ਡਿਪਟੀ ਕਮਿਸ਼ਨਰ ਵੱਲੋਂ ਸੱਚਦੇਵਾ ਸਟਾਕਸ ਸਾਈਕਲੋਥਾਨ -4 ਲਈ ਰਜਿਸਟ੍ਰੇਸ਼ਨ ਸ਼ੁਰੂ ਕਰਵਾਈ ਗਈ

ਹੁਸ਼ਿਆਰਪੁਰ - ਫਿੱਟ ਬਾਈਕਰ ਕਲੱਬ ਹੁਸ਼ਿਆਰਪੁਰ ਵੱਲੋਂ ਕਰਵਾਈ ਜਾਣ ਵਾਲੀ ਸੱਚਦੇਵਾ ਸਟਾਕਸ ਸਾਈਕਲੋਥਾਨ ਸੀਜਨ-4 ਸਬੰਧੀ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕਰਵਾ ਦਿੱਤੀ ਗਈ ਤੇ ਇਸ ਸਮੇਂ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਤੇ ਹੋਰ ਮੈਂਬਰ ਵੀ ਮੌਜੂਦ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਫਿੱਟ ਬਾਈਕਰ ਕਲੱਬ ਦੇ ਇਸ ਉਪਰਾਲੇ ਦੀ ਪ੍ਰਸ਼ੰਸ਼ਾ ਕਰਦੇ ਹੋਏ ਕਿਹਾ ਗਿਆ ਕਿ ਇਹ ਸਾਈਕਲੋਥਾਨ ਇਤਹਾਸ ਸਿਰਜਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਈਕਲੋਥਾਨ ਦੀ ਸਫਲਤਾ ਲਈ ਜਿਲ੍ਹੇ ਦੇ ਸਕੂਲਾਂ ਤੱਕ ਪਹੁੰਚ ਕੀਤੀ ਜਾਵੇਗੀ ਤੇ ਹਰ ਇੱਕ ਵਿਦਿਆਰਥੀ ਤੇ ਅਧਿਆਪਕ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ।

ਹੁਸ਼ਿਆਰਪੁਰ - ਫਿੱਟ ਬਾਈਕਰ ਕਲੱਬ ਹੁਸ਼ਿਆਰਪੁਰ ਵੱਲੋਂ ਕਰਵਾਈ ਜਾਣ ਵਾਲੀ ਸੱਚਦੇਵਾ ਸਟਾਕਸ ਸਾਈਕਲੋਥਾਨ ਸੀਜਨ-4 ਸਬੰਧੀ ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕਰਵਾ ਦਿੱਤੀ ਗਈ ਤੇ ਇਸ ਸਮੇਂ ਕਲੱਬ ਦੇ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਤੇ ਹੋਰ ਮੈਂਬਰ ਵੀ ਮੌਜੂਦ ਰਹੇ। ਇਸ ਮੌਕੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਵੱਲੋਂ ਫਿੱਟ ਬਾਈਕਰ ਕਲੱਬ ਦੇ ਇਸ ਉਪਰਾਲੇ ਦੀ ਪ੍ਰਸ਼ੰਸ਼ਾ ਕਰਦੇ ਹੋਏ ਕਿਹਾ ਗਿਆ ਕਿ ਇਹ ਸਾਈਕਲੋਥਾਨ ਇਤਹਾਸ ਸਿਰਜਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਸਾਈਕਲੋਥਾਨ ਦੀ ਸਫਲਤਾ ਲਈ ਜਿਲ੍ਹੇ ਦੇ ਸਕੂਲਾਂ ਤੱਕ ਪਹੁੰਚ ਕੀਤੀ ਜਾਵੇਗੀ ਤੇ ਹਰ ਇੱਕ ਵਿਦਿਆਰਥੀ ਤੇ ਅਧਿਆਪਕ ਨੂੰ ਇਸ ਸਬੰਧੀ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਲੱਬ ਨਾਲ ਜੁੜੇ ਵਲੰਟੀਅਰਾਂ ਦੀ ਜਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੀ ਮਦਦ ਕੀਤੀ ਜਾਵੇਗੀ। ਇਸ ਸਮੇਂ ਪ੍ਰਧਾਨ ਪਰਮਜੀਤ ਸਿੰਘ ਸੱਚਦੇਵਾ ਨੇ ਕਿਹਾ ਕਿ ਸਾਈਕਲੋਥਾਨ ਦਾ ਇਹ ਸੀਜਨ ਇਤਹਾਸ ਸਿਰਜਣ ਜਾ ਰਿਹਾ ਹੈ ਜਿਸ ਵਿੱਚ 10 ਹਜਾਰ ਸਾਈਕਲਿਸਟਾਂ ਦੇ ਹਿੱਸਾ ਲੈਣ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂਕਿਹਾ ਕਿ ਇਸ ਸਾਈਕਲੋਥਾਨ ਕਾਰਨ ਹੁਸ਼ਿਆਰਪੁਰ ਦਾ ਨਾਮ  ਗਿਨੀਜ ਬੁੱਕ ਆਫ ਰਿਕਾਰਡ ਤੇ ਲਿਮਕਾ ਬੁੱਕ ਆਫ ਰਿਕਾਰਡ ਵਿੱਚ ਨਾਮ ਦਰਜ ਹੋਵੇਗਾ ਜੋ ਕਿ ਹੁਸ਼ਿਆਰਪੁਰ ਵਾਸੀਆਂ ਲਈ ਮਾਣ ਦੀ ਗੱਲ ਹੋਵੇਗੀ। ਉਨ੍ਹਾਂ ਦੱਸਿਆ ਕਿ ਸਾਈਕਲੋਥਾਨ ਸੀਜਨ-4, 10 ਨਵੰਬਰ 2024 ਨੂੰ ਕਰਵਾਇਆ ਜਾ ਰਿਹਾ ਹੈ। ਪਰਮਜੀਤ ਸੱਚਦੇਵਾ ਨੇ ਦੱਸਿਆ ਕਿ ਇਸ ਸਾਈਕਲੋਥਾਨ ਵਿੱਚ 4 ਸਾਲ ਤੋਂ ਉੱਪਰ ਦੇ ਬੱਚਿਆਂ ਲਈ 4 ਕਿਲੋਮੀਟਰ ਤੇ ਵੱਡਿਆਂ ਲਈ 16 ਕਿਲੋਮੀਟਰ ਦੀ ਦੂਰੀ ਤੈਅ ਕੀਤੀ ਗਈ ਹੈ ਤੇ ਇਸ ਸਾਈਕਲੋਥਾਨ ਵਿੱਚ ਸਮਾਜ ਦਾ ਹਰ ਵਰਗ ਹਿੱਸਾ ਲੈ ਸਕੇਗਾ। ਇਸ ਸਬੰਧੀ  ਆਨਲਾਈਨ ਰਜਿਸਟਰੇਸ਼ਨ ਸ਼ੁਰੂ ਹੋ ਗਈ ਹੈ ਤੇ ਰਜਿਸਟਰੇਸ਼ਨ ਦੀ ਫੀਸ 25 ਰੁਪਏ ਹੈ, ਉਨ੍ਹਾਂ ਦੱਸਿਆ ਕਿ ਵਲੰਟੀਅਰਾਂ ਤੋਂ ਰਜਿਸਟ੍ਰੇਸ਼ਨ ਫੀਸ ਨਹੀਂ ਲਈ ਜਾਵੇਗੀ ਤੇ ਰਜਿਸਟਰੇਸ਼ਨ ਵਿੱਚ ਜਿੰਨੀ ਵੀ ਰਾਸ਼ੀ ਇਕੱਠੀ ਹੋਵੇਗੀ ਉਹ ਸਾਰਾ ਪੈਸਾ ਜੇ.ਐਸ.ਐਸ.ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨ ਖੇਲਾ ਨੂੰ ਦਾਨ ਕੀਤੀ ਜਾਵੇਗੀ। ਇਸ ਮੌਕੇ ਉੱਤਮ ਸਿੰਘ ਸਾਬੀ, ਅਮਰਿੰਦਰ ਸੈਣੀ, ਉਕਾਂਰ ਸਿੰਘ, ਦੌਲਤ ਸਿੰਘ, ਗੁਰਵਿੰਦਰ ਸਿੰਘ ਵੀ ਮੌਜੂਦ ਸਨ। ਇਸ ਲਈ ਰਜਿਸਟ੍ਰੇਸ਼ਨ ਡਬਲਿਊਡਬਲਿਊਡਬਲਿਊ.ਫਿੱਟ ਬਾਈਕਰਸਕਲੱਬ.ਓਆਰਜੀ ’ਤੇ ਕੀਤੀ ਜਾ ਸਕਦੀ ਹੈ।