
ਪੰਚਾਇਤਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਸ਼ੁਰੂ
ਊਨਾ, 15 ਜੁਲਾਈ - ਪੰਚਾਇਤੀ ਰਾਜ ਸੰਸਥਾਵਾਂ ਵਿੱਚ ਕਿਸੇ ਕਾਰਨ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਸਬੰਧਤ ਪੰਚਾਇਤਾਂ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਪੰਚਾਇਤ ਅਤੇ ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਨ ਲਈ ਕਿਸੇ ਵਿਅਕਤੀ ਦੀ ਯੋਗਤਾ ਨਿਰਧਾਰਿਤ ਕਰਨ ਦੀ ਮਿਤੀ 1 ਜੁਲਾਈ, 2024 ਹੋਵੇਗੀ।
ਊਨਾ, 15 ਜੁਲਾਈ - ਪੰਚਾਇਤੀ ਰਾਜ ਸੰਸਥਾਵਾਂ ਵਿੱਚ ਕਿਸੇ ਕਾਰਨ ਖਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਸਬੰਧਤ ਪੰਚਾਇਤਾਂ ਵਿੱਚ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਪੰਚਾਇਤ ਅਤੇ ਡਿਪਟੀ ਕਮਿਸ਼ਨਰ ਜਤਿਨ ਲਾਲ ਨੇ ਦੱਸਿਆ ਕਿ ਵੋਟਰ ਸੂਚੀ ਵਿੱਚ ਆਪਣਾ ਨਾਮ ਸ਼ਾਮਲ ਕਰਨ ਲਈ ਕਿਸੇ ਵਿਅਕਤੀ ਦੀ ਯੋਗਤਾ ਨਿਰਧਾਰਿਤ ਕਰਨ ਦੀ ਮਿਤੀ 1 ਜੁਲਾਈ, 2024 ਹੋਵੇਗੀ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀ ਦਾ ਖਰੜਾ ਪ੍ਰਕਾਸ਼ਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਦਾਅਵੇ ਅਤੇ ਇਤਰਾਜ਼ 16 ਤੋਂ 22 ਜੁਲਾਈ ਤੱਕ ਰਿਵੀਜ਼ਨ ਅਥਾਰਟੀ ਅੱਗੇ ਪੇਸ਼ ਕੀਤੇ ਜਾ ਸਕਦੇ ਹਨ। ਦਾਅਵਿਆਂ ਅਤੇ ਇਤਰਾਜ਼ਾਂ ਦਾ ਨਿਪਟਾਰਾ ਰੀਵੀਜ਼ਨ ਅਥਾਰਟੀ ਵੱਲੋਂ 25 ਜੁਲਾਈ ਨੂੰ ਕੀਤਾ ਜਾਵੇਗਾ। 29 ਜੁਲਾਈ ਤੱਕ ਜ਼ਿਲ੍ਹਾ ਚੋਣ ਅਫ਼ਸਰ ਅੱਗੇ ਅਪੀਲ ਦਾਇਰ ਕਰ ਸਕਣਗੇ। 1 ਅਗਸਤ ਨੂੰ ਜ਼ਿਲ੍ਹਾ ਚੋਣ ਅਫ਼ਸਰ ਇਸ ਸਬੰਧੀ ਪ੍ਰਾਪਤ ਹੋਈਆਂ ਅਪੀਲਾਂ ਦਾ ਨਿਪਟਾਰਾ ਕਰਨਗੇ। ਇਸ ਤੋਂ ਇਲਾਵਾ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 2 ਅਗਸਤ ਨੂੰ ਕੀਤੀ ਜਾਵੇਗੀ।
