ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਵਿਖੇ *ਅਜ਼ਾਦੀ ਦਿਵਸ* ਨੂੰ ਸਮਰਪਿਤ ਕੁਇਜ ਮੁਕਾਬਲੇ ਕਰਵਾਏ

ਨਵਾਂਸ਼ਹਿਰ - ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖ਼ੁਰਦ ਵਿਖੇ ਆਜ਼ਾਦੀ ਦਿਵਸ ਨੂੰ ਸਮਰਪਿਤ ਵਿਦਿਆਰਥੀਆਂ ਦੇ ਕੁਇਜ਼ ਮੁਕਾਬਲੇ ਕਰਵਾਏ ਗਏ ਜਿਸ ਵਿੱਚ 19 ਵਿਅਕਤੀਗਤ ਟੀਮਾਂ ਨੇ ਭਾਗ ਲਿਆ।ਇਹਨਾਂ ਟੀਮਾਂ ਕੋਲੋਂ ਦੇਸ਼ ਭਗਤਾਂ ਅਤੇ ਅਜਾਦੀ ਅੰਦੋਲਨਾਂ ਸਬੰਧੀ ਪ੍ਰਸ਼ਨ ਪੁੱਛੇ ਗਏ। ਇਹਨਾਂ ਮੁਕਾਬਲਿਆਂ ਵਿੱਚ ਲਵਪ੍ਰੀਤ ਕੌਰ ਨੇ ਪਹਿਲਾ ਸਥਾਨ, ਸੁਖਪ੍ਰੀਤ ਕੌਰ ਅਤੇ ਦੀਪਿਕਾ ਨੇ ਸਾਂਝੇ ਤੌਰ ਤੇ ਦੂਸਰਾ ਸਥਾਨ ਅਤੇ ਨੰਦ ਲਾਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ।

ਕਾਮਨੀ ਅਤੇ ਤਨੁਸ਼ ਦੋਵਾਂ ਵਿਦਿਆਰਥੀਆਂ ਨੇ ਪਾਸ ਪ੍ਰਸ਼ਨਾਂ ਦੇ ਸਭ ਤੋਂ ਵੱਧ ਜਵਾਬ ਦੇਣ ਤੇ ਸਨਮਾਨਿਤ ਕੀਤਾ ਗਿਆ। ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਅਧਿਆਪਕ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਵੱਲੋਂ ਸਨਮਾਨਿਤ ਕੀਤਾ ਗਿਆ। ਉਹਨਾਂ ਵੱਲੋਂ ਵਿਦਿਆਰਥੀਆਂ ਨੂੰ ਅਜਾਦੀ ਦਿਵਸ ਦੀ ਮਹੱਤਤਾ ਅਤੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਨੀਰਜ ਕੁਮਾਰੀ ਸਟੇਟ ਅਵਾਰਡੀ, ਮਨਜਿੰਦਰ ਕੌਰ, ਰਿੱਤੂ ਅਤੇ ਨਿਕੀਤਾ ਹਾਜਰ ਸਨ।