ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਅੱਜ ਪਟਿਆਲਾ ਵਿਖੇ ਤਿਰੰਗਾ ਲਹਿਰਾਉਣਗੇ।

ਪਟਿਆਲਾ, 14 ਅਗਸਤ - ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਦੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ, ਪੋਲੋ ਗਰਾਊਂਡ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ ਅਤੇ ਆਪਣਾ ਸੰਦੇਸ਼ ਦੇਣਗੇ।

ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਹੈ ਕਿ ਵਿੱਤ ਮੰਤਰੀ ਕੌਮੀ ਤਿਰੰਗਾ ਲਹਿਰਾਉਣ ਤੋਂ ਬਾਅਦ ਪਰੇਡ ਦਾ ਨਿਰੀਖਣ ਵੀ ਕਰਨਗੇ। ਵੱਖ ਵੱਖ ਸਕੂਲਾਂ ਦੇ ਬੱਚਿਆਂ ਵੱਲੋਂ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਜ਼ਿਲ੍ਹੇ ਦੀਆਂ ਪ੍ਰਸ਼ੰਸਾਯੋਗ ਕੰਮ ਕਰਨ ਵਾਲੀਆਂ ਕੁਝ ਸ਼ਖ਼ਸੀਅਤਾਂ ਨੂੰ ਸਨਮਾਨਤ ਵੀ ਕੀਤਾ ਜਾਵੇਗਾ। ਐਸ.ਐਸ.ਪੀ.  ਡਾ. ਨਾਨਕ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਹਾੜੇ ਦੇ ਸਮਾਗਮ ਲਈ ਜ਼ਿਲ੍ਹਾ ਪੁਲਿਸ ਨੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ ਅਤੇ ਲੋੜੀਂਦੀ ਫੋਰਸ ਨੂੰ ਤਾਇਨਾਤ ਕੀਤਾ ਗਿਆ ਹੈ।
 ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸਮਾਗਮ ਦੇ ਮੱਦੇਨਜ਼ਰ ਆਪਣੀ ਚੌਕਸੀ ਹੋਰ ਵਧਾ ਦਿੱਤੀ ਹੈ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਿਸੇ ਵੀ ਲਾਵਾਰਸ ਵਸਤੂ ਨੂੰ ਹੱਥ ਨਾ ਲਗਾਉਣ ਅਤੇ ਕਿਸੇ ਵੀ ਅਜਿਹੀ ਲਾਵਾਰਸ ਜਾਂ ਸ਼ੱਕੀ ਵਸਤੂ ਜਾਂ ਸ਼ੱਕੀ ਵਿਅਕਤੀ ਦਿਖਦਾ ਹੈ, ਇਸ ਬਾਰੇ ਸੂਚਨਾ ਨੇੜਲੇ ਪੁਲਿਸ ਥਾਣੇ, ਚੌਂਕੀ, ਨਾਕੇ ਜਾਂ ਪੀ.ਸੀ.ਆਰ. ਟੀਮ ਨੂੰ ਦੇਣ ਜਾਂ ਪੁਲਿਸ ਹੈਲਪਲਾਈਨ ਨੰਬਰ 112 ਨੰਬਰ 'ਤੇ ਸੂਚਿਤ ਕਰਨ।