ਅਕਾਲੀ ਦਲ ਨੂੰ ਵੱਡਾ ਝੱਟਕਾ ਪਿੰਡ ਪੈਂਸਰਾ ਤੋਂ ਯੂਥ ਆਗੂ ਪਰਮਿੰਦਰ ਸਿੰਘ ਤੇ ਗ੍ਰਾਮ ਪੰਚਾਇਤ ਆਪ ਵਿੱਚ ਸ਼ਾਮਿਲ

ਹੁਸ਼ਿਆਰਪੁਰ/ਗੜ੍ਹਸ਼ੰਕਰ- ਸ. ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਤੇ ਹਲਕਾ ਵਿਧਾਇਕ ਦੀ ਅਗਵਾਈ 'ਚ ਗੜ੍ਹਸ਼ੰਕਰ ਹਲਕੇ ਦੇ ਪਿੰਡ ਪੈਂਸਰਾ ਤੋਂ ਯੂਥ ਆਗੂ ਪਰਮਿੰਦਰ ਸਿੰਘ ਅਤੇ ਗ੍ਰਾਮ ਪੰਚਾਇਤ ਆਮ ਆਦਮੀ ਪਾਰਟੀ ਵਿੱਚ ਹੋਈ ਸ਼ਾਮਿਲ। ਇਸ ਮੌਕੇ ਪਿੰਡ ਦੀ ਮਹਿਲਾ ਸਰਪੰਚ ਹਰਪ੍ਰੀਤ ਕੌਰ ਦੇ ਪਤੀ ਪਰਮਜੀਤ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਹਲਕਾ ਵਿਧਾਇਕ ਰੌੜੀ ਵੱਲੋਂ ਲਗਾਤਾਰ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਨੂੰ ਦੇਖਦੇ ਹੋਏ ਉਹਨਾਂ ਆਮ ਆਦਮੀ ਦੀ ਬਾਂਹ ਫੜੀ ਹੈ।

ਉਹਨਾਂ ਕਿਹਾ ਕਿ ਹਲਕਾ ਵਿਧਾਇਕ ਸ.ਜੈ ਕ੍ਰਿਸ਼ਨ ਸਿੰਘ ਰੌੜੀ ਇੱਕ ਅਜਿਹੇ ਆਗੂ ਹਨ ਜੋ ਸਾਡੇ ਏਰੀਆ ਦੀ ਤਰੱਕੀ ਲਈ ਲਗਾਤਾਰ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਆਪਣੇ ਕੀਤੇ ਸਾਰੇ ਵਾਅਦਿਆਂ ਤੇ ਖਰੀ ਉਤਰ ਰਹੀ ਹੈ। ਇਸ ਮੌਕੇ ਰੌੜੀ ਵੱਲੋਂ ਉਨਾਂ ਦਾ ਪਾਰਟੀ ਵਿੱਚ ਆਉਣ ਤੇ ਭਰਮਾ ਸਵਾਗਤ ਕੀਤਾ ਗਿਆ।
ਇਸ ਮੌਕੇ ਡਿਪਟੀ ਸਪੀਕਰ ਰੋੜੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਹੀ ਲੋਕ ਪੱਖੇ ਕੰਮ ਕੀਤੇ ਹਨ ਅਤੇ ਕਰਦੀ ਰਹੇਗੀ। ਇਸ ਮੌਕੇ ਰੌੜੀ ਨੇ ਪਿੰਡ ਪੈਂਸਰਾ ਦੀ ਸਾਰੀ ਗ੍ਰਾਮ ਪੰਚਾਇਤ ਤੇ ਯੂਥ ਆਗੂ ਪਰਮਿੰਦਰ ਸਿੰਘ ਦਾ ਦਿਲੋਂ ਸਵਾਗਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ।ਉਹਨਾਂ ਕਿਹਾ ਕਿ ਆਪ ਸਰਕਾਰ ਪੰਜਾਬ ਦੇ ਵਿਕਾਸ ਦੀ ਸੋਚ ਰੱਖਣ ਵਾਲੇ ਹਰ ਪੰਜਾਬੀ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। 
ਇਸ ਮੌਕੇ ਡਿਪਟੀ ਸਪੀਕਰ ਅਤੇ ਹਲਕਾ ਵਿਧਾਇਕ ਜੈ ਕ੍ਰਿਸ਼ਨ ਸਿੰਘ ਰੌੜੀ ਤੋਂ ਇਲਾਵਾ ਸਾਬਕਾ ਸਰਪੰਚ ਪਰਮਿੰਦਰ ਸਿੰਘ, ਸਰਪੰਚ ਪਰਮਜੀਤ , ਸਾਬਕਾ ਪੰਚ ਕਰਮ ਸਿੰਘ , ਗੁਰਦੀਪ ਸਿੰਘ, ਪੰਚ ਰਾਜਿੰਦਰ ਕੁਮਾਰ ਪਿੰਡ ਪੈਂਸਰਾ ਸ਼ਾਮਿਲ ਹੋਏ।