ਜਲੰਧਰ ਪੱਛਮੀ ਉਪ ਚੋਣ ਵਾਂਗ ਚੱਬੇਵਾਲ ਉਪ ਚੋਣ ਵੀ ਸ਼ਾਨ ਨਾਲ ਜਿੱਤਾਂਗੇ - ਰਾਓ ਕੈੰਡੋਵਾਲ

ਮਾਹਿਲਪੁਰ, 22 ਜੁਲਾਈ - ਜਲੰਧਰ ਪੱਛਮੀ ਉਪ ਚੋਣ ਵਾਂਗ ਚੱਬੇਵਾਲ ਉਪ ਚੋਣ ਵੀ ਸ਼ਾਨ ਨਾਲ ਜਿੱਤਣ ਦਾ ਦਾਅਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲਾ ਹੁਸ਼ਿਆਰਪੁਰ ਦੇ ਪ੍ਰਧਾਨ ਕ੍ਰਿਸ਼ਨਜੀਤ ਰਾਓ ਕੈੰਡੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਲੋਕਾਂ ਦੇ ਹਰਮਨ ਪਿਆਰੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਾਸੀਆ ਨੂੰ ਤੰਦਰੁਸਤ ਤੇ ਖੁਸ਼ਹਾਲ ਬਣਾਉਣ ਲਈ ਦਿੱਤੀਆ ਜਾ ਰਹੀਆ ਸਹੂਲਤਾਂ ਤੋਂ ਹਰ ਵਰਗ ਦੇ ਲੋਕ ਖੁਸ਼ ਹਨ।

ਮਾਹਿਲਪੁਰ,  22 ਜੁਲਾਈ - ਜਲੰਧਰ ਪੱਛਮੀ ਉਪ ਚੋਣ ਵਾਂਗ ਚੱਬੇਵਾਲ ਉਪ ਚੋਣ ਵੀ ਸ਼ਾਨ ਨਾਲ ਜਿੱਤਣ ਦਾ ਦਾਅਵਾ ਕਰਦਿਆਂ ਆਮ ਆਦਮੀ ਪਾਰਟੀ ਦੇ ਜ਼ਿਲਾ ਹੁਸ਼ਿਆਰਪੁਰ ਦੇ ਪ੍ਰਧਾਨ ਕ੍ਰਿਸ਼ਨਜੀਤ ਰਾਓ ਕੈੰਡੋਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਤੇ ਲੋਕਾਂ ਦੇ ਹਰਮਨ ਪਿਆਰੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵਲੋਂ ਪੰਜਾਬ ਵਾਸੀਆ ਨੂੰ ਤੰਦਰੁਸਤ ਤੇ  ਖੁਸ਼ਹਾਲ ਬਣਾਉਣ ਲਈ ਦਿੱਤੀਆ ਜਾ ਰਹੀਆ ਸਹੂਲਤਾਂ ਤੋਂ ਹਰ ਵਰਗ ਦੇ ਲੋਕ ਖੁਸ਼ ਹਨ। ਇਹਨਾਂ ਸਹੂਲਤਾਂ ਨਾਲ ਆਮ ਲੋਕਾਂ ਦਾ ਜੀਵਨ ਪੱਧਰ ਉਚਾ ਹੋਇਆ ਹੈ। ਇਸ ਮੌਕੇ ਉਹਨਾਂ ਹਲਕਾ ਚੱਬੇਵਾਲ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਦਿੱਤੀਆ ਜਾ ਰਹੀਆਂ ਵਿਸ਼ੇਸ਼ ਗ੍ਰਾਂਟਾਂ ਨਾਲ ਪਿੰਡਾਂ ਦੇ ਵਿਕਾਸ ਕਾਰਜ ਜੰਗੀ ਪੱਧਰ ਉਤੇ ਜਾਰੀ ਹੋਣ ਜਾ ਰਹੇ ਹਨ।  ਉਹਨਾਂ ਕਿਹਾ ਕਿ ਸਰਕਾਰ ਵਲੋਂ ਬਰਸਾਤਾਂ ਤੋ ਪਹਿਲਾਂ ਲੋੜਵੰਦ ਪਰਿਵਾਰਾਂ ਨੂੰ ਮਕਾਨਾਂ ਦੀਆ ਛੱਤਾਂ ਬਦਲਣ ਲਈ ਕਰੋੜਾਂ ਰੁਪਏ ਦੀ ਗ੍ਰਾਂਟ ਵੰਡ ਨਾਲ ਗਰੀਬ ਤੇ ਲੋੜਵੰਦ ਲੋਕ ਆਪਣੇ ਮਕਾਨਾਂ ਦੀਆਂ ਕੱਚੀਆਂ ਛੱਤਾਂ ਨੂੰ ਪੱਕਾ ਕਰ ਲੈਣਗੇ ਜੋ ਉਹਨਾਂ ਦੇ ਪਰਿਵਾਰਾਂ ਲਈ ਲਾਹੇਵੰਦ ਹੋਵੇਗਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਉੱਚ ਆਗੂ ਅਹੁਦੇਦਾਰ ਵਰਕਰ ਤੇ ਵਲੰਟੀਅਰ ਵੀ ਹਾਜ਼ਰ ਸਨ।