ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਵਿਸ਼ੇਸ਼ ਸੈਮੀਨਾਰ ਕਰਵਾਇਆ

ਪਟਿਆਲਾ, 28 ਜੂਨ - ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਅੱਜ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ, ਸਰਕਾਰੀ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ ਅਤੇ ਪੁਰਾਤਨ ਸਾਹਿਤ ਸੰਭਾਲ ਸਭਾ ਪਟਿਆਲਾ ਦੇ ਸਾਂਝੇ ਸਹਿਯੋਗ ਨਾਲ ਇਕ ਰੋਜ਼ਾ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ।

 ਜਿਸ ਵਿੱਚ ਡਾ. ਸੁਖਦਿਆਲ ਸਿੰਘ ਪੰਜਾਬੀ ਯੂਨੀਵਰਸਿਟੀ ਪਟਿਆਲੇ ਵਾਲਿਆਂ ਨੇ ਮਹਾਰਾਜਾ ਰਣਜੀਤ ਸਿੰਘ ਜੀ ਦੇ ਸਬੰਧ ਵਿੱਚ ਆਪਣੇ ਵਿਚਾਰ ਸਾਂਝੇ ਕੀਤੇ। ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਸੰਤ ਮਨਮੋਹਨ ਸਿੰਘ ਬਾਰਨ ਵਾਲਿਆਂ ਨੇ ਕਿਹਾ ਕਿ ਅਜਿਹੇ ਸਾਰਥਕ ਵਿਸ਼ਿਆਂ ਉੱਤੇ ਵਿਦਵਾਨਾਂ ਨੂੰ ਆਪਣੇ ਵਡਮੁੱਲੇ ਵਿਚਾਰ ਸਾਂਝੇ ਕਰਨ ਦੇ ਮੌਕੇ ਪ੍ਰਦਾਨ ਕਰਦੇ ਰਹਿਣਾ ਚਾਹੀਦਾ ਹੈ। 
ਸੰਤ ਬਾਬਾ ਹਰਚਰਨ ਸਿੰਘ ਨਾਨਕਸਰ ਕੁਟੀਆ ਪਟਿਆਲਾ ਵਾਲਿਆਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦਿਆਂ ਗਿਆਨੀ ਗੁਰਜੰਟ ਸਿੰਘ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਪ੍ਰਸ਼ੰਸਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਸੈਮੀਨਾਰਾਂ ਦਾ ਆਯੋਜਨ ਕਰਨ ਹਿਤ ਉਹਨਾਂ ਦਾ ਸਹਿਯੋਗ ਕਰਨ ਲਈ ਆਖਿਆ। ਅੰਤ ਵਿੱਚ ਡਾ. ਸੁਖਦਿਆਲ ਸਿੰਘ  ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬਾਬਾ ਰਛਪਾਲ ਸਿੰਘ ਜੀ ਟਕਸਾਲ ਮਰਦਾਂਪੁਰ, ਬਾਬਾ ਦਰਸ਼ਨ ਸਿੰਘ ਜੀ ਟੌਹੜਾ, ਬਾਬਾ ਸਰਬਜੋਤ ਸਿੰਘ ਜੀ ਨਿਰਮਲੇ, ਮਹੰਤ ਰਾਮਦਾਸ ਜੀ ਥਾਪਰ ਕਾਲਜ ਪਟਿਆਲਾ, ਬਾਬਾ ਖੁਸ਼ਬੀਰ ਸਿੰਘ ਜੀ ਨਿਰਮਲੇ, ਡਾ. ਭੁਪਿੰਦਰ ਪਾਲ ਸਿੰਘ ਜੀ  ਪਟਿਆਲਾ,  ਡਾ. ਮਨਿੰਦਰ ਸਿੰਘ ਪਟਿਆਲਾ, ਡਾ. ਪ੍ਰੀਤੀ ਭਾਟੀਆ ਸਰਕਾਰੀ ਸਟੇਟ ਕਾਲਜ ਆਫ ਐਜੂਕੇਸ਼ਨ ਪਟਿਆਲਾ, ਅਮਰਜੀਤ ਸਿੰਘ ਤੇ ਕਰਨਵੀਰ ਸਿੰਘ ਵੀ ਹਾਜ਼ਰ ਸਨ।