ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ ਦੌਲਤਪੁਰ ਵਿਖੇ ਅਜਾਦੀ ਦਿਵਸ ਮਨਾਇਆ ਗਿਆ।
ਨਵਾਂਸ਼ਹਿਰ - ਬੱਬਰ ਕਰਮ ਸਿੰਘ ਮੈਮੋਰੀਅਲ ਟਰੱਸਟ/ ਸਕੂਲ ਦੌਲਤਪੁਰ ਵਿਖੇ ਅਜਾਦੀ ਦਿਵਸ ਮਨਾਇਆ ਗਿਆ ਇਸ ਮੌਕੇ ਤਿਰੰਗਾ ਝੰਡਾ ਫਹਿਰਾਓਣ ਦੀ ਰਸਮ ਵਿਸ਼ੇਸ਼ ਤੌਰ ਤੇ ਪਹੁੰਚੇ ਮੁੱਖ ਮਹਿਮਾਨ ਜਿਲਾ ਨਵਾਂਸ਼ਹਿਰ ਦਾ ਨਾਮ ਤਬਦੀਲ ਕਰਕੇ ਸ਼ਹੀਦ ਭਗਤ ਸਿੰਘ ਰੱਖਣ ਵਾਲੇ ਨਾਮਜ਼ਦ ਫਾਉਂਡਰ ਪ੍ਰਿੰਸੀਪਲ ਸ਼ਹੀਦ ਭਗਤ ਸਿੰਘ ਕਾਲਜ ਬੰਗਾ ਡਾ: ਹਰਭਜਨ ਸਿੰਘ ਦੁਆਰਾ ਕੀਤੀ ਗਈ। ਸਕੂਲ ਦੇ ਵਿਦਿਆਰਥੀਆਂ ਵੱਲੋਂ ਦੇਸ਼ ਆਜ਼ਾਦੀ ਲਈ ਜਾਨਾਂ ਵਾਰਨ ਵਾਲੇ ਬਹਾਦਰ ਯੋਧਿਆਂ ਦੀਆਂ ਗਾਥਾਵਾਂ ਅਤੇ ਦੇਸ਼ ਭਗਤੀ ਦੇ ਗੀਤ ਗਾਏ।

ਅੰਤ ਵਿੱਚ ਮੁਖ ਮਹਿਮਾਨ ਡਾ ਹਰਭਜਨ ਸਿੰਘ ਜੀ ਨੇਂ ਜਿੱਥੇ ਬੱਚਿਆਂ ਨੂੰ ਬੱਬਰ ਸ਼ਹੀਦਾਂ ਦੇ ਜੀਵਨ ਤੋਂ ਸੇਧ ਲੈ ਕੇ ਵਧੀਆ ਇਨਸਾਨ ਬਣਨ ਲਈ ਪ੍ਰਰਿਤ ਕੀਤਾ ਉੱਥੇ ਹਵਾ ,ਪਾਣੀ ਅਤੇ ਧਰਤੀ ਨੂੰ ਸਾਫ ਸੁਥਰਾ ਰੱਖਣ ਲਈ ਵੱਧ ਤੋਂ ਵੱਧ ਰੁੱਖ ਲਗਾਉਣ ਲਈ ਵੀ ਕਿਹਾ ਅਤੇ ਅੱਜ ਦੇ ਇਸ ਸਮਾਰੋਹ ਦੌਰਾਨ ਸਕੂਲ ਦੇ ਚੌਗਰਦੇ ਵਿੱਚ ਵਿੱਚ ਬੂਟੇ ਲਗਾ ਕੇ ਹਰਿਆਵਲ ਭਰਿਆ ਸੁੰਦਰਤਾ ਦਿਵਸ ਮਨਾਇਆ ਗਿਆ।
ਇਸ ਮੌਕੇ ਟਰਸਟ ਦੇ ਮੀਤ ਪ੍ਰਧਾਨ ਤਰਨਜੀਤ ਸਿੰਘ ਥਾਂਦੀ ਡਾਇਰੈਕਟਰ ਕਿਰਪਾਲ ਸਿੰਘ ਖਾਬੜਾ ਪ੍ਰਿੰਸੀਪਲ ਮੈਡਮ ਰਾਜ ਰਾਣੀ ਜੀ ਵਲੋਂ ਆਏ ਹੋਏ ਮਹਿਮਾਨਾਂ ਨੂੰ ਯਾਦਗਾਰੀ ਚਿੰਨ੍ਹ ਅਤੇ ਇੱਕ ਬੂਟਾ ਭੇਂਟ ਕਰਦੇ ਹੋਏ ਧੰਨਵਾਦ ਕੀਤਾ। ਉਨਾਂ ਨਾਲ ਸਕੂਲ ਦਾ ਸਮੁੱਚਾ ਸਟਾਫ ਅਤੇ ਬੱਚੇ ਵੀ ਹਾਜ਼ਰ ਸਨ।