ਸਿੱਖਿਆ ਕ੍ਰਾਂਤੀ ਸੂਬੇ 'ਚ ਸਿੱਖਿਆ ਦੇ ਖੇਤਰ 'ਚ ਸਭ ਤੋਂ ਵੱਡੇ ਪਰਿਵਰਤਨ ਵਜੋਂ ਉਭਰੇਗੀ: ਐਮ.ਐਲ.ਏ ਕੁਲਜੀਤ ਸਿੰਘ ਰੰਧਾਵਾ

ਜ਼ੀਰਕਪੁਰ, (ਡੇਰਾਬੱਸੀ) 07 ਅਪ੍ਰੈਲ 2025: "ਪੰਜਾਬ ਸਿੱਖਿਆ ਕ੍ਰਾਂਤੀ" ਮੁਹਿੰਮ ਦੇ ਤਹਿਤ, ਪੰਜਾਬ ਦੇ ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ, ਹਰਜੋਤ ਬੈਂਸ ਦੀ ਦੇਖ ਰੇਖ ਹੇਠ ਸਰਕਾਰ ਵੱਲੋਂ ਸੂਬੇ ਭਰ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਹੋਏ ਵਿਕਾਸ ਕਾਰਜ ਦੇ ਵਿਦਿਆਰਥੀਆਂ ਨੂੰ ਸਮਰਪਿਤ ਕਰਨ ਸ਼ੁਰੂ ਕੀਤੇ ਹਨ, ਜਿਸ ਤਹਿਤ ਅੱਜ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਜ਼ੀਰਕਪੁਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਬਿਸ਼ਨਗੜ੍ਹ ਵਿਖੇ 2.31 ਲੱਖ ਰੁਪਏ ਦੀ ਲਾਗਤ ਨਾਲ ਲੜਕੇ ਅਤੇ ਲੜਕੀਆਂ ਦੇ ਨਵੇਂ ਬਣੇ ਦੋ ਵੱਖੋ ਵੱਖਰੇ ਪਖਾਨਿਆਂ ਦਾ ਅਤੇ ਬਿਸ਼ਨਪੁਰਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ 8 ਲੱਖ 64 ਹਜ਼ਾਰ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਕਮਰੇ ਅਤੇ ਪਖਾਨੇ ਦਾ ਉਦਘਾਟਨ ਕੀਤਾ।

ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਸੁੰਦਰ ਪੇਸ਼ਕਾਰੀਆਂ ਵੀ ਦਿੱਤੀਆਂ ਗਈਆਂ। ਵਿਧਾਇਕ ਰੰਧਾਵਾ ਨੇ ਦੱਸਿਆ ਕਿ ਅਗਲੇ ਡੇਢ ਮਹੀਨਿਆਂ ਦੌਰਾਨ ਹਲਕੇ ਦੇ ਜ਼ਿਆਦਾਤਰ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ। ਉਨ੍ਹਾਂ ਦੱਸਿਆ ਕਿ "ਪੰਜਾਬ ਸਿੱਖਿਆ ਕ੍ਰਾਂਤੀ" ਸਕੀਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਅਤੇ ਬੁਨਿਆਦੀ ਢਾਂਚੇ ਨੂੰ ਬਿਹਤਰ ਬਣਾਉਣਾ ਹੈ, ਤਾਂ ਜੋ ਉਨ੍ਹਾਂ ਨੂੰ ਪ੍ਰਾਈਵੇਟ ਸਕੂਲਾਂ ਦੇ ਬਰਾਬਰ ਬਣਾਇਆ ਜਾ ਸਕੇ। ਬਿਸ਼ਨਪੁਰਾ ਅਤੇ ਬਿਸ਼ਨਗੜ੍ਹ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਹੋਏ ਵਿਕਾਸ ਕਾਰਜ ਇਸ ਟੀਚੇ ਨੂੰ ਪ੍ਰਾਪਤ ਕਰਨ ਵੱਲ ਪਹਿਲਾ ਕਦਮ ਹੈ।
ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਵਿਦਿਆਰਥੀਆਂ ਨੂੰ ਸਾਫ਼ ਸੁਥਰੇ ਪਾਣੀ ਅਤੇ ਪਖਾਨੇ ਵਰਗੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ, ਜੋ ਉਨ੍ਹਾਂ ਦੀ ਸਮੁੱਚੀ ਤੰਦਰੁਸਤੀ ਅਤੇ ਅਕਾਦਮਿਕ ਪ੍ਰਦਰਸ਼ਨ ਵਿੱਚ ਯੋਗਦਾਨ ਪਾਉਣਗੀਆਂ। ਵਿਕਾਸ ਕਾਰਜਾਂ ਤੋਂ ਇਲਾਵਾ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਇਹ ਵੀ ਐਲਾਨ ਕੀਤਾ ਕਿ ਪ੍ਰਾਈਵੇਟ ਸਕੂਲਾਂ ਨੂੰ ਨਜਾਇਜ਼ ਫੀਸਾਂ ਵਧਾਉਣ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਇਹ ਫੈਸਲਾ ਇਹ ਯਕੀਨੀ ਬਣਾਉਣ ਲਈ ਲਿਆ ਗਿਆ ਸੀ ਕਿ ਸਿੱਖਿਆ ਸਾਰੇ ਵਿਦਿਆਰਥੀਆਂ ਲਈ ਪਹੁੰਚ ਯੋਗ ਅਤੇ ਕਿਫਾਇਤੀ ਰਹੇ, ਭਾਵੇਂ ਉਨ੍ਹਾਂ ਦਾ ਆਰਥਿਕ ਪਿਛੋਕੜ ਕੁਝ ਵੀ ਹੋਵੇ। 
