
ਹਰਪਿੰਦਰ ਚੀਮਾਂ ਦੀ ਮਾਤਾ ਦੀ ਮੌਤ ’ਤੇ ਰਣਜੋਧ ਹਡਾਣਾ ਵੱਲੋਂ ਦੁਖ ਦਾ ਪ੍ਰਗਟਾਵਾ
ਪਟਿਆਲਾ, 22 ਜੁਲਾਈ - ਸਮਾਜ ਸੇਵੀ ਹਰਪਿੰਦਰ ਸਿੰਘ ਚੀਮਾ ਦੀ ਮਾਤਾ ਮਹਿੰਦਰ ਕੌਰ ਦੀ ਮੌਤ 'ਤੇ ਰਣਜੋਧ ਸਿੰਘ ਹਡਾਣਾ ਚੇਅਰਮੈਨ ਪੀਆਰਟੀਸੀ ਨੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ। ਮਹਿੰਦਰ ਕੋਰ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਆਪਣੇ ਪਿੱਛੇ ਪਤੀ ਤੋਂ ਇਲਾਵਾ ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਚੇਅਰਮੈਨ ਹਡਾਣਾ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਇਹ ਘਾਟਾ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ।
ਪਟਿਆਲਾ, 22 ਜੁਲਾਈ - ਸਮਾਜ ਸੇਵੀ ਹਰਪਿੰਦਰ ਸਿੰਘ ਚੀਮਾ ਦੀ ਮਾਤਾ ਮਹਿੰਦਰ ਕੌਰ ਦੀ ਮੌਤ 'ਤੇ ਰਣਜੋਧ ਸਿੰਘ ਹਡਾਣਾ ਚੇਅਰਮੈਨ ਪੀਆਰਟੀਸੀ ਨੇ ਡੂੰਘੇ ਦੁਖ ਦਾ ਪ੍ਰਗਟਾਵਾ ਕੀਤਾ। ਮਹਿੰਦਰ ਕੋਰ ਕੁਝ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਆਪਣੇ ਪਿੱਛੇ ਪਤੀ ਤੋਂ ਇਲਾਵਾ ਦੋ ਪੁੱਤਰ ਅਤੇ ਦੋ ਧੀਆਂ ਛੱਡ ਗਏ ਹਨ। ਚੇਅਰਮੈਨ ਹਡਾਣਾ ਨੇ ਅਕਾਲ ਪੁਰਖ ਅੱਗੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਦੁੱਖ ਦੀ ਇਸ ਘੜੀ ਵਿੱਚ ਇਹ ਘਾਟਾ ਸਹਿਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ। ਇਸੇ ਦੌਰਾਨ ਕਈ ਹੋਰ ਸਮਾਜ ਸੇਵੀ ਆਗੂਆਂ ਅਤੇ 'ਆਪ' ਦੇ ਸੀਨੀਅਰ ਨੇਤਾਵਾਂ ਨੇ ਵੀ ਹਰਪਿੰਦਰ ਸਿੰਘ ਚੀਮਾ ਨਾਲ ਦਿਲੀ ਹਮਦਰਦੀ ਜ਼ਾਹਰ ਕੀਤੀ।ਹਰਪਿੰਦਰ ਚੀਮਾਂ ਨੇ ਕਿਹਾ ਕਿ ਮਾਤਾ ਜੀ ਦਾ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਮੋਤੀ ਬਾਗ ਪਟਿਆਲਾ ਵਿਖੇ 24 ਜੁਲਾਈ ਦਿਨ ਬੁੱਧਵਾਰ ਦੁਪਿਹਰ 12 ਤੋਂ 1 ਵਜੇ ਰੱਖਿਆ ਗਿਆ ਹੈ। ਇਸ ਮੌਕੇ ਮਾਤਾ ਜੀ ਦੀ ਯਾਦ ਵਿੱਚ ਉਮੰਗ ਵੈੱਲਫੇਅਰ ਫਾਊਂਡੇਸ਼ਨ ਵੱਲੋਂ ਖੂਨਦਾਨ ਕੈਂਪ ਤੋਂ ਇਲਾਵਾ ਬੂਟੇ ਲਾਉਣ ਦਾ ਵੀ ਪ੍ਰੋਗਰਾਮ ਹੈ। ਇਸ ਮੌਕੇ ਡਾ. ਹਰਨੇਕ ਸਿੰਘ ਰਿਟਾ. ਸਹਾਇਕ ਡਾਇਰੈਕਟਰ ਭਾਸ਼ਾ ਵਿਭਾਗ, ਲਾਲੀ ਰਹਿਲ ਪੀ ਏ ਟੂ ਚੇਅਰਮੈਨ ਪੀਆਰਟੀਸੀ, ਸਤਨਾਮ ਸਿੰਘ ਬਹਿਰੂ ਪ੍ਰਧਾਨ ਇੰਡੀਅਨ ਫਾਰਮਰ ਐਸੋਸੀਏਸ਼ਨ, ਅਮਰਪਾਲ ਸਿੰਘ ਪ੍ਰਧਾਨ ਗੁਰਦੁਆਰਾ ਜੰਗੀ ਜੱਥਾ ਰਾਘੋਮਾਜਰਾ, ਗੁਰਿੰਦਰ ਅਦਾਲਤੀਵਾਲਾ, ਰਾਜਾ ਧੰਜੂ ਪ੍ਰਧਾਨ ਬੀਸੀ ਵਿੰਗ, ਰਾਜਬੰਸ ਸਿੰਘ, ਨਵਕਰਨ ਸਿੰਘ ਅਤੇ ਹੋਰ ਕਈ ਸਮਾਜ ਸੇਵੀ ਅਤੇ ਆਪ ਆਗੂ ਮੌਜੂਦ ਰਹੇ।
