ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖ਼ੁਰਦ ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਸਨਮਾਨਿਤ ਕੀਤਾ।

ਨਵਾਂਸ਼ਹਿਰ - ਆਈ.ਟੀ.ਆਈ., ਨਵਾਂਸ਼ਹਿਰ ਵਿਖੇ ਦੇਸ਼ ਦਾ 78ਵਾਂ ਅਜਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ MLA ਅਨਮੋਲ ਗਗਨ ਮਾਨ ਵੱਲੋਂ ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਦੇ ਦੋ ਵਿਦਿਆਰਥੀਆਂ ਅਮਨਦੀਪ ਕੌਰ

ਨਵਾਂਸ਼ਹਿਰ - ਆਈ.ਟੀ.ਆਈ., ਨਵਾਂਸ਼ਹਿਰ ਵਿਖੇ ਦੇਸ਼ ਦਾ 78ਵਾਂ ਅਜਾਦੀ ਦਿਵਸ ਮਨਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ MLA ਅਨਮੋਲ ਗਗਨ ਮਾਨ ਵੱਲੋਂ ਸਰਕਾਰੀ ਸਮਾਰਟ ਮਿਡਲ ਸਕੂਲ ਭੰਗਲ ਖੁਰਦ ਦੇ ਦੋ ਵਿਦਿਆਰਥੀਆਂ ਅਮਨਦੀਪ ਕੌਰ ਅਤੇ ਅਰਜੁਣ ਨੂੰ ਕ੍ਰਮਵਾਰ NMMS ਅਤੇ PSTSE ਵਜੀਫਾ ਪ੍ਰੀਖਿਆਵਾਂ ਵਿੱਚੋਂ ਜਿਲੇ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਤੇ ਸਨਮਾਨ ਚਿੰਨ੍ਹ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਕੂਲ ਇੰਚਾਰਜ ਪਰਵਿੰਦਰ ਸਿੰਘ ਭੰਗਲ ਸਟੇਟ ਅਵਾਰਡੀ ਵੱਲੋਂ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੂੰ ਮੁਬਾਰਕਬਾਦ ਦਿੱਤੀ।