ਇਕਬਾਲ ਸਿੰਘ ਖੇੜਾ ਦੀ ਅਗਵਾਈ ਹੇਠ ਜ਼ਿਲ੍ਾ ਪੱਧਰੀ ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿੱਚ ਗੜਸ਼ੰਕਰ ਤੋਂ ਜਾਵੇਗਾ ਵਰਕਰਾਂ ਦਾ ਵੱਡਾ ਕਾਫਲਾ

ਗੜਸ਼ੰਕਰ 4 ਜੁਲਾਈ - ਸ਼੍ਰੋਮਣੀ ਅਕਾਲੀ ਦਲ ਬਾਦਲ ਦੀ 6 ਜੁਲਾਈ ਨੂੰ ਜ਼ਿਲ੍ਾ ਪੱਧਰੀ ਹੁਸ਼ਿਆਰਪੁਰ ਵਿੱਚ ਹੋ ਰਹੀ ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਗੜਸ਼ੰਕਰ ਤੋਂ ਵਰਕਰਾਂ ਦਾ ਵੱਡਾ ਕਾਫਲਾ ਇਕਬਾਲ ਸਿੰਘ ਖੇੜਾ ਦੀ ਅਗਵਾਈ ਹੇਠ ਰਵਾਨਾ ਹੋਵੇਗਾ। ਇਹ ਜਾਣਕਾਰੀ ਦਿੰਦੇ ਹੋਏ ਸੀਨੀਅਰ ਅਕਾਲੀ ਆਗੂ ਹਰਪ੍ਰੀਤ ਸਿੰਘ ਰਿੰਕੂ ਬੇਦੀ ਨੇ ਦੱਸਿਆ ਕਿ ਪਾਰਟੀ ਵਰਕਰ ਪੂਰੀ ਤਰਾਂ ਸੁਖਬੀਰ ਸਿੰਘ ਬਾਦਲ ਨਾਲ ਚਟਾਨ ਵਾਂਗ ਖੜੇ ਹਨ।

ਉਹਨਾਂ ਦੱਸਿਆ ਕਿ ਜ਼ਿਲ੍ਾ ਪ੍ਰਧਾਨ ਲਖਵੀਰ ਸਿੰਘ ਲੱਖੀ ਦੀ ਅਗਵਾਈ ਹੇਠ ਹੋ ਰਹੀ ਇਸ ਮੀਟਿੰਗ ਵਿੱਚ ਵਿਧਾਨ ਸਭਾ ਹਲਕਾ ਗੜਸ਼ੰਕਰ ਤੋਂ ਪਾਰਟੀ ਵਰਕਰ ਇਕਬਾਲ ਸਿੰਘ ਖੇੜਾ ਦੀ ਅਗਵਾਈ ਵਿੱਚ ਸ਼ਾਮਿਲ ਹੋਣਗੇ।
ਇਸ ਜ਼ਿਲ੍ਹਾ ਪੱਧਰੀ ਮੀਟਿੰਗ ਵਿੱਚ ਸ਼ਾਮਿਲ ਹੋਣ ਲਈ ਪਾਰਟੀ ਵਰਕਰਾਂ ਨੂੰ ਲਾਮਬੰਦ ਕਰਨ ਲਈ ਿੲਕਬਾਲ ਸਿੰਘ ਖੇੜਾ ਨੇ ਅੱਜ ਇੱਥੇ ਇੱਕ ਭਰਮੀ ਮੀਟਿੰਗ ਕੀਤੀ ਇਸ ਮੀਟਿੰਗ ਦੌਰਾਨ ਹੋਰਨਾ ਤੋਂ ਇਲਾਵਾ ਹਰਪ੍ਰੀਤ ਸਿੰਘ ਰਿੰਕੂ ਬੇਦੀ, ਗਿਆਨੀ ਭਗਤ ਸਿੰਘ, ਸੁਖਬੀਰ ਸਿੰਘ, ਗੁਰਨੇਕ ਸਿੰਘ, ਕੁਲਵਰਨ ਸਿੰਘ,  ਹਰਭਜਨ ਸਿੰਘ, ਗੁਰਵਿੰਦਰ ਸਿੰਘ ਬਸਿਆਲਾ, ਬਾਬਾ ਹਰਜਿੰਦਰ ਸਿੰਘ, ਜੁਝਾਰ ਸਿੰਘ ਚੱਕ ਸਿੰਘਾ, ਮਨਵੀਰ ਸਿੰਘ, ਸੁਖਵਿੰਦਰ ਸਿੰਘ, ਮਨਰਾਜ ਵੀਰ ਸਿੰਘ, ਸੁਖਵਿੰਦਰ ਸਿੰਘ, ਬਲਰਾਜ ਸਿੰਘ, ਮਨਰਾਜ ਸਿੰਘ, ਬਲਵਿੰਦਰ ਸਿੰਘ, ਕੁਲਜਿੰਦਰ ਸਿੰਘ, ਜਸਵਿੰਦਰ ਸਿੰਘ, ਅਮਰੀਕ ਸਿੰਘ, ਲਖਵਿੰਦਰ ਸਿੰਘ, ਕਰਨਵੀਰ ਸਿੰਘ, ਜਸਵੀਰ ਸਿੰਘ, ਕੁਲਵੀਰ ਸਿੰਘ ਸਹਿਤ ਹੋਰ ਵੀ ਹਾਜ਼ਰ ਸਨ।