ਸਾਈਬਰ ਕ੍ਰਾਈਮ ਜਾਗਰੂਕਤਾ ਪ੍ਰੋਗਰਾਮ ਸਬੰਧੀ ਵਿਦਿਆਰਥੀਆਂ ਨੂੰ ਲੈਕਚਰ ਦਿੱਤਾ

ਮਾਹਿਲਪੁਰ, 7 ਅਗਸਤ - ਇਥੋਂ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿਚ ਕਾਲਜ ਦੇ ਪ੍ਰਿੰਸੀਪਲ ਪਰਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕਾਲਜ ਦੇ ਐਨਐਸਐਸ ਯੂਨਿਟ ਵਲੋ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਸਾਈਬਰ ਕ੍ਰਾਈਮ ਜਾਗਰੂਕਤਾ ਪ੍ਰੋਗਰਾਮ ਅਧੀਨ ਐਨਐਸਐਸ ਯੂਨਿਟ ਦੇ ਪ੍ਰੋਗਰਾਮ ਅਫਸਰ ਡਾ ਬਲਵੀਰ ਕੌਰ ਅਤੇ ਡਾ ਰਜਿੰਦਰ ਪ੍ਰਸਾਦ ਵੱਲੋਂ ਇੱਕ ਵਿਸ਼ੇਸ਼ ਲੈਕਚਰ ਦਿੱਤੇ ਗਏ।

 ਇਸ ਮੌਕੇ ਬੁਲਾਰਿਆਂ ਨੇ ਆਪਣੇ ਸੰਬੋਧਨ ਵਿੱਚ ਸਾਈਬਰ ਕ੍ਰਾਈਮ ਨਾਲ ਸਾਡੇ ਸਮਾਜ ਵਿੱਚ ਲੋਕਾਂ ਦੀ ਹੋ ਰਹੀ ਮਾਨਸਿਕ ਅਤੇ ਆਰਥਿਕ ਲੁੱਟ ਬਾਰੇ ਚਾਨਣਾ ਪਾਇਆਗਿਆ। ਉਨ੍ਹਾਂ ਦੱਸਿਆ ਕਿ ਸਾਈਬਰ ਕ੍ਰਾਈਮ ਇਸ ਵੇਲੇ ਪੂਰੇ ਵਿਸ਼ਵ ਵਿੱਚ ਇੱਕ ਵੱਡੀ ਚੁਣੌਤੀ ਬਣਿਆ ਹੋਇਆ ਹੈ ਜਿਸ ਤੋਂ ਬਚਣ ਲਈ ਸਾਨੂੰ ਵਿਸ਼ੇਸ਼ ਤੌਰ ਤੇ ਜਾਗਰੂਕ ਰਹਿਣ ਦੀ ਲੋੜ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਦੇਸ਼ ਦੇ ਜਾਗਰੂਕ ਨਾਗਰਿਕ ਬਣਨਾ ਦੀ ਪ੍ਰੇਰਨਾ ਦਿੱਤੀ ਅਤੇ ਇੰਟਰਨੈਟ, ਸੋਸ਼ਲ ਮੀਡੀਆ ਅਤੇ ਹੋਰ ਜਨ ਸੰਚਾਰ ਸਾਧਨਾਂ ਨੂੰ ਵਰਤਣ ਵੇਲੇ ਵਿਸ਼ੇਸ਼ ਤੌਰ ਤੇ ਚੌਕਸ ਰਹਿਣ ਲਈ ਕਿਹਾ। ਓਕੇ ਬੁਲਾਰਿਆਂ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਸਵਾਲਾਂ ਦੇ ਜਵਾਬ ਵੀ ਦਿੱਤੇ।