤਾਰ ਕਰਨ ਲਈ ਰੇਡ ਕੀਤੇ ਜਾ ਰਹੇ ਹਨ।
ਦੋਸ਼ੀਆਨ ਦੀ ਮੁਢੱਲੀ ਪੁੱਛ-ਗਿੱਛ ਦੌਰਾਨ ਸਾਹਮਣੇ ਆਇਆ ਹੈ ਕਿ ਦੋਸ਼ੀਆਂ ਦਾ ਜੇਲ੍ਹ ਵਿੱਚ ਬੰਦ ਗੈਂਗਸਟਰ ਸੰਦੀਪ ਕੁਮਾਰ ਉਰਫ ਰਵੀ ਬਲਾਚੌਰੀਆ ਨਾਲ ਸਬੰਧ ਹੈ।
ਗ੍ਰਿਫਤਾਰ ਦੋਸ਼ੀ:-
1) ਗਗਨਪ੍ਰੀਤ ਸਿੰਘ ਉਰਫ ਗੱਗੂ ਪੁੱਤਰ ਬਲਵੀਰ ਸਿੰਘ ਵਾਸੀ ਮੱਲਪੁਰ ਥਾਣਾ ਔੜ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਉਮਰ 24 ਸਾਲ 
ਬ੍ਰਾਮਦਗੀ  :-   ਪਿਸਤੌਲ 32 ਬੋਰ ਸਮੇਤ ਮੈਗਜੀਨ:- 01, ਰੈਕੀ ਲਈ ਵਰਤਿਆ ਮੋਟਰਸਾਈਕਲ ਮਾਰਕਾ ਸਪਲੈਂਡਰ PB 32-S-2042 
2) ਨਵਜੋਤ ਸਿੰਘ ਉਰਫ ਮੋਨੂੰ ਪੁੱਤਰ ਅਮਰੀਕ ਸਿੰਘ ਵਾਸੀ ਖੈਰੜ (ਅੱਛਰਵਾਲ) ਥਾਣਾ ਮਾਹਿਲਪੁਰ ਜਿਲ੍ਹਾ ਹੁਸ਼ਿਆਰਪੁਰ ਉਮਰ 21 ਸਾਲ
ਬ੍ਰਾਮਦਗੀ  :- ਕਿਰਚ:-01 ਮੋਟਰਸਾਈਕਲ ਮਾਰਕਾ TVS Rider without number
3) ਧੀਰਜ ਕੁਮਾਰ ਉਰਫ ਚੇਤਨ ਪੁੱਤਰ ਸੋਮਾ ਨਾਥ ਵਾਸੀ ਪੂੰਨੀਆ ਥਾਣਾ ਸਿਟੀ ਬੰਗਾ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਉਮਰ 22 ਸਾਲ
ਬ੍ਰਾਮਦਗੀ  :- Air Pistol:-01