ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਇਆ ਗਿਆ ਜਨ ਸੁਵਿਧਾ ਕੈਂਪ
ਸੜੋਆ - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਜ਼ਿਲ੍ਹੇ ਵਿੱਚ ਜਨ ਸੁਵਿਧਾ ਕੈਂਪ ਲਗਾਉਣੇ ਸ਼ੁਰੂ ਕੀਤੇ ਗਏ ਹਨ। ਇਨ੍ਹਾਂ ਜਨ ਸੁਵਿਧਾ ਕੈਂਪਾਂ ਵਿੱਚ ਲੋਕਾਂ ਨੂੰ ਪੇਸ਼ ਆਉਣ ਵਾਲੀਆਂ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਬਲਾਕ ਸੜੋਆ ਦੇ ਬੀ.ਡੀ.ਪੀ.ਓ. ਦਫ਼ਤਰ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਮੌਕੇ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਦੱਸਿਆ ਕਿ ਪਹਿਲਾਂ ਆਮ ਲੋਕਾਂ ਨੂੰ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਚੰਡੀਗੜ੍ਹ ਵਿਖੇ ਜਾਣਾ ਪੈਂਦਾ ਸੀ ਪ੍ਰੰਤੂ ਹੁਣ ਜ਼ਿਲ੍ਹਾ ਪੱਧਰ ਤੇ ਹੀ ਮੁੱਖ ਮੰਤਰੀ ਸਹਾਇਤਾ ਕੇਂਦਰ ਤੇ ਸੀ.ਐਮ. ਵਿੰਡੋ ਸਥਾਪਤ ਕੀਤੀ ਗਈ ਹੈ ਜਿਥੇ ਕਿ ਲੋਕਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ ਤੇ ਬੈਠਣ ਲਈ ਹਵਾਦਾਰ ਜਗ੍ਹਾਂ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਲੋਕਾਂ ਨੂੰ ਆਪਣੀਆਂ ਸਮੱਸਿਆਵਾ ਦੇ ਹੱਲ ਲਈ ਦੂਰ ਨਾ ਜਾਣਾ ਪਵੇ। ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਆਮ ਲੋਕਾਂ ਦੀ ਸਹੂਲਤ ਲਈ ਵੀ ਢੁਕਵੇਂ ਪ੍ਰਬੰਧ ਕੀਤੇ ਗਏ ਹਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਸਮੇਂ ਸਿਰ ਨਿਪਟਾਰਾ ਕਰਨ ਲਈ ਸਮੂਹ ਅਧਿਕਾਰੀਆਂ ਨੂੰ ਆਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।
ਉਨ੍ਹਾਂ ਇਹ ਵੀ ਕਿਹਾ ਕਿ ਤੈਅ ਸਮੇਂ ਅੰਦਰ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਨਾ ਕਰਨ ਵਾਲੇ ਅਧਿਕਾਰੀਆਂ ਦੀ ਨਿੱਜੀ ਜਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪੱਧਰ ਤੇ ਖੋਲ੍ਹੇ ਗਏ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ ਜੋ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਡੀ.ਸੀ. ਦਫ਼ਤਰ ਵਿਖੇ ਆਉਣ ਵਾਲੇ ਨਾਗਰਿਕਾਂ ਦਾ ਸੁਚੱਜੇ ਢੰਗ ਨਾਲ ਮਾਰਗ ਦਰਸ਼ਨ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਵਿੱਚ ਅਹਿਮ ਭੂਮਿਕਾ ਅਦਾ ਕਰਨਗੇ। ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸਾਸ਼ਨ ਵੱਲੋਂ ਹਫਤੇ ਵਿੱਚ ਦੋ ਦਿਨ ਵੱਖ-ਵੱਖ ਪਿੰਡਾਂ ਵਿੱਚ ਲਗਾਏ ਜਾਣ ਵਾਲੇ ਜਨ ਸੁਵਿਧਾ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਖੱਜਲ ਖੁਆਰੀ ਨਾ ਹੋਵੇ।
ਉਨ੍ਹਾਂ ਕਿਹਾ ਉਹ ਆਪ ਵੀ ਜਨ ਸੁਵਿਧਾ ਕੈਂਪ ਵਿੱਚ ਸ਼ਾਮਲ ਹੋ ਕੇ ਲੋਕਾਂ ਦੀਆਂ ਮੁਸ਼ਕਲਾਂ ਵੀ ਸੁਣ ਰਹੇ ਹਨ ਤਾਂ ਜ਼ੋ ਲੋਕਾਂ ਦੀਆਂ ਸਮੱਸਿਆਵਾਂ ਦਾ ਛੇਤੀ ਨਿਪਟਾਰਾ ਹੋ ਸਕੇ। ਅਜਿਹਾ ਕਰਨ ਨਾਲ ਜਿਥੇ ਸਰਕਾਰੀ ਕੰਮ ਕਾਜ ਵਿੱਚ ਪਾਰਦਰਸ਼ਤਾ ਵਧੇਗੀ ਉਥੇ ਹੀ ਆਮ ਲੋਕਾਂ ਤੇ ਪ੍ਰਸ਼ਾਸ਼ਨ ਵਿਚਲਾ ਪਾੜ ਵੀ ਘਟੇਗਾ। ਉਨ੍ਹਾਂ ਦੱਸਿਆ ਕਿ ਇਸ ਜਨ ਸੁਵਿਧਾ ਕੈਂਪ ਵਿੱਚ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 12 ਦਰਖਾਸਤਾਂ/ਸ਼ਿਕਾਇਤਾਂ ਮਿਲੀਆਂ ਸਨ ਜਿਨ੍ਹਾਂ ਵਿੱਚੋਂ 9 ਸ਼ਿਕਾਇਤਾਂ ਦਾ ਨਿਪਟਾਰਾ ਮੌਕੇ ‘ਤੇ ਕਰ ਦਿੱਤਾ ਗਿਆ ਅਤੇ ਬਾਕੀ 3 ਸ਼ਿਕਾਇਤਾਂ ਦੇ ਸਬੰਧਤ ਵਿਭਾਗਾਂ ਨੂੰ ਮਿਥੇ ਸਮੇਂ ਵਿੱਚ ਹੱਲ ਕਰਨ ਦੇ ਨਿਰਦੇਸ਼ ਦੇ ਦਿੱਤੇ ਗਏ ਹਨ। ਇਸ ਮੌਕੇ ਐਸ.ਡੀ.ਐਮ. ਬਲਾਚੌਰ ਰਵਿੰਦਰ ਬੰਸਲ, ਬੀ.ਡੀ.ਪੀ.ਓ. ਸੜੋਆ ਅਸ਼ੋਕ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ।