
ਲੋਕ 'ਆਪ' ਉਮੀਦਵਾਰ ਮਹਿੰਦਰ ਭਗਤ ਦੇ ਹੱਕ ਵਿੱਚ ਹੀ ਦੇਣਗੇ ਫਤਵਾ : ਪਠਾਣਮਾਜਰਾ
ਸਨੌਰ (ਪਟਿਆਲਾ), 8 ਜੁਲਾਈ - ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਪ੍ਰਚਾਰ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਸਮੂਹ ਆਗੂਆਂ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਉਮੀਦਵਾਰ ਮਹਿੰਦਰ ਭਗਤ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਦੌਰਾਨ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ
ਸਨੌਰ (ਪਟਿਆਲਾ), 8 ਜੁਲਾਈ - ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਪ੍ਰਚਾਰ ਦੇ ਆਖਰੀ ਦਿਨ ਆਮ ਆਦਮੀ ਪਾਰਟੀ ਦੇ ਸਮੂਹ ਆਗੂਆਂ ਵਲੋਂ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਉਮੀਦਵਾਰ ਮਹਿੰਦਰ ਭਗਤ ਦੇ ਹੱਕ ਵਿਚ ਚੋਣ ਪ੍ਰਚਾਰ ਕਰਨ ਦੌਰਾਨ ਵਿਧਾਨ ਸਭਾ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਭੈਣ ਬੀਬਾ ਮਨਪ੍ਰੀਤ ਕੌਰ ਨੇ ਕਿਹਾ ਕਿ ਜਲੰਧਰ (ਪੱਛਮੀ) ਤੋਂ ਆਪ ਉਮੀਦਵਾਰ ਨੂੰ ਹੀ ਲੋਕ ਜਿੱਤ ਦਾ ਫਤਵਾ ਦੇਣਗੇ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਉਮੀਦਵਾਰ ਲੋਕਾਂ ਲਈ ਕੋਈ ਨਵਾਂ ਉਮੀਦਵਾਰ ਨਹੀਂ ਹੈ ਜਦੋਕਿ ਬਾਕੀ ਪਾਰਟੀਆਂ ਦੇ ਉਮੀਦਵਾਰ ਸਿਰਫ਼ ਸੱਤਾ ਪ੍ਰਾਪਤੀ ਪੈਰਾਸ਼ੂਟ ਰਾਹੀਂ ਉਤਾਰੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੁਣ ਤਕ ਦੇ ਸਰਕਾਰ ਦੇ ਕਾਰਜਕਾਲ ਵਿਚ ਸਮੁੱਚੇ ਵਾਅਦਿਆਂ ਨੂੰ ਪੂਰਾ ਕੀਤਾ ਗਿਆ ਹੈ ਤੇ 1 ਹਜ਼ਾਰ ਰੁਪਏ ਮਹੀਨਾ ਪੰਜਾਬ ਦੀਆਂ ਮਹਿਲਾਵਾਂ ਨੂੰ ਛੇਤੀ ਦੇਣ ਦੀ ਵੀ ਯੋਜਨਾ ਹੈ।
ਉਨ੍ਹਾਂ ਕਿਹਾ ਕਿ ਬਾਕੀ ਸਿਆਸੀ ਪਾਰਟੀਆਂ ਨੇ ਸਿਰਫ਼ ਸੱਤਾ ਦਾ ਸੁੱਖ ਭੋਗਿਆ ਜਦੋਂ ਕਿ ਆਮ ਆਦਮੀ ਪਾਰਟੀ ਨੇ ਆਪਣੀਆਂ ਦਿੱਤੀਆਂ ਗਾਰੰਟੀਆਂ ਨੂੰ ਪੂਰਾ ਕੀਤਾ ਹੈ।
