
ਸੁਤੰਤਰਤਾ ਸਮਾਰੋਹ ਦੌਰਾਨ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਪਾਰਕ ਮੈਨੇਜਮੈਂਟ ਟੀਮ ਨੂੰ ਮਿਲੇ ਚਾਰ ਵਿਸ਼ੇਸ਼ ਸਨਮਾਨ।
ਨਵਾਂਸ਼ਹਿਰ - ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਮਿਊਂਸਪਲ ਪਾਰਕ ਮੈਨੇਜਮੈਂਟ ਨੂੰ ਸੁਤੰਤਰਤਾ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਕਰਵਾਏ ਗਏ ਸ਼ਾਨਦਾਰ ਅਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸਮਾਜ ਭਲਾਈ ਸੇਵਾਵਾਂ ਲਈ ਅਲੱਗ ਅਲੱਗ ਖੇਤਰਾਂ ਵਿਚ ਵਧੀਆ ਕਾਰਗੁਜਾਰੀ ਲਈ ਚਾਰ ਵਿਸ਼ੇਸ਼ ਸਨਮਾਨ ਦੇ ਕੇ ਨਿਵਾਜਿਆ ਗਿਆ। ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਰਦਾਰਨੀ ਅਨਮੋਲ ਗਗਨ ਮਾਨ ਵਲੋਂ ਇਹ ਸਨਮਾਨ ਸੁਸਾਇਟੀ ਅਤੇ ਪਾਰਕ ਕਮੇਟੀ ਮੈਂਬਰ ਗਿਆਨ ਸਿੰਘ, ਗੁਰਪਾਲ ਸਿੰਘ, ਪਰਮਜੀਤ ਸਿੰਘ ਮੂਸਾਪੁਰ ਅਤੇ ਬਲਬੁੱਧ ਸਿੰਘ ਬਾਂਸਲ ਨੂੰ ਸਿਹਤ, ਵਿਦਿਆ ਅਤੇ ਚੌਗਿਰਦੇ ਦੀ ਸੰਭਾਲ ਲਈ ਚਲਾਏ ਜਾ ਰਹੇ ਅਲੱਗ ਅਲੱਗ ਪ੍ਰੋਜੈਕਟਾਂ ਵਿਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਦਿੱਤੇ ਗਏ।
ਨਵਾਂਸ਼ਹਿਰ - ਵਾਹਿਗੁਰੂ ਦੀ ਅਪਾਰ ਕਿਰਪਾ ਸਦਕਾ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਅਤੇ ਮਿਊਂਸਪਲ ਪਾਰਕ ਮੈਨੇਜਮੈਂਟ ਨੂੰ ਸੁਤੰਤਰਤਾ ਦਿਵਸ ਮੌਕੇ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਕਰਵਾਏ ਗਏ ਸ਼ਾਨਦਾਰ ਅਤੇ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸਮਾਜ ਭਲਾਈ ਸੇਵਾਵਾਂ ਲਈ ਅਲੱਗ ਅਲੱਗ ਖੇਤਰਾਂ ਵਿਚ ਵਧੀਆ ਕਾਰਗੁਜਾਰੀ ਲਈ ਚਾਰ ਵਿਸ਼ੇਸ਼ ਸਨਮਾਨ ਦੇ ਕੇ ਨਿਵਾਜਿਆ ਗਿਆ।
ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਸਰਦਾਰਨੀ ਅਨਮੋਲ ਗਗਨ ਮਾਨ ਵਲੋਂ ਇਹ ਸਨਮਾਨ ਸੁਸਾਇਟੀ ਅਤੇ ਪਾਰਕ ਕਮੇਟੀ ਮੈਂਬਰ ਗਿਆਨ ਸਿੰਘ, ਗੁਰਪਾਲ ਸਿੰਘ, ਪਰਮਜੀਤ ਸਿੰਘ ਮੂਸਾਪੁਰ ਅਤੇ ਬਲਬੁੱਧ ਸਿੰਘ ਬਾਂਸਲ ਨੂੰ ਸਿਹਤ, ਵਿਦਿਆ ਅਤੇ ਚੌਗਿਰਦੇ ਦੀ ਸੰਭਾਲ ਲਈ ਚਲਾਏ ਜਾ ਰਹੇ ਅਲੱਗ ਅਲੱਗ ਪ੍ਰੋਜੈਕਟਾਂ ਵਿਚ ਪਾਏ ਗਏ ਵਡਮੁੱਲੇ ਯੋਗਦਾਨ ਲਈ ਦਿੱਤੇ ਗਏ।
