ਚੋਆ/ਦਰਿਆਵਾਂ ਦੇ ਨੇੜੇ ਜਾਣ 'ਤੇ ਪਾਬੰਦੀਆਂ
ਹੁਸ਼ਿਆਰਪੁਰ- ਬਰਸਾਤ ਦੇ ਮੌਸਮ ਅਤੇ ਮੌਸਮ ਵਿਭਾਗ ਦੀ ਭਾਰੀ ਬਾਰਿਸ਼ ਦੀ ਭਵਿੱਖਬਾਣੀ ਨੂੰ ਧਿਆਨ ਵਿੱਚ ਰੱਖਦੇ ਹੋਏ, ਹੁਸ਼ਿਆਰਪੁਰ ਜ਼ਿਲ੍ਹੇ ਦੇ ਚੋਅ/ਦਰਿਆਵਾਂ ਵਿੱਚ ਪਾਣੀ ਦਾ ਪੱਧਰ ਵਧਣ ਦੀ ਉਮੀਦ ਹੈ। ਕਈ ਲੋਕ ਨਦੀਆਂ ਅਤੇ ਚੋਆਂ ਵਿਚ ਨਹਾਉਣ, ਪਸ਼ੂਆਂ ਨੂੰ ਨਹਾਉਣ ਜਾਂ ਵੀਡੀਓ ਸ਼ੂਟਿੰਗ ਦੇ ਲਈ ਇਕੱਠੇ ਹੁੰਦੇ ਹਨ, ਜਿਸ ਕਾਰਨ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰੀਆਂ ਹਨ।

ਇਸ ਸਥਿਤੀ ਦੀ ਗੰਭੀਰਤਾ ਅਤੇ ਆਮ ਲੋਕਾਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਆਸ਼ਿਕਾ ਜੈਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾਂ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤਾ ਹੈ ਕਿ ਕੋਈ ਵੀ ਵਿਅਕਤੀ ਚੋਆ/ਦਰਿਆ ਦੇ ਨੇੜੇ ਨਹੀਂ ਜਾਵੇਗਾ।
ਇਸ ਤੋਂ ਇਲਾਵਾ ਕੋਈ ਵੀ ਵਿਅਕਤੀ ਆਪਣੇ ਪਸ਼ੂਆਂ ਨੂੰ ਚੋਆ/ਦਰਿਆ ਦੇ ਨੇੜੇ ਨਹੀਂ ਲੈ ਕੇ ਜਾਵੇਗਾ। ਸਾਰੇ ਨਾਗਰਿਕਾਂ ਨੂੰ ਆਪਣੇ ਪਾਲਤੂ ਜਾਨਵਰਾਂ ਨੂੰ ਵੀ ਇਨ੍ਹਾਂ ਪਾਣੀ ਦੇ ਸਰੋਤਾਂ ਤੋਂ ਦੂਰ ਰੱਖਣ। ਇਹ ਹੁਕਮ 8 ਸਤੰਬਰ 2025 ਤੱਕ ਲਾਗੂ ਰਹੇਗਾ।