ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਮਰਪਿਤ ਗੜ੍ਹਸੰਕਰ ਵਿਖੇ ਸਵੈ-ਇਛੁੱਕ ਖੂਨਦਾਨ ਕੈਂਪ ਅੱਜ

ਗੜ੍ਹਸ਼ੰਕਰ 07 - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਮਰਪਤ ਗੜ੍ਹਸੰਕਰ ਵਿਖੇ ਅੱਜ ਸਵੈ-ਇਛੁੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ।

ਗੜ੍ਹਸ਼ੰਕਰ 07 - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਮਰਪਤ ਗੜ੍ਹਸੰਕਰ ਵਿਖੇ ਅੱਜ ਸਵੈ-ਇਛੁੱਕ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੇ ਦੱਸਿਆ ਕਿ ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਦਰਵੇਸ਼ ਸਿਆਸਤਦਾਨ ਸਵਰਗੀ ਪ੍ਰਕਾਸ਼ ਸਿੰਘ ਬਾਦਲ ਦੇ ਜਨਮ ਦਿਨ ਨੂੰ ਸਮਰਪਿਤ ਸਵੈ-ਇਛੁੱਕ ਖੂਨਦਾਨ ਕੈਂਪ ਦਿਨ ਸ਼ੁੱਕਰਵਾਰ ਨੂੰ ਗੁਰਦੁਆਰਾ ਸਿੰਘ ਸਭਾ ਗੜ੍ਹਸ਼ੰਕਰ ਵਿਖੇ ਲਗਾਇਆ ਜਾਵੇਗਾ। ਉਹਨਾਂ ਦੱਸਿਆ ਕਿ ਇਸ ਮੌਕੇ ਵੱਡੀ ਗਿਣਤੀ ਵਿੱਚ ਪਾਰਟੀ ਦੇ ਆਗੂ ਤੇ ਵਰਕਰ ਪਹੁੰਚ ਕੇ ਮਾਨਵਤਾ ਦੀ ਭਲਾਈ ਦੇ ਇਸ ਕਾਰਜ ਵਿੱਚ ਹਿੱਸਾ ਲੈ ਰਹੇ ਹਨ। ਉਹਨਾਂ ਇਸ ਮੌਕੇ ਤੇ ਨੌਜਵਾਨ ਵਰਕਰਾਂ ਨੂੰ ਇਸ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।