ਕੈਬਨਿਟ ਮੰਤਰੀ ਜਿੰਪਾ ਨੇ ਜਨਤਾ ਦਰਬਾਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ
ਹੁਸ਼ਿਆਰਪੁਰ - ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣਦਿਆਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸਮੱਸਿਆਵਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਸਰਕਾਰੀ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਇਆ ਜਾ ਰਿਹਾ ਹੈ।

ਅੱਜ ਆਪਣੇ ਦਫ਼ਤਰ ਵਿਖੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 500 ਤੋਂ ਵੱਧ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਧਿਆਨ ਨਾਲ ਸੁਣਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਸ਼ਿਕਾਇਤਾਂ ਦਾ ਨਿਪਟਾਰਾ ਨਿਯਮਾਂ ਅਨੁਸਾਰ ਜਲਦੀ ਕੀਤਾ ਜਾਵੇ। ਇਸ ਮੌਕੇ ਪੁਲਿਸ, ਮਾਲ, ਸਿਹਤ, ਸਿੱਖਿਆ, ਜਲ ਸਪਲਾਈ ਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਖੁਰਾਕ ਤੇ ਸਪਲਾਈ, ਡਰੇਨੇਜ, ਮਾਈਨਿੰਗ, ਸਮਾਜਿਕ ਨਿਆਂ ਤੇ ਸਸ਼ਕਤੀਕਰਨ, ਖੇਤੀਬਾੜੀ, ਟਰਾਂਸਪੋਰਟ, ਸਹਿਕਾਰਤਾ, ਨਗਰ ਨਿਗਮ, ਡੇਅਰੀ ਵਿਕਾਸ, ਬਿਜਲੀ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਆਦਿ ਦਾ ਮੌਕੇ 'ਤੇ ਹੱਲ ਕੀਤਾ ਗਿਆ।
ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਹੁਣ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਬਿਨਾਂ ਕਿਸੇ ਖੱਜਲ-ਖੁਆਰੀ ਤੋਂ ਸੇਵਾਵਾਂ ਮਿਲ ਰਹੀਆਂ ਹਨ ਅਤੇ ਲੋਕਾਂ ਦਾ ਸਰਕਾਰ ਵਿੱਚ ਭਰੋਸਾ ਹੋਰ ਮਜ਼ਬੂਤ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿੱਥੇ ਉਹ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ 'ਆਪ ਦੀ ਸਰਕਾਰ, ਆਪ ਦੇ ਘਰ' ਮੁਹਿੰਮ ਤਹਿਤ ਪਿੰਡਾਂ ਵਿੱਚ ਪਹੁੰਚ ਕਰਕੇ ਹੱਲ ਕੀਤਾ ਜਾ ਰਿਹਾ ਹੈ। ਲੋਕਾਂ ਦੀਆਂ ਸਮੱਸਿਆਵਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੀਆਂ ਲੋੜਾਂ ਨੂੰ ਮੁੱਖ ਰੱਖਦਿਆਂ ਵੱਖ-ਵੱਖ ਸਕੀਮਾਂ 'ਤੇ ਕੰਮ ਕਰ ਰਹੀ ਹੈ ਅਤੇ ਲੋਕਾਂ ਨੂੰ ਸਿੱਧਾ ਲਾਭ ਪਹੁੰਚਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਨਾਗਰਿਕ ਨੂੰ ਕਿਸੇ ਵੀ ਸਰਕਾਰੀ ਦਫ਼ਤਰ ਵਿੱਚ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਉਹ ਬਿਨਾਂ ਝਿਜਕ ਉਸ ਨਾਲ ਸੰਪਰਕ ਕਰਨ। ਇਸ ਦੌਰਾਨ ਉਨ੍ਹਾਂ ਦੇ ਨਾਲ ਡੀਐਸਪੀ ਅਮਰਨਾਥ, ਵਰਿੰਦਰ ਸ਼ਰਮਾ ਬਿੰਦੂ, ਵਰਿੰਦਰ ਵੈਦ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।