
ਬੈਂਕਾਂ ਅਤੇ ਪੈਟਰੋਲ ਪੰਪਾਂ ’ਤੇ ਸੀ. ਸੀ. ਟੀ. ਵੀ. ਕੈਮਰੇ ਲਾਉਣ ਦੀ ਹਦਾਇਤ
ਨਵਾਂਸ਼ਹਿਰ - ਪੈਟਰੋਲ ਪੰਪਾਂ ਅਤੇ ਬੈਂਕਾਂ ਵਿਚ ਡਕੈਤੀਆਂ ਤੇ ਲੁੱਟ ਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਹਰੇਕ ਬੈਂਕ ਅਤੇ ਪੈਟਰੋਲ ਪੰਪ ਵਾਸਤੇ ਸੀ. ਸੀ. ਟੀ. ਵੀ ਕੈਮਰੇ ਜ਼ਰੂਰੀ ਕਰਾਰ ਦਿੱਤੇ ਹਨ।
ਨਵਾਂਸ਼ਹਿਰ - ਪੈਟਰੋਲ ਪੰਪਾਂ ਅਤੇ ਬੈਂਕਾਂ ਵਿਚ ਡਕੈਤੀਆਂ ਤੇ ਲੁੱਟ ਖੋਹ ਦੀਆਂ ਘਟਨਾਵਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਵਿਚ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਤਹਿਤ ਹਰੇਕ ਬੈਂਕ ਅਤੇ ਪੈਟਰੋਲ ਪੰਪ ਵਾਸਤੇ ਸੀ. ਸੀ. ਟੀ. ਵੀ ਕੈਮਰੇ ਜ਼ਰੂਰੀ ਕਰਾਰ ਦਿੱਤੇ ਹਨ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ ਇਹ ਸੀ. ਸੀ. ਟੀ. ਵੀ ਕੈਮਰੇ ਘੱਟੋ-ਘੱਟ 7 ਦਿਨ ਦੀ ਰਿਕਾਰਡਿੰਗ ਸਮਰੱਥਾ ਰੱਖਣ ਵਾਲੇ ਹੋਣੇ ਚਾਹੀਦੇ ਹਨ। ਇਸ ਹੁਕਮ ਨੂੰ ਲਾਗੂ ਕਰਵਾਉਣ ਲਈ ਸੀਨੀਅਰ ਪੁਲਿਸ ਕਪਤਾਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ਼ਹੀਦ ਭਗਤ ਸਿੰਘ ਨਗਰ ਅਤੇ ਲੀਡ ਬੈਂਕ ਮੈਨੇਜਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਜ਼ਿੰਮੇਵਾਰ ਹੋਣਗੇ। ਇਹ ਹੁਕਮ 30 ਨਵੰਬਰ 2024 ਤੱਕ ਲਾਗੂ ਰਹੇਗਾ।
