ਦੇਸ਼ ਭਗਤ ਯੂਨੀਵਰਸਿਟੀ ਨੇ ਬਿਹਾਰ ਦੇ ਵਿਦਿਆਰਥੀਆਂ ਲਈ ਵਿਸ਼ੇਸ਼ ਸਲਾਹਕਾਰ ਸੈੱਲ ਦੀ ਕੀਤੀ ਸ਼ੁਰੂਆਤ
ਮੰਡੀ ਗੋਬਿੰਦਗੜ੍ਹ, 22 ਨਵੰਬਰ: ਦੇਸ਼ ਭਗਤ ਯੂਨੀਵਰਸਿਟੀ (ਡੀਬੀਯੂ) ਨੇ ਬਿਹਾਰ ਦੇ ਵਿਦਿਆਰਥੀਆਂ ਲਈ ਇੱਕ ਵਿਸ਼ੇਸ਼ ਸਲਾਹਕਾਰ ਸੈੱਲ ਸ਼ੁਰੂ ਕਰਕੇ ਭਵਿੱਖ ਦੇ ਨੇਤਾਵਾਂ ਨੂੰ ਸੇਧ ਦੇਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। ਉਦਘਾਟਨੀ ਸੈਸ਼ਨ ਦੀ ਅਗਵਾਈ ਯੂਨੀਵਰਸਿਟੀ ਦੇ ਵਾਈਸ ਪ੍ਰੈਜ਼ੀਡੈਂਟ ਡਾ: ਹਰਸ਼ ਸਦਾਵਰਤੀ, ਵਿਦਿਆਰਥੀ ਭਲਾਈ ਦੇ ਨਿਰਦੇਸ਼ਕ ਡਾ: ਅਰਸ਼ਦੀਪ ਸਿੰਘ ਨੇ ਕੀਤੀ।

ਇਸ ਮੌਕੇ ਇੰਟਰਐਕਟਿਵ ਸੈਸ਼ਨ ਮੁੱਖ ਪਹਿਲੂਆਂ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਨਾ, ਸਪੱਸ਼ਟ ਕਰੀਅਰ ਟੀਚਿਆਂ ਨੂੰ ਨਿਰਧਾਰਤ ਕਰਨਾ ਅਤੇ ਸਫਲਤਾ ਲਈ ਕਾਰਜਸ਼ੀਲ ਰੋਡਮੈਪ ਬਣਾਉਣਾ ਸੀ। ਇਸ ਵਿੱਚ ਲਗਭਗ 400 ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਡਾ. ਸਦਾਵਰਤੀ ਨੇ ਕਿਹਾ, ‘‘ਇਹ ਪਹਿਲਕਦਮੀ ਵਿਭਿੰਨ ਖੇਤਰਾਂ ਅਤੇ ਪਿਛੋਕੜਾਂ ਦੇ ਵਿਦਿਆਰਥੀਆਂ ਦੀ ਸਹਾਇਤਾ ਲਈ ਸਾਡੀ ਅਟੁੱਟ ਵਚਨਬੱਧਤਾ ਨੂੰ ਦਰਸਾਉਂਦੀ ਹੈ।
ਦੇਸ਼ ਭਗਤ ਯੂਨੀਵਰਸਿਟੀ ਵਿੱਚ, ਅਸੀਂ ਪ੍ਰਤਿਭਾ ਨੂੰ ਪਾਲਣ ਅਤੇ ਵਿਦਿਆਰਥੀਆਂ ਲਈ ਭਵਿੱਖ ਦੇ ਨੇਤਾਵਾਂ ਵਜੋਂ ਚਮਕਣ ਦੇ ਮੌਕੇ ਪੈਦਾ ਕਰਨ ਵਿੱਚ ਵਿਸ਼ਵਾਸ ਰੱਖਦੇ ਹਾਂ।’’ ਉਨ੍ਹਾਂ ਅੱਗੇ ਕਿਹਾ ਕਿ ਇਹ ਸਲਾਹਕਾਰ ਸੈੱਲ ਨੌਜਵਾਨਾਂ ਨੂੰ ਸਸ਼ਕਤ ਕਰਨ ਅਤੇ ਉਨ੍ਹਾਂ ਨੂੰ ਕੱਲ੍ਹ ਦੇ ਨੇਤਾਵਾਂ ਦੇ ਰੂਪ ਵਿੱਚ ਬਣਾਉਣ ਦੇ ਸਾਡੇ ਮਿਸ਼ਨ ਵਿੱਚ ਇੱਕ ਹੋਰ ਕਦਮ ਹੈ।
ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜ਼ੋਰਾ ਸਿੰਘ ਨੇ ਇਸ ਪਹਿਲਕਦਮੀ ਦੀ ਪ੍ਰਸ਼ੰਸਾ ਕਰਦੇ ਹੋਏ ਕਿਹਾ, ਅਜਿਹੀਆਂ ਪਹਿਲਕਦਮੀਆਂ ਰਾਹੀਂ, ਦੇਸ਼ ਭਗਤ ਯੂਨੀਵਰਸਿਟੀ ਆਪਣੇ ਵਿਦਿਆਰਥੀਆਂ ਦੇ ਸੁਨਹਿਰੇ ਭਵਿੱਖ ਦਾ ਨਿਰਮਾਣ ਕਰਨ ਅਤੇ ਸਮਾਜ ਦੀ ਤਰੱਕੀ ਵਿੱਚ ਸਾਰਥਕ ਯੋਗਦਾਨ ਪਾਉਂਦੀ ਰਹੇਗੀ।