ਸਨਅਤਕਾਰਾਂ ਨੇ ਹਲਕਾ ਵਿਧਾਇਕ ਨਾਲ ਮੀਟਿੰਗ ਕਰਕੇ ਦੱਸੀਆਂ ਮੁਸ਼ਕਿਲਾਂ, ਵਿਧਾਇਕ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ

ਐਸ ਏ ਐਸ ਨਗਰ, 6 ਜੁਲਾਈ - ਮੁਹਾਲੀ ਇੰਡਸਟ੍ਰੀ ਐਸੋਸੀਏਸ਼ਨ ਦੇ ਇੱਕ ਵਫਦ ਵਲੋਂ ਸੰਸਥਾ ਦੇ ਪ੍ਰਧਾਨ ਸz. ਬਲਜੀਤ ਸਿੰਘ ਬਲੈਕ ਸਟੋਨ ਦੀ ਅਗਵਾਈ ਹੇਠ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਫਦ ਵਿੱਚ ਸ਼ਾਮਿਲ ਸਨਅਤਕਾਰਾਂ ਵਲੋਂ ਉਦਯੋਗਿਕ ਖੇਤਰ ਦੀ ਮਾੜੀ ਹਾਲਤ ਅਤੇ ਉੱਥੇ ਲੋੜੀਂਦੀਆਂ ਬੁਨਿਆਦੀ ਸੁਵਿਧਾਵਾਂ ਦਾ ਮੁੱਦਾ ਚੁੱਕਿਆ। ਵਫਦ ਨੇ ਕਿਹਾ ਕਿ ਸਨਅਤੀ ਖੇਤਰ ਦੀਆਂ ਸੜਕਾਂ ਅਤੇ ਸਟ੍ਰੀਟ ਲਾਈਟਾਂ ਦੀ ਮਾੜੀ ਹਾਲਤ ਹੈ ਅਤੇ ਸਫਾਈ ਵਿਵਸਥਾ ਦੀ ਹਾਲਤ ਮਾੜੀ ਹੈ। ਇਸਤੋਂ ਇਲਾਵਾ ਪਾਣੀ ਦੀ ਨਿਕਾਸੀ ਦੇ ਪ੍ਰਬੰਧ ਠੀਕ ਨਾ ਹੋਣ ਕਾਰਨ ਵੀ ਸਮੱਸਿਆ ਆ ਰਹੀ ਹੈ। ਉਹਨਾਂ ਮੰਗ ਕੀਤੀ ਕਿ ਇਹਨਾਂ ਸਮੱਸਿਆਵਾਂ ਦੇ ਹਲ ਲਈ ਲੋੜੀਂਦੀ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ।

ਸੰਸਥਾ ਦੇ ਪ੍ਰਧਾਨ ਸz. ਬਲਜੀਤ ਸਿੰਘ ਬਲੈਕ ਸਟੋਨ ਨੇ ਦੱਸਿਆ ਕਿ ਹਲਕਾ ਵਿਧਾਇਕ ਸz. ਕੁਲਵੰਤ ਸਿੰਘ ਨੇ ਸਨਅਤਕਾਰਾਂ ਦੀਆਂ ਗੱਲਾਂ ਨੂੰ ਧਿਆਨ ਨਾਲ ਸੁਣਿਆ ਅਤੇ ਮੌਕੇ ਤੇ ਹੀ ਨਗਰ ਨਿਗਮ ਅਤੇ ਹੋਰਨਾਂ ਸੰਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਫੋਨ ਕਰਕੇ ਲੋੜੀਂਦੀ ਕਾਰਵਾਈ ਦੀਆਂ ਹਿਦਾਇਤਾਂ ਦਿੱਤੀਆਂ।
ਇਸ ਮੌਕੇ ਨਗਰ ਕੌਂਸਲ ਮੁਹਾਲੀ ਦੇ ਸਾਬਕਾ ਪ੍ਰਧਾਨ ਸz. ਹਰਿੰਦਰਪਾਲ ਸਿੰਘ ਬਿੱਲਾ, ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸz. ਕੰਵਲਜੀਤ ਸਿੰਘ ਮਾਹਲ, ਸੰਸਥਾ ਦੀ ਈ ਐਸ ਆਈ ਕੇਮਟੀ ਦੇ ਚੇਅਰਮੈਨ ਸz. ਜਸਬੀਰ ਸਿੰਘ, ਵੈਂਬਲੇ ਹਾਊਸ ਬਿਲਡਿੰਗ ਸੁਸਾਇਟੀ ਦੇ ਪ੍ਰਧਾਨ ਸz. ਅਮਰਪਾਲ ਸਿੰਘ ਪ੍ਰਿੰਸ ਅਤੇ ਸੁਖਪ੍ਰੀਤ ਸਿੰਘ ਵੀ ਹਾਜਿਰ ਸਨ।