
11 ਅਗਸਤ ਦਿਨ ਐਤਵਾਰ ਨੂੰ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਕਰਵਾਇਆ ਜਾਵੇਗਾ ' ਮੇਲਾ ਤੀਆਂ ਅਤੇ ਧੀਆਂ ਦਾ '
ਮਾਹਿਲਪੁਰ 27 ਜੁਲਾਈ - ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਹਰ ਸਾਲ ਦੀ ਤਰ੍ਹਾਂ ' ਮੇਲਾ ਤੀਆਂ ਅਤੇ ਧੀਆਂ ਦਾ ' 11 ਅਗਸਤ ਦਿਨ ਐਤਵਾਰ ਨੂੰ ਸਵੇਰੇ 11 ਤੋਂ 3 ਵਜੇ ਤੱਕ ਬਹੁਤ ਹੀ ਚਾਵਾਂ ਤੇ ਸੱਧਰਾਂ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੇ ਪ੍ਰਬੰਧਕਾਂ ਅਨੁਸਾਰ ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਉਨਾਂ ਦੀ ਧਰਮ ਪਤਨੀ ਸ਼੍ਰੀਮਤੀ ਨੀਲਮ ਰੌੜੀ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਸ ਸਮਾਗਮ ਵਿੱਚ ਹਰ ਸਾਲ ਦੀ ਤਰ੍ਹਾਂ ਸਰਦਾਰ ਹਰਜਿੰਦਰ ਸਿੰਘ ਇੰਗਲੈਂਡ ਨਿਵਾਸੀ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ।
ਮਾਹਿਲਪੁਰ 27 ਜੁਲਾਈ - ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਹਰ ਸਾਲ ਦੀ ਤਰ੍ਹਾਂ ' ਮੇਲਾ ਤੀਆਂ ਅਤੇ ਧੀਆਂ ਦਾ ' 11 ਅਗਸਤ ਦਿਨ ਐਤਵਾਰ ਨੂੰ ਸਵੇਰੇ 11 ਤੋਂ 3 ਵਜੇ ਤੱਕ ਬਹੁਤ ਹੀ ਚਾਵਾਂ ਤੇ ਸੱਧਰਾਂ ਨਾਲ ਮਨਾਇਆ ਜਾ ਰਿਹਾ ਹੈ। ਸਮਾਗਮ ਦੇ ਪ੍ਰਬੰਧਕਾਂ ਅਨੁਸਾਰ ਇਸ ਮੌਕੇ ਜੈ ਕ੍ਰਿਸ਼ਨ ਸਿੰਘ ਰੌੜੀ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਅਤੇ ਉਨਾਂ ਦੀ ਧਰਮ ਪਤਨੀ ਸ਼੍ਰੀਮਤੀ ਨੀਲਮ ਰੌੜੀ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਸ਼ਿਰਕਤ ਕਰਨਗੇ। ਇਸ ਸਮਾਗਮ ਵਿੱਚ ਹਰ ਸਾਲ ਦੀ ਤਰ੍ਹਾਂ ਸਰਦਾਰ ਹਰਜਿੰਦਰ ਸਿੰਘ ਇੰਗਲੈਂਡ ਨਿਵਾਸੀ ਵੱਲੋਂ ਭਰਪੂਰ ਸਹਿਯੋਗ ਦਿੱਤਾ ਜਾ ਰਿਹਾ ਹੈ। ਇਸ ਮੌਕੇ ਇੱਕ ਲੋੜਵੰਦ ਬੱਚੀ ਨੂੰ ਉਸਦੀ ਪੜ੍ਹਾਈ ਨਾਲ ਸੰਬੰਧਿਤ ਲੋੜੀਂਦਾ ਸਮਾਨ ਲੈ ਕੇ ਦਿੱਤਾ ਜਾਵੇਗਾ। ਜੈ ਭੀਮ ਕਾਰਵਾਂ ਚੈਰੀਟੇਬਲ ਸੁਸਾਇਟੀ ਰਜਿਸਟਰਡ ਮਾਹਿਲਪੁਰ ਦੀ ਪ੍ਰਧਾਨ ਸੀਮਾ ਰਾਣੀ ਬੋਧ ਅਤੇ ਚੇਅਰਮੈਨ ਨਿਰਮਲ ਕੌਰ ਬੋਧ ਦੇ ਸਹਿਯੋਗ ਨਾਲ ਹੋ ਰਹੇ ਇਸ ਸਮਾਗਮ ਦੌਰਾਨ ਪੰਜਾਬੀ ਸੱਭਿਆਚਾਰਕ ਨੂੰ ਦਰਸਾਉਂਦੇ ਗੀਤ, ਸਕਿਟਾਂ ਅਤੇ ਕੋਰੀਓਗ੍ਰਾਫੀਆਂ ਪੇਸ਼ ਕੀਤੀਆਂ ਜਾਣਗੀਆਂ। ਸਮੇਂ ਤੇ ਪ੍ਰਿਸਥਿਤੀਆਂ ਅਨੁਸਾਰ ਖਾਣ ਪੀਣ ਦਾ ਉਚਿਤ ਪ੍ਰਬੰਧ ਹੋਵੇਗਾ। ਵਰਨਣਯੋਗ ਹੈ ਕਿ ਨਿਰਵਾਣੁ ਕੁਟੀਆ ਮਾਹਿਲਪੁਰ ਵਿਖੇ ਪਿਛਲੇ 10 ਸਾਲਾਂ ਤੋਂ ਹਰ ਮਹੀਨੇ ਸਮਾਜ ਨੂੰ ਸੇਧ ਦੇਣ ਵਾਲੇ ਪ੍ਰੋਗਰਾਮ ਕਰਵਾਏ ਜਾਂਦੇ ਹਨ। ਇਸ ਤਰ੍ਹਾਂ ਦੇ ਪ੍ਰੋਗਰਾਮ ਕਰਵਾਉਣ ਦਾ ਮੁੱਖ ਮਨੋਰਥ ਔਰਤ ਜਾਤੀ ਨੂੰ ਬਣਦਾ ਇੱਜਤ- ਮਾਣ ਤੇ ਸਤਿਕਾਰ ਦੇਣ ਦੇ ਨਾਲ ਨਾਲ ਉਸ ਨੂੰ ਪੜਾਈ ਲਿਖਾਈ ਅਤੇ ਜਿੰਦਗੀ ਦੇ ਹੋਰ ਖੇਤਰਾਂ ਵਿੱਚ ਅੱਗੇ ਵਧਣ ਲਈ ਪ੍ਰੇਰਿਤ ਕਰਨਾ ਹੈ।
