ਜਲੰਧਰ ਪੱਛਮੀ ਤੋਂ ਉਪ ਚੋਣ ਵਿੱਚ ਕਾਂਗਰਸੀ ਉਮੀਦਵਾਰ ਮੈਡਮ ਸੁਰਿੰਦਰ ਕੌਰ ਦੀ ਜਿੱਤ ਯਕੀਨੀ - ਕੁਲਵਿੰਦਰ ਸਿੰਘ ਰਸੂਲਪੁਰ
ਮਾਹਿਲਪੁਰ, 8 ਜੁਲਾਈ - 10 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਦੀ ਹੋ ਰਹੀ ਉਪ ਚੋਣ ਵਿੱਚ ਕਾਂਗਰਸੀ ਉਮੀਦਵਾਰ ਮੈਡਮ ਸੁਰਜੀਤ ਕੌਰ ਭਾਰੀ ਬਹੁਮਤ ਨਾਲ ਜਿੱਤ ਪ੍ਰਾਪਤ ਕਰਨਗੇ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਕੁਲਵਿੰਦਰ ਸਿੰਘ ਰਸੂਲਪੁਰ ਸੀਨੀਅਰ ਕਾਂਗਰਸੀ ਨੇਤਾ ਵਿਧਾਨ ਸਭਾ ਹਲਕਾ ਚੱਬੇਵਾਲ ਨੇ ਅੱਜ ਗੱਲਬਾਤ ਕਰਦਿਆਂ ਕੀਤਾ।

ਉਨਾਂ ਕਿਹਾ ਕਿ ਪਾਰਟੀ ਦੇ ਦਿਸ਼ਾ ਨਿਰਦੇਸ਼ਾਂ ਤੇ ਉਨਾਂ ਨੇ ਆਪਣੇ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਕਾਂਗਰਸੀ ਵਰਕਰਾਂ ਦੇ ਸਹਿਯੋਗ ਨਾਲ ਪਿਛਲੇ ਦਿਨਾਂ ਦੌਰਾਨ ਪਾਰਟੀ ਉਮੀਦਵਾਰ ਦੇ ਹੱਕ ਵਿੱਚ ਘਰ- ਘਰ ਜਾ ਕੇ ਚੋਣ ਪ੍ਰਚਾਰ ਕੀਤਾ ਅਤੇ ਵੋਟਰਾਂ ਨੂੰ ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਕਰਵਾਇਆ। ਉਹਨਾਂ ਦੱਸਿਆ ਕਿ ਕਾਂਗਰਸੀ ਉਮੀਦਵਾਰ ਮੈਡਮ ਸੁਰਜੀਤ ਕੌਰ ਦੇ ਚੋਣ ਪ੍ਰਚਾਰ ਦੌਰਾਨ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਬੜਿੰਗ ਮੈਂਬਰ ਪਾਰਲੀਮੈਂਟ ਤੇ ਕਾਂਗਰਸ ਪਾਰਟੀ ਤੇ ਹੋਰ ਸੀਨੀਅਰ ਨੇਤਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਹੁੰਦੇ ਰਹੇ ਅਤੇ ਵੋਟਰਾਂ ਨੂੰ ਕਾਂਗਰਸ ਪਾਰਟੀ ਦੀ ਉਮੀਦਵਾਰ ਮੈਡਮ ਸੁਰਜੀਤ ਕੌਰ ਦੇ ਹੱਕ ਵਿੱਚ ਵੋਟ ਪਾਉਣ ਲਈ ਪ੍ਰੇਰਿਤ ਕਰਦੇ ਰਹੇ।
ਉਹਨਾਂ ਕਿਹਾ ਕਿ ਪੰਜਾਬ ਦੇ ਵੋਟਰ ਪੰਜਾਬ ਵਿੱਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ, ਕਿਉਂਕਿ ਕਾਂਗਰਸ ਪਾਰਟੀ ਦੀਆਂ ਨੀਤੀਆਂ ਹੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖ ਸਕਦੀਆਂ ਹਨ।