ਜ਼ਿਲ੍ਹਾ ਸਿੱਖਿਆ ਦਫਤਰ ਵੱਲੋਂ ਕਰਵਾਈ ਗਈ ਯੂ ਡਾਈਸ ਅਤੇ ਐਨਰੋਲਮੈਟ ਦੇ ਵਾਧੇ ਸਬੰਧੀ ਮੀਟਿੰਗ

ਨਵਾਂਸ਼ਹਿਰ - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸ਼ਹੀਦ ਭਗਤ ਸਿੰਘ ਨਗਰ ਜੀ ਦੀ ਰਹਿਨੁਮਾਈ ਹੇਠ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ ਜ਼ਿਲ੍ਹੇ ਦੇ ਸੈਕੰਡਰੀ, ਹਾਈ, ਮਿਡਲ ਸਕੂਲਾਂ ਦੀ ਯੂ ਡਾਈਸ ਅਤੇ ਐਨਰੋਲਮੈਟ ਦੇ ਵਾਧੇ ਸਬੰਧੀ ਇੱਕ ਖਾਸ ਟ੍ਰੇਨਿੰਗ ਕਰਵਾਈ ਗਈ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਰਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ, ਸਕੂਲ ਪ੍ਰਿੰਸੀਪਲ ਅਮਰਜੀਤ ਖਟਕੜ, ਸਮੂਹ ਬੀ.ਐਨ.ਓ. ਅਤੇ ਸਕੂਲ ਮੁਖੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ

ਨਵਾਂਸ਼ਹਿਰ - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ ਸ਼ਹੀਦ ਭਗਤ ਸਿੰਘ ਨਗਰ ਜੀ ਦੀ ਰਹਿਨੁਮਾਈ ਹੇਠ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮੁਕੰਦਪੁਰ ਵਿਖੇ ਜ਼ਿਲ੍ਹੇ ਦੇ ਸੈਕੰਡਰੀ, ਹਾਈ, ਮਿਡਲ ਸਕੂਲਾਂ ਦੀ ਯੂ ਡਾਈਸ ਅਤੇ ਐਨਰੋਲਮੈਟ ਦੇ ਵਾਧੇ ਸਬੰਧੀ ਇੱਕ ਖਾਸ ਟ੍ਰੇਨਿੰਗ ਕਰਵਾਈ ਗਈ ਜਿਸ ਵਿੱਚ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਰਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜੇਸ਼ ਕੁਮਾਰ, ਸਕੂਲ ਪ੍ਰਿੰਸੀਪਲ ਅਮਰਜੀਤ ਖਟਕੜ, ਸਮੂਹ ਬੀ.ਐਨ.ਓ.  ਅਤੇ ਸਕੂਲ ਮੁਖੀਆਂ ਵੱਲੋਂ ਸ਼ਮੂਲੀਅਤ ਕੀਤੀ ਗਈ ਜ਼ਿਲ੍ਹੇ ਦੇ ਐਮ.ਆਈ.ਐਸ. ਕੋਆਰਡੀਨੇਟਰ ਜਗਦੀਸ਼ ਰਾਏ ਅਤੇ ਰਣਜੀਤ ਸਿੰਘ ਵੱਲੋਂ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਯੂ-ਡਾਈਸ ਸਰਵੇ ਸਬੰਧੀ ਇੱਕ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ ਜਿਸ ਵਿੱਚ ਹਰ ਇੱਕ ਚੀਜ਼ ਨੂੰ ਵਿਸਥਾਰ ਵਿੱਚ  ਸਮਝਾਇਆ ਗਿਆ ਇਸ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰਵਿੰਦਰ ਕੌਰ ਵੱਲੋਂ ਸਕੂਲ ਮੁਖੀਆਂ ਨੂੰ ਸਕੂਲ ਵਿੱਚ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਸਕੂਲਾਂ ਵਿੱਚ ਬੱਚਿਆਂ ਦੀ ਇਨਰੋਲਮੈਂਟ ਵਿੱਚ ਵਾਧਾ ਕਰਨ ਵਾਲੇ ਸਕੂਲਾਂ ਨੂੰ ਸਨਮਾਨਿਤ ਵੀ ਕੀਤਾ ਗਿਆ ਜਿਨਾਂ ਵਿੱਚ ਸਕੂਲ ਆਫ ਐਮੀਨੈਂਸ ਬੰਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚੱਕ ਬਿਲਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੰਗਾ (ਕੁੜੀਆਂ), ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਿਆਲਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਹੋਂ (ਕੁੜੀਆਂ), ਸਰਕਾਰੀ ਹਾਈ ਸਕੂਲ ਮਹਿਤਪੁਰ, ਸਰਕਾਰੀ ਹਾਈ ਸਕੂਲ ਗੜੀ ਕਾਨੂੰਗੋ, ਸਰਕਾਰੀ ਹਾਈ ਸਕੂਲ ਗੁਣਾਚੌਰ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਸਮੇਂ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਰਜੇਸ਼ ਕੁਮਾਰ ਵੱਲੋਂ ਜਿਨ੍ਹਾਂ ਸਕੂਲਾਂ ਵਿੱਚ ਵਿਦਿਆਰਥੀਆਂ ਦੀ ਗਿਣਤੀ ਘਟੀ ਹੈ, ਉਹਨਾਂ ਸਕੂਲਾਂ ਦੇ ਇੰਚਾਰਜਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾਂ ਨੂੰ ਵਿਦਿਆਰਥੀਆਂ ਦੀ ਗਿਣਤੀ ਵਧਾਉਣ ਲਈ ਪ੍ਰੇਰਿਆ ਗਿਆ ਤਾਂ ਕਿ ਜ਼ਿਲ੍ਹਾ ਪੱਧਰੀ ਸਕੂਲ ਦੀ ਇਨਰੋਲਮੈਂਟ ਦੇ ਵਿੱਚ ਵਾਧਾ ਕੀਤਾ ਜਾ ਸਕੇ। ਅਧਿਆਪਕਾਂ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਨਾਲ ਇਹ ਵਾਅਦਾ ਕੀਤਾ ਕਿ ਉਹ 15 ਤਰੀਕ ਤੱਕ ਹਰ ਹਾਲਤ ਵਿੱਚ ਸਕੂਲ ਦੀ ਇਨਰੋਲਮੈਂਟ ਵਧਾਉਣਗੇ, ਇਸ ਸਮੇਂ ਬੀਐਨਓ ਲਖਬੀਰ ਸਿੰਘ, ਗੁਰਪ੍ਰੀਤ ਸਿੰਘ ਭੱਦੀ, ਬੀਐਨਓ ਗੁਰਪ੍ਰੀਤ ਸਿੰਘ ਸੈਂਪਲੇ, ਪ੍ਰਿੰਸੀਪਲ ਜਸਜੀਤ ਸਿੰਘ ਰੱਤੇਵਾਲ,  ਅਮਨਦੀਪ ਸਿੰਘ, ਅਮਰਪ੍ਰੀਤ ਸਿੰਘ ਜੋਹਰ, ਨਿਰਮਲ ਨਵਾਂ ਗਰਾਂਈਂ, ਪਰਮਿੰਦਰ ਸਿੰਘ ਭੰਗਲ, ਰਾਮਕਿਸ਼ਨ ਪੱਲੀ ਝਿੱਕੀ, ਬਲਵਿੰਦਰ ਸਿੰਘ, ਭੁਪਿੰਦਰ ਸਿੰਘ, ਸੰਤੋਖ ਸਿੰਘ, ਮਨਦੀਪ ਸਿੰਘ, ਸਤਿੰਦਰ ਸੋਡੀ, ਪ੍ਰਿੰਸੀਪਲ ਰਣਜੀਤ ਕੌਰ, ਸ਼ਿਵਾਨੀ ਸੇਤੀਆ, ਰਾਜਕੁਮਾਰੀ, ਅਲਕਾ ਰਾਣੀ, ਪਰਮਜੀਤ ਕੌਰ ਉੜਾਪੜ ਨਰਿੰਦਰ ਪਾਲ ਸਿੰਘ ਮਲੂਪੋਤਾ, ਜਗਦੀਸ਼ ਰਾਏ, ਰਣਜੀਤ ਸਿੰਘ, ਰਜਨੀਸ਼ ਕੁਮਾਰ, ਬਲਜੀਤ ਕੁਮਾਰ ਮੱਲਪੁਰ, ਹਰਜੀਤ ਰਾਣੀ, ਬਲਜਿੰਦਰ ਸਿੰਘ ਰਾਹੋਂ, ਅਸ਼ੋਕ ਕੁਮਾਰ ਸ਼ੇਖੂਪੁਰ, ਮਨਜੀਤ ਸਿੰਘ ਬਲਾਚੌਰ ਹਾਜ਼ਰ ਸਨ।