ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਰਿਆਤ ਬਾਹਰਾ ਯੂਨੀਵਰਸਿਟੀ ਦੇ ਵਿਖੇ 5 ਫਰਵਰੀ ਨੂੰ ਕਰੀਅਰ ਕਾਨਫਰੰਸ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 29 ਜੂਨ, 2025: ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਨੌਜੁਆਨਾਂ ਨੂੰ ਰੋਜ਼ਗਾਰ ਵਸੀਲਿਆਂ ਪ੍ਰਤੀ ਜਾਗਰੂਕ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ 5 ਫਰਵਰੀ ਨੂੰ ਕਰੀਅਰ ਕਾਨਫਰੰਸ ਦਾ ਆਯੋਜਨ ਕੀਤਾ ਜਾਵੇਗਾ, ਜਿਸ ਵਿੱਚ 5 ਮਾਹਿਰ ਬੁਲਾਰਿਆਂ ਵੱਲੋਂ ਰੋਜ਼ਗਾਰ ਵਸੀਲਿਆਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਅੱਜ ਜ਼ਿਲ੍ਹਾ ਪੱਧਰੀ ਰੀਵਿਊ ਮੀਟਿੰਗ ਦੌਰਾਨ ਡਿਪਟੀ ਡਾਇਰੈਕਟਰ ਹਰਪ੍ਰੀਤ ਸਿੰਘ ਮਾਨਸ਼ਾਹੀਆ ਵੱਲੋਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਕੀਤੀਆਂ ਜਾਂਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਤੋਂ ਇਲਾਵਾ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਪੰਜਾਬ ਯੂਨੀਵਰਸਿਟੀ ਦੇ ਸੈਂਟਰ ਫਾਰ ਡਿਸਟੈਂਸ ਅਤੇ ਆਨਲਾਈਨ ਐਜ਼ੂਕੇਸ਼ਨ ਵਿਖੇ ਪਲੇਸਮੈਂਟ ਕੈਂਪ 13 ਫ਼ਰਵਰੀ ਨੂੰ ਲਾਇਆ ਜਾ ਰਿਹਾ ਹੈ।
ਉਕਤ ਤੋਂ ਇਲਾਵਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼, ਝੰਜੇੜੀ ਦੇ ਸਹਿਯੋਗ ਨਾਲ 8 ਮਾਰਚ ਨੂੰ ਸਵੇਰੇ 10:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪ੍ਰੇਰਨਾ- ਮਹਿਲਾ ਕੇਂਦਰਿਤ ਉਦਮੀਅਤਾ ਵਿਸ਼ੇ ਤੇ ਆਧਾਰਿਤ ਪ੍ਰੋਗਰਾਮ ਦਾ ਆਯੋਜਨ ਕੀਤਾ ਜਾ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਐਸ.ਏ.ਐਸ ਨਗਰ ਵੱਲੋਂ ਹਰ ਵੀਰਵਾਰ ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ ਅਤੇ ਜਿਹੜੇ ਨੌਜਵਾਨ ਨੌਕਰੀ ਪ੍ਰਾਪਤ ਕਰਨ ਦੇ ਚਾਹਵਾਨ ਹਨ, ਉਹ ਆਪਣੀ ਯੋਗਤਾ ਦੇ ਅਸਲ ਸਰਟੀਫਿਕੇਟ ਅਤੇ ਉਨ੍ਹਾਂ ਦੀਆਂ ਫੋਟੋ ਕਾਪੀਆਂ ਲੈ ਕੇ ਹਰ ਵੀਰਵਾਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਹੁੰਚ ਸਕਦੇ ਹਨ ਅਤੇ ਆਪਣੀ ਯੋਗਤਾ ਦੇ ਆਧਾਰ ਤੇ ਨੌਕਰੀਆਂ ਪ੍ਰਾਪਤ ਕਰ ਸਕਦੇ ਹਨ।