ਸ੍ਰੀ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਅਤੇ ਉਚੇਰੀ ਸਿੱਖਿਆ ਸੰਸਥਾ ਦੀ ਇਮਾਰਤ ਲਈ ਟੱਕ ਲਾਇਆ

ਐਸ ਏ ਐਸ ਨਗਰ, 14 ਅਪ੍ਰੈਲ- ਗੁਰਦੁਆਰਾ ਸ੍ਰੀ ਕਲਗੀਧਰ ਸਿੰਘ ਸਭਾ ਫੇਜ਼-4 ਐਸ ਏ ਐਸ ਨਗਰ ਮੁਹਾਲੀ ਵਿਖੇ ਖਾਲਸਾ ਸਾਜਨਾ ਦਿਵਸ ਮੌਕੇ ਗੁਰੂ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਫੈਸਲੇ ਅਨੁਸਾਰ ਗੁਰੂ ਸਾਹਿਬ ਦੇ ਸਾਹਮਣੇ ਵਾਲੀ ਜਗ੍ਹਾ ਵਿੱਚ ਸ੍ਰੀ ਗੁਰੂ ਤੇਗ ਬਹਾਦਰ ਚੈਰੀਟੇਬਲ ਹਸਪਤਾਲ ਅਤੇ ਉਚੇਰੀ ਸਿੱਖਿਆ ਸੰਸਥਾ ਉਸਾਰਨ ਲਈ ਪੰਜ ਪਿਆਰਿਆਂ ਵੱਲੋਂ ਅਰਦਾਸ ਉਪਰੰਤ ਟੱਕ ਲਾਇਆ ਗਿਆ।

ਇਸ ਮੌਕੇ ਗੁਰੂ ਸਾਹਿਬ ਦੇ ਪ੍ਰਧਾਨ ਸ. ਅਰਮਜੀਤ ਸਿੰਘ ਪਾਹਵਾ ਨੇ ਦੱਸਿਆ ਕਿ ਇਹ ਸੰਸਥਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਵਸ ਨੂੰ ਸਮਰਪਿਤ ਹੈ। ਇਸ ਸਮੇਂ ਸਮੂਹ ਪ੍ਰਬੰਧਕ ਕਮੇਟੀ, ਗੁਰਦੁਆਰਾ ਤਾਲਮੇਲ ਕਮੇਟੀ ਸਾਹਿਬਜਾਦਾ ਅਜੀਤ ਸਿੰਘ ਨਗਰ ਤੋਂ ਇਲਾਵਾ ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਵਿਸ਼ੇਸ਼ ਤੌਰ 'ਤੇ ਸੰਗਤੀ ਰੂਪ ਵਿਚ ਮੁੱਖ ਮੰਤਰੀ ਪੰਜਾਬ ਦੀ ਭੈਣ ਸ਼੍ਰੀਮਤੀ ਮਨਪ੍ਰੀਤ ਕੌਰ ਅਤੇ ਸ. ਤਰਲੋਕ ਸਿੰਘ ਨੇ ਵੀ ਸ਼ਮੂਲੀਅਤ ਕੀਤੀ।