ਡੇਂਗੂ ਤੋਂ ਬਚਾਅ ਲਈ ਆਪਣੇ ਆਲੇ-ਦੁਆਲੇ ਰੱਖੋ ਸਫ਼ਾਈ - ਰਾਜੀਵ ਰੋਮੀ

ਹੁਸ਼ਿਆਰਪੁਰ - ਡਾਕਟਰ ਬਲਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾਕਟਰ ਐਸ.ਪੀ. ਸਿੰਘ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਅਤੇ ਡਾਕਟਰ ਜਗਦੀਪ ਸਿੰਘ ਐਪੀਡਿਮੋਲੋਜਿਸਟ ਦੀ ਦੇਖ ਰੇਖ ਹੇਠ ਪਿੰਡ ਜੋਗੀਆਣਾ ਵਿਖੇ ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ।

ਹੁਸ਼ਿਆਰਪੁਰ - ਡਾਕਟਰ ਬਲਵਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾਕਟਰ ਐਸ.ਪੀ. ਸਿੰਘ ਸੀਨੀਅਰ ਮੈਡੀਕਲ ਅਫ਼ਸਰ ਮੁੱਢਲਾ ਸਿਹਤ ਕੇਂਦਰ ਮੰਡ ਭੰਡੇਰ ਦੀ ਯੋਗ ਅਗਵਾਈ ਹੇਠ ਅਤੇ ਡਾਕਟਰ ਜਗਦੀਪ ਸਿੰਘ ਐਪੀਡਿਮੋਲੋਜਿਸਟ ਦੀ ਦੇਖ ਰੇਖ ਹੇਠ ਪਿੰਡ ਜੋਗੀਆਣਾ ਵਿਖੇ ਡੇਂਗੂ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। 
ਇਸ ਮੌਕੇ ਸਿਹਤ ਕਰਮਚਾਰੀ ਰਾਜੀਵ ਰੋਮੀ ਨੇ ਲੋਕਾਂ ਨੂੰ ਦੱਸਿਆ ਕਿ ਡੇਂਗੂ ਬੁਖਾਰ ਏਡੀਜ ਅਜਿਪਟੀ ਨਾਂ ਦੇ ਮਾਦਾ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਹ ਮੱਛਰ ਸਾਫ਼ ਠਹਿਰੇ ਪਾਣੀ ਵਿੱਚ ਜਿਵੇਂ ਕਿ ਕੂਲਰ, ਟੈਂਕੀਆਂ ਦੇ ਪਾਣੀ ਵਿੱਚ ਪੈਦਾ ਹੁੰਦਾ ਹੈ। ਇਸ ਲਈ ਕੂਲਰਾਂ ਦੇ ਪਾਣੀ ਨੂੰ ਹਫ਼ਤੇ ਵਿੱਚ ਇੱਕ ਵਾਰ ਜਰੂਰ ਬਦਲਣਾ ਚਾਹੀਦਾ ਹੈ। ਛੱਤ ਤੇ ਲੱਗੀ ਪਾਣੀ ਦੀ ਟੈਂਕੀ ਦੇ ਢੱਕਣ ਨੂੰ ਘੁੱਟ ਕੇ ਬੰਦ ਕਰਨਾ ਚਾਹੀਦਾ ਹੈ। ਗਮਲੇ, ਡਰਮ, ਟਾਇਰ ਆਦਿ ਜਿਨ੍ਹਾਂ ਵਿੱਚ ਬਰਸਾਤੀ ਪਾਣੀ ਇਕੱਠਾ ਹੋ ਸਕਦਾ ਹੈ, ਨੂੰ ਬਾਹਰ ਖੁੱਲੀ ਜਗ੍ਹਾ ਤੇ ਜਾਂ ਛੱਤ ਉੱਤੇ ਨਹੀਂ ਰੱਖਣਾ ਚਾਹੀਦਾ। ਕੂਲਰਾਂ, ਗਮਲਿਆਂ ਅਤੇ ਫਰਿਜਾਂ ਦੀ  ਬੈਕ ਟ੍ਰੇਆਂ ਆਦਿ ਵਿਚ ਪਾਣੀ ਹਫ਼ਤੇ ਵਿੱਚ ਇੱਕ ਦਿਨ ਸ਼ੁਕਰਵਾਰ ਨੂੰ ਡਰਾਈ ਡੇ ਵਜੋਂ ਮਨਾ ਕੇ ਸੁਕਾਉਣਾ ਚਾਹੀਦਾ ਹੈ।  ਕੱਪੜੇ ਅਜਿਹੇ ਪਹਿਣ ਕੇ ਸਰੀਰ ਪੂਰੀ ਤਰ੍ਹਾਂ ਢੱਕਿਆ ਰਹੇ ਤਾਂ ਕਿ ਮੱਛਰ ਨਾ ਕੱਟ ਸਕੇ। 
ਸੌਣ ਵੇਲੇ ਮੱਛਰਦਾਨੀ, ਮੱਛਰਾਂ ਦੇ ਕੱਟਣ ਤੋਂ ਬਚਾਅ ਕਰਨ ਵਾਲੀਆਂ ਕਰੀਮਾਂ ਅਤੇ ਤੇਲ ਆਦਿ ਦੀ ਵਰਤੋਂ ਕਰਨੀ ਚਾਹੀਦੀ ਹੈ। ਘਰਾਂ ਦੇ ਆਲੇ-ਦੁਆਲੇ ਖੱਡਿਆਂ ਨੂੰ ਮਿੱਟੀ ਨਾਲ ਭਰ ਦੇਣਾ ਚਾਹੀਦਾ ਹੈ ਤਾਂ ਜੋ ਬਰਸਾਤ ਦਾ ਪਾਣੀ ਉਹਨਾਂ ਵਿੱਚ ਇਕੱਠਾ ਨਾ ਹੋ ਸਕੇ ਜੇਕਰ ਕਿਸੇ ਨੂੰ ਤੇਜ਼ ਬੁਖਾਰ, ਸਿਰ ਦਰਦ ਚਮੜੀ ਤੇ ਲਾਲ ਦਾਣੇ, ਮਾਸਪੇਸ਼ੀਆਂ ਵਿੱਚ ਦਰਦ ,ਅੱਖਾਂ ਦੇ ਪਿਛਲੇ ਹਿੱਸੇ ਵਿੱਚ ਦਰਦ, ਮਸੂੜਿਆਂ ਅਤੇ ਨੱਕ ਵਿੱਚ ਖੂਨ ਦਾ ਵਗਣਾ ਵਰਗੀ ਕੋਈ ਸਮੱਸਿਆ ਆਉਂਦੀ ਹੈ ਤਾਂ ਤੁਰੰਤ ਨੇੜੇ ਦੇ ਸਰਕਾਰੀ ਸਿਹਤ ਸੰਸਥਾ ਵਿੱਚ ਜਾ ਕੇ ਸੰਪਰਕ ਕਰਨਾ ਚਾਹੀਦਾ ਹੈ। ਇਸ ਸਮੇਂ ਸਿਹਤ ਕਰਮਚਾਰੀ ਰਾਜੀਵ ਰੋਮੀ, ਆਸ਼ਾ ਵਰਕਰ ਸੁਭਾਸ਼ ਰਾਣੀ, ਸੰਤੋਸ਼ ਕੁਮਾਰੀ, ਸ਼ੀਲਾ ਦੇਵੀ ,ਮੀਨਾ ਰਾਣੀ ਅਤੇ ਪਿੰਡ ਵਾਸੀ ਹਾਜ਼ਰ ਸਨ।