ਪੰਜਾਬ ਸਰਕਾਰ ਆਪਣੇ ਸਾਰੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਟੀਚੇ ਨੂੰ ਪ੍ਰਾਪਤ ਕਰਨ ਲਈ ਜ਼ਰੂਰੀ ਕਦਮ ਚੁੱਕ ਰਹੀ ਹੈ। ਰੰਧਾਵਾ ਨੇ ਕਿਹਾ ਕਿ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਉਣ ਦੀ ਦਿਸ਼ਾ ਵਿੱਚ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ  ਦਿਸ਼ਾ ਨਿਰਦੇਸ਼ਾਂ ਤਹਿਤ ਪਹਿਲਕਦਮੀ ਦਾ ਐਲਾਨ ਕੀਤਾ, ਜਿਸ ਵਿੱਚ ਉਨ੍ਹਾਂ ਨੇ ਸੂਬਾ ਸਰਕਾਰ ਦੀ ਬਰਾਬਰੀ ਅਤੇ ਆਧੁਨਿਕ ਸਿੱਖਿਆ ਪ੍ਰਣਾਲੀ ਵਾਲਾ ਵਾਤਾਵਰਣ ਸਿਰਜਣ ਪ੍ਰਤੀ ਵਚਨਬੱਧਤਾ 'ਤੇ ਜ਼ੋਰ ਦਿੱਤਾ ਤਾਂ ਜੋ ਵਿਦਿਆਰਥੀਆਂ ਨੂੰ ਮੌਜੂਦਾ ਸਮੇਂ ਦੇ ਹਾਣੀ ਬਣਾਇਆ ਜਾ ਸਕੇ। 
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਮੁਤਾਬਕ ਸਰਕਾਰੀ ਸਕੂਲਾਂ ਨੂੰ ਸਾਰੀਆਂ ਲੋੜੀਂਦੀਆਂ ਬੁਨਿਆਦੀ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਾਫ਼ ਪੀਣ ਵਾਲਾ ਪਾਣੀ, ਹਾਈ-ਸਪੀਡ ਵਾਈ ਫਾਈ ਕੁਨੈਕਸ਼ਨ, ਲੜਕੀਆਂ ਅਤੇ ਲੜਕਿਆਂ ਲਈ ਵੱਖਰੇ ਪਖਾਨੇ, ਡੈਸਕ ਤੇ ਕੁਰਸੀਆਂ ਅਤੇ ਚਾਰਦੀਵਾਰੀ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਹ ਵਿਆਪਕ ਬੁਨਿਆਦੀ ਢਾਂਚਾ ਵਿਕਾਸ ਪ੍ਰੋਗਰਾਮ ਆਧੁਨਿਕ ਸਿੱਖਿਆ ਸਹੂਲਤਾਂ ਨਾਲ ਲੈੱਸ ਕਰਨ ਦੇ ਉਦੇਸ਼ ਨਾਲ ਸਰਕਾਰੀ ਸਕੂਲਾਂ ਵਿੱਚ ਨਵੇਂ ਕਮਰਿਆਂ ਦੀ ਉਸਾਰੀ ਅਤੇ ਨਵੀਆਂ ਵਿੱਦਿਅਕ ਤਕਨੀਕਾਂ ‘ਤੇ ਕੇਂਦਰਿਤ ਹੈ। 
ਉਨ੍ਹਾਂ ਕਿਹਾ ਕਿ  "ਪੰਜਾਬ ਸਿੱਖਿਆ ਕ੍ਰਾਂਤੀ" ਯੋਜਨਾ ਦਾ ਸਮੁੱਚੇ ਭਾਈਚਾਰੇ ਵੱਲੋਂ ਸਵਾਗਤ ਕੀਤਾ ਗਿਆ ਹੈ ਅਤੇ ਇਸਨੂੰ ਰਾਜ ਵਿੱਚ ਸਿੱਖਿਆ ਸੁਧਾਰ ਵੱਲ ਇੱਕ ਸਕਾਰਾਤਮਕ ਕਦਮ ਵਜੋਂ ਦੇਖਿਆ ਜਾਂਦਾ ਹੈ। ਸਕੂਲਾਂ ਦੀ ਮੁਰੰਮਤ ਅਤੇ ਕਿਫਾਇਤੀ ਸਿੱਖਿਆ ਦੇ ਵਾਅਦੇ ਨਾਲ, ਪੰਜਾਬ ਸਰਕਾਰ ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚਕਾਰ ਪਾੜੇ ਨੂੰ ਪੂਰਾ ਕਰਨ ਲਈ ਦ੍ਰਿੜ ਹੈ। ਇਸ ਮੌਕੇ ਗੁਰਪ੍ਰੀਤ ਵਿਰਕ ਬਲਾਕ ਕੋਆਰਡੀਨੇਟਰ, ਸਰਕਾਰੀ ਪ੍ਰਾਇਮਰੀ ਸਕੂਲ ਬਿਸ਼ਨਗੜ੍ਹ ਦੇ  ਮੁਖੀ ਸੰਦੀਪ ਕੁਮਾਰ,  ਸਰਕਾਰੀ ਪ੍ਰਾਇਮਰੀ ਸਕੂਲ ਬਿਸ਼ਨਪੁਰਾ ਦੇ ਮਨਵੀਰ ਕੌਰ, ਡੀ ਐਸ ਪੀ ਸਬ ਡਵੀਜ਼ਨ ਜ਼ੀਰਕਪੁਰ, ਸਕੂਲ ਸਟਾਫ਼ ਅਤੇ ਆਮ ਆਦਮੀ ਪਾਰਟੀ ਦੇ ਅਹੁਦੇਦਾਰ ਮੌਜੂਦ ਰਹੇ।