ਡਾ ਵਿਪਨ ਕੁਮਾਰ ਪਚਨੰਗਲ ਦੀ ਅਗਵਾਈ ਹੇਠ ਆਜ਼ਾਦੀ ਦਿਵਸ ਮਨਾਇਆ

ਮਾਹਿਲਪੁਰ 15 ਅਗਸਤ - ਕਸਬਾ ਕੋਟ ਫਤੂਹੀ ਤੋਂ ਆਦਮਪੁਰ ਨੂੰ ਜਾਂਦੀ ਮੁੱਖ ਸੜਕ ਤੇ ਸਥਿਤ ਪ੍ਰੇਮ ਆਯੁਰਵੈਦਿਕ ਹਸਪਤਾਲ ਅਤੇ ਫੀਜੀਓਥਰੈਪੀ ਸੈਂਟਰ ਪਿੰਡ ਪਚਨੰਗਲ ਵੱਲੋਂ ਡਾਕਟਰ ਵਿਪਨ ਕੁਮਾਰ ਪਚਨੰਗਲ ਦੀ ਯੋਗ ਅਗਵਾਈ ਹੇਠ ਅੱਜ 78ਵਾਂ ਸੁਤੰਤਰਤਾ ਦਿਵਸ ਬਹੁਤ ਹੀ ਉਤਸਾਹ ਪੂਰਵਕ ਢੰਗ ਨਾਲ ਮਨਾਇਆ ਗਿਆ।

ਇਸ ਮੌਕੇ ਦੇਸ਼ ਭਗਤਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਗਿਆ। ਇਸ ਮੌਕੇ ਮੈਡਮ ਨੀਲਮ,ਸੁੱਖਾ ਸਿੰਘ, ਕਰਨਵੀਰ,ਕਾਰਤਿਕ ਗਰੇਵਾਲ,ਹਰਸ਼ਿਖਾ, ਰਾਜਵਿੰਦਰ ਕੌਰ, ਸੁਰਜੀਤ ਕੌਰ, ਦਾਮਨੀ ਅਤੇ ਸੰਜੇ ਸਿੰਘ ਆਦਿ ਹਾਜ਼ਰ ਸਨ। ਇਸ ਮੌਕੇ ਡਾਕਟਰ ਵਿਪਨ ਕੁਮਾਰ ਪਚਨੰਗਲ ਅਤੇ ਸਮੂਹ ਸਾਥੀਆਂ ਨੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਬਰਕਰਾਰ ਰੱਖਣ ਦਾ ਨੌਜਵਾਨਾਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਕਿ ਸਾਨੂੰ ਸਭਨਾਂ ਨੂੰ ਦੇਸ਼ ਦੀ ਤਰੱਕੀ ਵਿੱਚ ਆਪਣਾ ਵੱਧ ਤੋਂ ਵੱਧ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਇੱਕ ਦੂਜੇ ਨਾਲ ਪ੍ਰੇਮ ਭਾਵਨਾ ਨਾਲ ਰਹਿਣਾ ਚਾਹੀਦਾ ਹੈ।