ਇਹ ਜਾਣਕਾਰੀ ਸਾਂਝੀ ਕਰਦੇ ਹੋਏ ਸੁਸਾਇਟੀ ਦੇ ਮੁੱਖ ਸੇਵਾਦਾਰ ਸੁਰਜੀਤ ਸਿੰਘ ਅਤੇ ਪਾਰਕ ਮੈਨੇਜਮੈਂਟ ਦੇ ਪ੍ਰਮੁੱਖ ਦੀਦਾਰ ਸਿੰਘ ਗਹੂੰਣ ਨੇ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਸਿਹਤ ਸੇਵਾਵਾਂ ਦੇ ਨਾਲ ਨਾਲ ਬੇਰੁਜ਼ਗਾਰ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਲਈ ਪ੍ਰੀਖਿਆ ਦੀ ਤਿਆਰੀ ਲਈ ਚਲਾਏ ਜਾ ਰਹੇ ਕੋਚਿੰਗ ਸੈਂਟਰ, ਹੋਣਹਾਰ ਅਤੇ ਆਰਥਿਕ ਤੌਰ ਤੇ ਕਮਜੋਰ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮ, ਹਵਾ ਪਾਣੀ ਅਤੇ ਵਾਤਾਵਰਣ ਦੀ ਸ਼ੁੱਧਤਾ ਲਈ ਤਿਆਰ ਕੀਤੇ ਗਏ ਪਬਲਿਕ ਪਾਰਕ, ਸਵਾ ਏਕੜ ਦੇ ਕਰੀਬ ਜਗਾ ਵਿਚ ਲਗਾਏ ਗਏ ਮਿੰਨੀ ਜੰਗਲ ਆਦਿਕ ਪ੍ਰੋਜੈਕਟ ਦੋਨੋਂ ਸੰਸਥਾਵਾਂ ਵਲੋਂ ਚਲਾਈਆਂ ਜਾ ਰਹੀਆਂ ਅਜਿਹੀਆਂ ਉਤਕ੍ਰਿਸ਼ਟ ਸੇਵਾਵਾਂ ਹਨ ਜਿਨਾਂ ਵਿਚ ਵਡਮੁੱਲਾ ਯੋਗਦਾਨ ਪਾਉਣ ਵਾਲੇ ਟੀਮ ਮੈਂਬਰਾਂ ਨੂੰ ਪ੍ਰਸ਼ਾਸਨ ਵਲੋਂ ਸਨਮਾਨਿਤ ਕਰਕੇ ਜਿੱਥੇ ਉਨ੍ਹਾਂ ਦੇ ਮਨੋਬਲ ਨੂੰ ਹੋਰ ਉੱਚਾ ਕੀਤਾ ਗਿਆ ਹੈ ਉੱਥੇ ਸੁਸਾਇਟੀ ਅਤੇ ਪਾਰਕ ਮੈਨੇਜਮੈਂਟ ਦੀ ਸਮੁੱਚੀ ਟੀਮ ਨੂੰ ਆਉਣ ਵਾਲੇ ਸਮੇਂ ਵਿਚ ਹੋਰ ਜਿੰਮੇਵਾਰ ਨਾਲ ਇਨ੍ਹਾਂ ਸੇਵਾਵਾਂ ਨੂੰ ਸਮਰਪਿਤ ਹੋਣ ਦਾ ਅਹਿਸਾਸ ਕਰਵਾਇਆ ਹੈ। ਉਨ੍ਹਾਂ ਨੇ ਜਿਲਾ ਪ੍ਰਸ਼ਾਸਨ ਵਲੋਂ ਇਨ੍ਹਾਂ ਸੇਵਾਵਾਂ ਨੂੰ ਚਲਾਉਣ ਲਈ ਦਿੱਤੇ ਜਾ ਰਹੇ ਅਹਿਮ ਸਹਿਯੋਗ ਦੇ ਨਾਲ ਨਾਲ ਸਨਮਾਨ ਦੇਣ ਲਈ ਵੀ ਉਨ੍ਹਾਂ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਉਨ੍ਹਾਂ ਦੇ ਨਾਲ ਪਲਵਿੰਦਰ ਸਿੰਘ ਕਰਿਆਮ, ਨਰਿੰਦਰ ਸਿੰਘ ਭਾਰਟਾ, ਕੁਲਜੀਤ ਸਿੰਘ ਖਾਲਸਾ, ਪਰਮਜੀਤ ਸਿੰਘ ਇੰਸਪੈਕਟਰ, ਜਥੇਦਾਰ ਸਵਰਨਜੀਤ ਸਿੰਘ, ਮਨਦੀਪ ਸਿੰਘ, ਪ੍ਰਿਤਪਾਲ ਸਿੰਘ ਭਾਰਟਾ, ਜਸਵਿੰਦਰ ਸਿੰਘ ਅਤੇ ਹੋਰ ਸੁਸਾਇਟੀ ਮੈਂਬਰ ਵੀ ਮੌਜੂਦ ਸਨ।
