ਡਿਪਟੀ ਕਮਿਸ਼ਨਰ ਨੇ ਸਰਕਾਰ ਆਪਕੇ ਦੁਆਰ ਤਹਿਤ ਕੈਂਪ ਲਗਾ ਕੇ ਸੁਣੀਆਂ ਸਮੱਸਿਆਵਾਂ
ਨਵਾਂਸ਼ਹਿਰ - ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਗਏ ਆਦੇਸ਼ਾਂ ਅਨੁਸਾਰ ਸਰਕਾਰ ਆਪ ਕੇ ਦੁਆਰ ਮੁਹਿੰਮ ਤਹਿਤ ਪਿੰਡ ਉਸਮਾਨਪੁਰ ਵਿਖੇ ਕੈਂਪ ਲਗਾਇਆ । ਕੈਂਪ ਦੌਰਾਨ ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਪਿੰਡ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ।

ਡਿਪਟੀ ਕਮਿਸ਼ਨਰ ਨਵਜੋਤ ਪਾਲ ਸਿੰਘ ਰੰਧਾਵਾ ਨੇ ਦੱਸਿਆ ਕਿ ਕੈਂਪ ਵਿੱਚ ਆਮ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਸੁਣ ਕੇ ਮੌਕੇ ‘ਤੇ ਨਿਪਟਾਰਾ ਕਰਨ ਦੇ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤੇ ਗਏ।
ਇਸ ਕੈਂਪ ਵਿੱਚ ਸੇਵਾ ਕੇਂਦਰ, ਰੈਵੀਨਿਊ ਵਿਭਾਗ, ਸਿਹਤ ਵਿਭਾਗ, ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਵਿਭਾਗ, ਪਾਵਰ ਕਾਮ, ਕਿਰਤ ਵਿਭਾਗ, ਜ਼ਿਲ੍ਹਾ ਭਲਾਈ ਵਿਭਾਗ, ਸਮਾਜਿਕ ਸੁਰੱਖਿਆ ਵਿਭਾਗ, ਆਦਿ ਦੇ ਅਧਿਕਾਰੀਆਂ ਵੱਲੋਂ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਆਧਾਰ ਤੇ ਕੀਤਾ ਜਾਂਦਾ ਹੈ ਅਤੇ ਲੋਕਾਂ ਨੂੰ ਇਨ੍ਹਾਂ ਕੈੰਪਾਂ ਦਾ ਬਹੁਤ ਲਾਭ ਹੋ ਰਿਹਾ ਹੈ। ਇਸ ਕੈੰਪ ਵਿੱਚ ਐਸ.ਡੀ.ਐਮ ਨਵਾਂਸ਼ਹਿਰ ਅਕਸ਼ਿਤਾ ਗੁਪਤਾ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।