ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਰੈੱਡ ਕਰਾਸ ਡੀ-ਅਡਿਕਸ਼ਨ ਸੈਂਟਰ ਵਿਖੇ ਪੰਜ ਰੋਜ਼ਾ ਡਲੀਵਰੀ ਬੁਆਏ ਦੀ ਟ੍ਰੇਨਿੰਗ ਸੰਪੰਨ, ਏ.ਡੀ.ਸੀ. ਨੇ ਵੰਡੇ ਸਰਟੀਫਿਕੇਟ
ਨਵਾਂਸ਼ਹਿਰ- ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਦੇ ਨਿਰਦੇਸ਼ਾਂ ’ਤੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਸਥਾਨਕ ਰੈੱਡ ਕਰਾਸ ਨਸ਼ਾ ਛੁਡਾਊ ਕੇਂਦਰ ਵਿਖੇ ਪੰਜ ਦਿਨਾਂ ਡਲੀਵਰੀ ਕਰਨ ਦੇ ਕੰਮ ਲਈ ਨੌਜਵਾਨਾਂ ਨੂੰ ਟ੍ਰੇਨਿੰਗ ਉਪਰੰਤ ਅੱਜ ਸਰਟੀਫਿਕੇਟ ਵੰਡੇ ਗਏ। ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਸਹਿਯੋਗ ਨਾਲ ਬੀਜੀਵਿਜ ਲੌਜਿਸਟਿਕ ਪ੍ਰਾਇਵੇਟ ਲਿਮਿਟਡ ਵੱਲੋਂ ਪ੍ਰਦਾਨ ਕੀਤੀ ਡਲੀਵਰੀ ਬੁਆਏ ਦੀ ਟ੍ਰੇਨਿੰਗ ਹਾਸਲ ਕਰਨ ਵਾਲੇ ਨੌਜਵਾਨਾਂ ਨੂੰ ਵਧੀਕ ਡਿਪਟੀ ਕਮਿਸ਼ਨਰ ਰਾਜੀਵ ਵਰਮਾ ਨੇ ਸਰਟੀਫਿਕੇਟ ਸੌਂਪਦਿਆਂ ਕਿਹਾ ਕਿ ਨਸ਼ਿਆਂ ਦੀ ਅਲਾਮਤ ਨੂੰ ਅਲਵਿਦਾ ਕਹਿਕੇ ਸਿਹਤਮੰਦ ਜੀਵਨ ਦਾ ਆਨੰਦ ਮਾਨਣ ਦੇ ਨਾਲ-ਨਾਲ ਹੁਨਰ ਸਿਖਲਾਈ ਰਾਹੀਂ ਆਪਣੇ ਆਪ ਨੂੰ ਰੋਜਗਾਰ ਦੇ ਕਾਬਲ ਬਣਾਉਣਾ ਚਾਹੀਦਾ ਹੈ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਜਾਲ ’ਚ ਫਸ ਚੁੱਕੇ ਨੌਜਵਾਨਾਂ ਨੂੰ ਆਮ ਜੀਵਨ ਵਿੱਚ ਲਿਆਉਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਜਿਨ੍ਹਾ ਦਾ ਫਾਇਦਾ ਲੈਂਦਿਆਂ ਇਨ੍ਹਾਂ ਨੌਜਵਾਨਾਂ ਨੂੰ ਆਪਣੇ ਪੈਰੀ ਹੋਣ ਲਈ ਯਤਨ ਕਰਨ ਚਾਹੀਦੇ ਹਨ।
ਉਨ੍ਹਾਂ ਨੂੰ ਨਸ਼ਿਆਂ ਨੂੰ ਛੱਡਣ ਵਾਲੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਹੁਨਰ ਸਿਖਲਾਈ ਹਾਸਲ ਕਰਨ ਅਤੇ ਆਪੋ-ਆਪਣਾ ਰੋਜਗਾਰ ਸਥਾਪਤ ਕਰਨ ਜਿਸ ਮੰਤਵ ਲਈ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਸਹਿਯੋਗ ਕੀਤਾ ਜਾਵੇਗਾ। ਇਸ ਮੌਕੇ ਨੌਜਵਾਨਾਂ ਨੇ ਅਹਿਦ ਲਿਆ ਕਿ ਉਹ ਸਿਹਤਮੰਦ ਜੀਵਨ ਅਪਨਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਰਹਿਣਗੇ। ਜਿਲ੍ਹਾ ਰੋਜ਼ਗਾਰ ਅਫਸਰ ਸੰਦੀਪ ਕੁਮਾਰ ਆਦਿ ਵੀ ਮੌਜੂਦ ਸਨ।