ਵਾਤਾਵਰਣ ਦੀ ਸ਼ੁੱਧਤਾ ਅਤੇ ਸੰਭਾਲ ਲਈ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਬੂਟੇ ਲਗਾਏ।

ਵਾਤਾਵਰਣ ਨੂੰ ਸ਼ੁੱਧ, ਹਰਿਆ ਭਰਿਆ ਅਤੇ ਸੁੰਦਰ ਬਣਾਉਣ ਲਈ ਸ਼੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ, ਨਵਾਂਸ਼ਹਿਰ ਵੱਲੋਂ ਜਨਮ ਦਿਨ 'ਤੇ ਬੂਟੇ ਲਗਾਉਣ ਦੀ ਮੁਹਿੰਮ ਤਹਿਤ ਸਮਾਜ ਸੇਵੀ ਮਨੋਜ ਕਾਂਡਾ ਦੇ ਜਨਮ ਦਿਨ 'ਤੇ ਸਬਜ਼ੀ ਮੰਡੀ ਨਜ਼ਦੀਕ ਡਿਵਾਈਡਰ ‘ਤੇ ਛਾਂਦਾਰ ਅਤੇ ਫੂਲਦਾਰ ਬੂਟੇ ਲਗਾਏ ਗਏ ।

 ਸੁਸਾਇਟੀ ਪ੍ਰਧਾਨ ਸ. ਸੁਖਵਿੰਦਰ ਸਿੰਘ ਥਾਂਦੀ ਨੇ ਜਿੱਥੇ ਮਨੋਜ ਕੰਡਾ ਨੂੰ ਸੁਸਾਇਟੀ ਵੱਲੋਂ ਵਧਾਈ ਦਿੱਤੀ ਉੱਥੇ ਉਨ੍ਹਾਂ ਕਿਹਾ ਕਿ ਵਾਤਾਵਰਨ ਦਿਨੋ-ਦਿਨ ਦੂਸ਼ਿਤ ਹੁੰਦਾ ਜਾ ਰਿਹਾ ਹੈ । ਜਿਸ ਕਾਰਨ ਹਰ ਵਿਅਕਤੀ ਦਾ ਫਰਜ਼ ਬਣਦਾ ਹੈ ਕਿ ਉਹ ਵਾਤਾਵਰਨ ਦੀ ਸੰਭਾਲ ਲਈ ਯੋਗਦਾਨ ਪਾਉਣ । ਮਨੋਜ ਕਾਂਡਾ ਨੇ ਕਿਹਾ ਕਿ ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ ਭਰਿਆ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਲੋੜ ਹੈ। ਇਸ ਮੌਕੇ ਸੁਖਵਿੰਦਰ ਸਿੰਘ ਥਾਂਦੀ, ਅਮਰਜੀਤ ਸਿੰਘ ਖਾਲਸਾ, ਮਨੋਜ ਮੰਡਾ, ਕੁਲਦੀਪ ਸਿੰਘ, ਸੁਖਵਿੰਦਰ ਸਿੰਘ ਸਿਆਣ, ਜਸਕਰਣ ਸਿੰਘ, ਵਿਸ਼ਾਲ, ਆਜ਼ਾਦ, ਦੀਪਕ ਆਦਿ ਹਾਜ਼ਰ ਸਨ ।