
ਝੋਨੇ ਦੇ ਬੂਟਿਆਂ ਦੇ ਮਧਰੇਪਣ ਬਾਰੇ ਖੇਤੀ ਵਿਗਿਆਨੀਆਂ ਨੇ ਕਿਸਾਨਾਂ ਨੂੰ ਕੀਤਾ ਸੁਚੇਤ
ਪਟਿਆਲਾ, 1 ਅਗਸਤ - ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਝੋਨੇ ਵਿੱਚੋਂ ਕੁਝ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ, ਇਸ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਬੂਟਿਆਂ ਦੇ ਮਧਰੇਪਣ ਦੇ ਕਈ ਕਾਰਨ ਹੋ ਸਕਦੇ ਹਨ । ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਇਸ ਬਾਰੇ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਇਸ ਦੀ ਛਾਣਬੀਣ ਕਰ ਰਹੇ ਹਨ। ਇਸ ਦੌਰਾਨ ਕਈ ਥਾਂਵਾਂ ' ਤੇ ਜ਼ਿੰਕ ਦੀ ਘਾਟ ਦੇਖਣ ਨੂੰ ਮਿਲੀ ਹੈ ਜੋ ਕਿ ਮਧਰੇਪਣ ਦਾ ਇਕ ਕਾਰਨ ਹੋ ਸਕਦਾ ਹੈ
ਪਟਿਆਲਾ, 1 ਅਗਸਤ - ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਝੋਨੇ ਵਿੱਚੋਂ ਕੁਝ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ, ਇਸ ਬਾਰੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਬੂਟਿਆਂ ਦੇ ਮਧਰੇਪਣ ਦੇ ਕਈ ਕਾਰਨ ਹੋ ਸਕਦੇ ਹਨ । ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਇਸ ਬਾਰੇ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਇਸ ਦੀ ਛਾਣਬੀਣ ਕਰ ਰਹੇ ਹਨ। ਇਸ ਦੌਰਾਨ ਕਈ ਥਾਂਵਾਂ ' ਤੇ ਜ਼ਿੰਕ ਦੀ ਘਾਟ ਦੇਖਣ ਨੂੰ ਮਿਲੀ ਹੈ ਜੋ ਕਿ ਮਧਰੇਪਣ ਦਾ ਇਕ ਕਾਰਨ ਹੋ ਸਕਦਾ ਹੈ ਅਤੇ ਇਸ ਦਾ ਹੱਲ ਜ਼ਿੰਕ ਦੀ ਪੂਰਤੀ ਨਾਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦੇ ਇੱਕ ਨਵੇਂ ਵਿਸ਼ਾਣੂੰ ਰੋਗ ਕਰਕੇ ਵੀ ਹੋ ਸਕਦਾ ਹੈ, ਜੋ ਭਾਰਤ ਵਿੱਚ ਪਹਿਲੀ ਵਾਰ 2022 ਵਿੱਚ ਵੇਖਿਆ ਗਿਆ ਸੀ। ਇਹ ਵਿਸ਼ਾਣੂੰ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਅਤੇ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਨ੍ਹਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਇਸ ਸਾਲ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਜਿਵੇਂ ਕਿ ਰੋਪੜ, ਮੋਹਾਲੀ, ਪਟਿਆਲਾ, ਫਤਿਹਗੜ ਸਾਹਿਬ ਦੇ ਨਾਲ ਲਗਦੇ ਇਲਾਕਿਆਂ ਵਿੱਚੋਂ ਝੋਨੇ ਦੇ ਕਈ ਸੈਂਪਲਾਂ ਵਿੱਚੋਂ ਕੁਝ ਵਿੱਚ ਇਹ ਰੋਗ ਵਾਲਾ ਵਾਇਰਸ ਪਾਇਆ ਗਿਆ ਹੈ। ਡਾ. ਪੀ. ਐਸ. ਸੰਧੂ, ਮੁਖੀ, ਪੌਦਾ ਰੋਗ ਵਿਭਾਗ ਨੇ ਦੱਸਿਆ ਕਿ ਅਜੇ ਤਕ ਇਹ ਰੋਗ ਸਿਰਫ ਕੁਝ ਕੁ ਖੇਤਾਂ ਵਿੱਚ ਹੀ ਵੇਖਿਆ ਗਿਆ ਹੈ। ਇਹ ਰੋਗ ਰੋਗੀ ਬੂਟਿਆਂ ਤੋਂ ਤੰਦਰੁਸਤ ਬੂਟਿਆਂ ਉੱਪਰ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ। ਇਸ ਕੀੜੇ ਦੀ ਖੇਤ ਵਿੱਚ ਮੌਜੂਦਗੀ ਬਾਰੇ ਸੁਚੇਤ ਰਹਿਣ ਦੀ ਲੋੜ ਹੈ ਤਾਂ ਕਿ ਇਹ ਬਿਮਾਰੀ ਨੂੰ ਅੱਗੇ ਨਾ ਫੈਲਾਅ ਸਕੇ। ਡਾ. ਕੇ. ਐਸ. ਸੂਰੀ, ਪ੍ਰਮੁੱਖ ਕੀਟ ਵਿਗੀਆਨੀ, ਪੀਏਯੂ ਨੇ ਜਾਣਕਾਰੀ ਦਿੱਤੀ ਕਿ ਖੇਤ ਵਿੱਚ ਇਸ ਰੋਗ ਨੂੰ ਫੈਲਾਉਣ ਵਾਲੇ ਕੀੜੇ (ਚਿੱਟੀ ਪਿੱਠ ਵਾਲੇ ਟਿੱਡੇ) ਦੀ ਸੁਚੱਜੀ ਰੋਕਥਾਮ ਲਈ ਝੋਨੇ ਦੀ ਫਸਲ ਦਾ ਸਮੇਂ-ਸਮੇਂ ਸਿਰ ਨਿਰੀਖਣ ਕਰਦੇ ਰਹੋ। ਟਿੱਡੇ ਦੀ ਆਮਦ ਵੇਖਣ ਲਈ ਰਾਤ ਨੂੰ ਖੇਤ ਨੇੜ੍ਹੇ ਬਲਬ ਜਗਾ ਕੇ ਰੱਖੋ। ਜੇਕਰ ਟਿੱਡੇ ਦੀ ਆਮਦ ਨਜ਼ਰ ਆਉਂਦੀ ਹੈ ਤਾਂ ਕਿਸੇ ਵੀ ਕੀਟਨਾਸ਼ਕ ਜਿਵੇਂ ਕਿ 94 ਮਿ.ਲਿ. ਪੈਕਸਾਲੇਨ 10 ਐਸ ਸੀ ਜਾਂ 60 ਗ੍ਰਾਮ ਉਲਾਲਾ 50 ਡਬਲਯੂ ਜੀ ਜਾਂ 80 ਗ੍ਰਾਮ ਓਸ਼ੀਨ/ਟੋਕਨ/ਡੋਮਿਨਟ 20 ਐਸ ਜੀ ਜਾਂ 120 ਗ੍ਰਾਮ ਸ 50 ਡਬਲਯੂ ਜੀ ਜਾਂ 400 ਮਿ.ਲਿ. ਆਰਕੈਸਟਰਾ 10 ਐਸ ਸੀ ਜਾਂ 300 ਮਿ.ਲਿ. ਇਮੇਜਿਨ 10 ਐਸ ਸੀ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ 100 ਲਿਟਰ ਪਾਣੀ ਵਿੱਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਛਿੜਕਾਅ ਕਰੋ ।ਸੁਚੱਜੀ ਰੋਕਥਾਮ ਵਾਸਤੇ ਪਿੱਠੂ ਪੰਪ ਅਤੇ ਗੋਲ ਨੌਜ਼ਲ ਦਾ ਇਸਤੇਮਾਲ ਕਰੋ। ਬਿਮਾਰੀ ਵਾਲੇ ਬੂਟਿਆਂ ਨੂੰ ਪੁੱਟ ਕੇ ਖੇਤ ਵਿੱਚ ਡੂੰਘਾ ਦੱਬ ਦੇਣਾ ਚਾਹੀਦਾ ਹੈ। ਕੀਟਨਾਸ਼ਕਾਂ ਦਾ ਸਪਰੇਅ ਸਿਰਫ ਲੋੜ ਮੁਤਾਬਿਕ ਹੀ ਕਰਨਾ ਚਾਹੀਦਾ ਹੈ। ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਜਾਣਕਾਰੀ ਦਿੱਤੀ ਕਿ ਮਧਰੇਪਣ ਵਾਲੀ ਸੰਭਾਵਿਤ ਬਿਮਾਰੀ ਜੇਕਰ ਕਿਸਾਨਾਂ ਨੂੰ ਖੇਤ ਵਿਚ ਦਿਖਾਈ ਦਿੰਦੀ ਹੈ ਤਾਂ ਉਹ ਇਸ ਬਾਰੇ ਨਜ਼ਦੀਕੀ ਕ੍ਰਿਸ਼ੀ
ਵਿਗਿਆਨ ਕੇਂਦਰ, ਪਟਿਆਲਾ ਦੇ ਪੌਦਾ ਰੋਗ ਵਿਗਿਆਨੀ ਡਾ. ਹਰਦੀਪ ਸਿੰਘ ਸਭੀਖੀ ਨਾਲ ਰਾਬਤਾ ਕਾਇਮ ਕਰ ਸਕਦੇ ਹਨ।
