ਜ਼ਿਲ੍ਹਾ ਭਾਜਪਾ ਦੀ ਮੀਟਿੰਗ ਵਿੱਚ ਨਗਰ ਨਿਗਮ ਤੇ ਹੋਰ ਚੋਣਾਂ ਦੀ ਡਟ ਕੇ ਤਿਆਰੀ ਕਰਨ ਦਾ ਸੱਦਾ

ਪਟਿਆਲਾ, 3 ਅਗਸਤ - ਜ਼ਿਲ੍ਹਾ ਭਾਜਪਾ ਪਟਿਆਲਾ ਦੀ ਕਾਰਜਕਾਰਨੀ ਦੀ ਬੈਠਕ ਜ਼ਿਲ੍ਹਾ ਪ੍ਰਧਾਨ ਸੰਜੀਵ ਸ਼ਰਮਾ (ਬਿੱਟੂ) ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਪੰਜਾਬ ਭਾਜਪਾ ਦੇ ਜਨਰਲ ਸਕੱਤਰ ਅਤੇ ਇੰਚਾਰਜ ਪਟਿਆਲਾ ਸ਼ਹਿਰੀ ਅਨਿਲ ਸਰੀਨ ਵੀ ਸ਼ਾਮਿਲ ਹੋਏ। ਬੈਠਕ ਵਿੱਚ ਮੁੱਖ ਤੌਰ 'ਤੇ ਆਗਾਮੀ ਮਿਊਂਸੀਪਲ ਕਾਰਪੋਰੇਸ਼ਨ, ਪੰਚਾਇਤ, ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸਮਿਤੀ ਚੋਣਾਂ ਸਬੰਧੀ ਚਰਚਾ ਕੀਤੀ ਗਈ।

ਮੀਟਿੰਗ ਵਿੱਚ ਸੱਦਾ ਦਿੱਤਾ ਗਿਆ ਇਨ੍ਹਾਂ ਚੋਣਾਂ ਦੀ ਤਿਆਰੀ ਪਹਿਲਾਂ ਨਾਲੋਂ ਵੱਧ ਮਿਹਨਤ ਅਤੇ ਜੋਸ਼ ਨਾਲ ਕੀਤੀ ਜਾਵੇ ਤਾਂ ਜੋ ਪਟਿਆਲਾ ਵਿਚ ਮਿਊਂਸੀਪਲ ਕਾਰਪੋਰੇਸ਼ਨ ਚੋਣਾਂ ਵਿੱਚ ਭਾਰਤੀ  ਜਨਤਾ ਪਾਰਟੀ ਦੀ ਜਿੱਤ ਹੋ ਸਕੇ। ਪਿੰਡਾਂ ਵਿੱਚ ਪੰਚਾਇਤਾਂ, ਜ਼ਿਲ੍ਹਾ ਪ੍ਰੀਸ਼ਦ, ਬਲਾਕ ਸਮਿਤੀ ਦੀਆਂ ਚੋਣਾਂ ਦੀ ਤਿਆਰੀ ਲਈ ਹਰ ਪਿੰਡ ਵਿਚ ਇੰਚਾਰਜ ਨਿਯੁਕਤ ਕਰਨ 'ਤੇ ਵੀ ਚਰਚਾ ਹੋਈ। 
ਇਸ ਮੌਕੇ ਸੰਜੀਵ ਸ਼ਰਮਾ ਬਿੱਟੂ ਨੇ  ਲੋਕ ਸਭਾ ਚੋਣਾਂ  ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਨੂੰ ਕਾਮਯਾਬ ਕਰਨ ਲਈ ਪਾਰਟੀ ਵਰਕਰਾਂ  ਅਤੇ ਪਟਿਆਲਾ ਦੇ ਲੋਕਾਂ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ। ਮੀਟਿੰਗ ਦੌਰਾਨ ਲੀਡਰਸ਼ਿਪ ਵੱਲੋਂ ਭਾਜਪਾ ਵਰਕਰਾਂ ਨੂੰ ਲੋਕਾਂ ਦੇ ਮੁੱਦੇ ਚੁੱਕਣ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਅੱਗੇ ਲਿਜਾਉਣ ਦਾ ਸੱਦਾ ਵੀ ਦਿੱਤਾ ਗਿਆ।