ਭਾਜਪਾ ਆਗੂ ਦੇ ਘਰ ਉੱਤੇ ਹਮਲੇ ਦੀ ਨਿਖੇਧੀ

ਐਸ.ਏ.ਐਸ. ਨਗਰ, 8 ਅਪ੍ਰੈਲ () : ਭਾਰਤੀ ਜਨਤਾ ਪਾਰਟੀ ਮੁਹਾਲੀ ਵਲੋਂ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਨਿਵਾਸ ਉੱਤੇ ਹੈਂਡ ਗ੍ਰਨੇਡ ਨਾਲ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ।

ਐਸ.ਏ.ਐਸ. ਨਗਰ, 8 ਅਪ੍ਰੈਲ () : ਭਾਰਤੀ ਜਨਤਾ ਪਾਰਟੀ ਮੁਹਾਲੀ ਵਲੋਂ ਭਾਜਪਾ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਜਲੰਧਰ ਸਥਿਤ ਨਿਵਾਸ ਉੱਤੇ ਹੈਂਡ ਗ੍ਰਨੇਡ ਨਾਲ ਹੋਏ ਹਮਲੇ ਦੀ ਨਿਖੇਧੀ ਕੀਤੀ ਹੈ।
ਭਾਜਪਾ ਮੁਹਾਲੀ ਮੰਡਲ 1 ਦੀ ਮੀਟਿੰਗ ਵਿੱਚ ਜ਼ਿਲ੍ਹਾ ਮੀਤ ਪ੍ਰਧਾਨ ਉਮਾਕਾਂਤ ਤਿਵਾਰੀ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਹਿੱਲ ਗਈ ਹੈ। ਉਨ੍ਹਾਂ ਕਿਹਾ ਕਿ ਕਾਲੀਆ ਇੱਕ ਸੀਨੀਅਰ ਨੇਤਾ ਹਨ। ਜੇਕਰ ਉਹ ਹੀ ਸੁਰੱਖਿਅਤ ਨਹੀਂ ਤਾਂ ਆਮ ਜਨਤਾ ਦਾ ਕੀ ਹੋਵੇਗਾ।
ਇਸ ਮੌਕੇ ਭਾਜਪਾ ਆਗੂ ਸ੍ਰੀ ਅਨਿਲ ਕੁਮਾਰ ਗੁੱਡੂ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸੱਤਾ ਵਿੱਚ ਬਣੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ, ਕਿਉਂਕਿ ਇਹ ਆਮ ਲੋਕਾਂ ਨੂੰ ਸੁਰੱਖਿਆ ਦੇਣ ਵਿੱਚ ਅਸਫਲ ਰਹੀ ਹੈ। ਇਸ ਮੌਕੇ ਉੱਤੇ ਭਾਜਪਾ ਨੇਤਾ ਰੀਤਾ ਸਿੰਘ, ਵਿਜੈ ਸ਼ਰਮਾ ਅਤੇ ਅਨਿਲ ਗੁਪਤਾ ਵੀ ਮੌਜੂਦ ਰਹੇ।