ਸਿੱਧ ਜੋਗੀ ਟਰੱਸਟ ਪਿੰਡ ਖਾਨਪੁਰ ਨੇ ਡੇਰਾ ਬਾਬਾ ਕੱਲਰਾਂ ਸ਼ੇਰਪੁਰ ਵਿਖੇ ਮੁਫਤ ਮੈਡੀਕਲ ਕੈਂਪ ਲਗਾਇਆ
ਮਾਹਿਲਪੁਰ, 17 ਅਗਸਤ - ਸਿੱਧ ਜੋਗੀ ਟਰੱਸਟ ਪਿੰਡ ਖਾਨਪੁਰ ਵੱਲੋਂ ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ. ਸਰਕਾਰੀ ਹਸਪਤਾਲ ਮਾਹਿਲਪੁਰ ਦੇ ਭਰਪੂਰ ਸਹਿਯੋਗ ਸਦਕਾ ਡਾਕਟਰ ਪ੍ਰਭ ਹੀਰ ਤੇ ਸਟਾਫ ਅਰਸ਼ਦੀਪ ਕੌਰ ਵੱਲੋਂ ਡੇਰਾ ਬਾਬਾ ਕੱਲਰਾਂ ਪਿੰਡ ਸ਼ੇਰਪੁਰ ਵਿਖੇ ਭਾਦੋਂ ਦੀ ਸੰਗਰਾਂਦ ਮੌਕੇ ਮੁਫਤ ਮੈਡੀਕਲ ਕੈਂਪ ਲਗਾਇਆ ਗਿਆ।

ਇਸ ਮੌਕੇ ਮਰੀਜ਼ਾਂ ਦਾ ਚੈੱਕ ਅਪ ਕਰਕੇ ਉਹਨਾਂ ਨੂੰ ਮੁਫਤ ਦਵਾਈ ਦਿੱਤੀ ਗਈ। ਕੈਂਪ ਦਾ ਉਦਘਾਟਨ ਇਸ ਅਸਥਾਨ ਦੇ ਮੁੱਖ ਸੇਵਾਦਾਰ 108 ਸੰਤ ਰਮੇਸ਼ ਦਾਸ ਮਹਾਰਾਜ ਜੀ ਨੇ ਕੀਤਾ। ਇਸ ਮੌਕੇ ਉਹਨਾਂ ਸਿਧ ਜੋਗੀ ਟਰੱਸਟ ਪਿੰਡ ਖਾਨਪੁਰ ਦੇ ਇਸ ਉੱਦਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਡਾਕਟਰ ਜਸਵੰਤ ਸਿੰਘ ਥਿੰਦ ਐਸ.ਐਮ.ਓ. ਸਿਵਲ ਹਸਪਤਾਲ ਮਾਹਿਲਪੁਰ ਦੇ ਭਰਪੂਰ ਸਹਿਯੋਗ ਸਦਕਾ ਇਸ ਟਰੱਸਟ ਦੇ ਸਟਾਫ ਵੱਲੋਂ ਸਮੇਂ ਸਮੇਂ ਤੇ ਲਗਵਾਏ ਜਾਦੇ ਮੁਫਤ ਮੈਡੀਕਲ ਕੈਂਪਾਂ ਦਾ ਸੰਗਤਾਂ ਨੂੰ ਕਾਫੀ ਲਾਭ ਪਹੁੰਚਦਾ ਹੈ।
ਇਸ ਤੋਂ ਬਾਅਦ ਸੰਤਾਂ ਮਹਾਂਪੁਰਸ਼ਾਂ ਨੇ ਧਾਰਮਿਕ ਸਮਾਗਮ ਦੌਰਾਨ ਸੰਗਤਾਂ ਨਾਲ ਪ੍ਰਵਚਨ ਕਰਕੇ ਉਹਨਾਂ ਨੂੰ ਸੇਵਾ- ਸਿਮਰਨ ਤੇ ਪਰਉਪਕਾਰੀ ਜ਼ਿੰਦਗੀ ਦੇਣ ਦਾ ਸੰਦੇਸ਼ ਦਿੱਤਾ ਅਤੇ ਸਮਾਗਮ ਦੀਆਂ ਸਹਿਯੋਗੀ ਸੰਗਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਗੁਰੂ ਕੇ ਲੰਗਰ ਤੋਂ ਅਟੁੱਟ ਚੱਲੇ।