ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਅਤੇ ਪੁਨਰਵਾਸ ਕੇਂਦਰ ਵਿਖੇ ਆਜ਼ਾਦੀ ਦਿਵਸ ਮਨਾਇਆ।
ਨਵਾਂਸ਼ਹਿਰ - ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਨਵਾਂਸ਼ਹਿਰ ਵਿਖੇ “ਸੁਤੰਤਰਤਾ ਦਿਵਸ” ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਪ੍ਰੋਜੈਕਟ ਡਾਇਰੈਕਟਰ ਚਮਨ ਸਿੰਘ ਜੀ ਨੇ ਕੀਤੀ। ਇਸ ਮੌਕੇ ਤੇ ਉਨ੍ਹਾਂ ਨੇ ਆਪਣੇ ਸਬੋਧਨੀ ਭਾਸ਼ਣ ਵਿੱਚ ਆਏ ਹੋਏ ਮਹਿਮਾਨਾਂ ਨੂੰ ਜੀ ਆਇਆ ਕਿਹਾ ਅਤੇ ਸੁਤੰਤਰਤਾ ਦਿਵਸ ਦੀਆਂ ਲ਼ੱਖ-ਲੱਖ ਵਧਾਈਆਂ ਦਿੱਤੀਆ। ਇਸ ਮੌਕੇ ਤੇ ਸਭ ਤੋਂ ਪਹਿਲਾ ਝੰਡਾ ਲਹਿਰਾਉਣ ਦੀ ਰਸਮ ਕੀਤੀ ।

ਉਨ੍ਹਾ ਕਿਹਾ ਕਿ ਅਸੀ ਅਜਾਦੀ ਦਾ ਅਨੰਦ ਅਨੇਕਾਂ ਹੀ ਦੇਸ਼ ਭਗਤਾ ਦੀਆਂ ਕੁਰਬਾਨੀਆ ਤੋਂ ਮਾਣਿਆ ਹੈ। ਕਿਸੇ ਵੀ ਗੁਲਾਮ ਦੇਸ਼ ਦਾ ਨਾਗਰਿਕ ਉਸ ਪਿੰਜਰੇ ਵਿੱਚ ਬੰਦ ਪੰਛੀ ਵਾਂਗ ਹੈ ਜੋ ਖੰਭ ਤਾਂ ਫੜਫੜਾ ਸਕਦਾ ਹੈ ਪਰ ਆਸਮਾਨ ਵਿੱਚ ਉੱਚੀਆਂ ਉੱਡਾਰੀਆਂ ਨਹੀਂ ਮਾਰ ਸਕਦਾ। ਸਾਡੇ ਦੇਸ਼ ਦੀ ਆਜ਼ਾਦੀ ਇੱਕ ਉਹ ਕੀਮਤੀ ਤੋਹਫ਼ਾ ਹੈ ਜਿਸਦਾ ਮੁੱਲ ਕੋਈ ਨਹੀਂ ਹੈ। ਇਸ ਕਰਕੇ 15 ਅਗਸਤ ਦਾ ਦਿਨ ਭਾਰਤ ਵਾਸੀਆਂ ਲਈ ਬਹੁਤ ਮਹੱਤਵਪੂਰਣ ਦਿਨ ਹੈ। ਅੱਜ ਅਸੀਂ ਭਾਵੇਂ ਆਜ਼ਾਦ ਹਾਂ ਪਰ ਇਸ ਆਜ਼ਾਦੀ ਦਾ ਆਨੰਦ ਤਾਂ ਹੀ ਮਾਣ ਸਕਦੇ ਹਾਂ ਜੇਕਰ ਅਸੀਂ ਦੇਸ਼ ਵਿੱਚੋਂ ਰਿਸ਼ਵਤਖੋਰੀ , ਭ੍ਰਿਸ਼ਟਾਚਾਰ ਆਦਿ ਨੂੰ ਦੂਰ ਕਰਨ ਦਾ ਯਤਨ ਕਰੀਏ ।
ਦੇਸ਼ ਦੇ ਹਰ ਇੱਕ ਵਿਅਕਤੀ ਦੇਸ਼ ਪ੍ਰਤੀ ਇਮਾਨਦਾਰ ਹੋਵੇ ਇਹੀ ਸਾਡੇ ਦੇਸ਼ ਦੇ ਸ਼ਹੀਦਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੋਵੇਗੀ। ਉਨਾ ਨੇ ਕਿਹਾ ਕਿ 15 ਅਗਸਤ 1947 ਨੂੰ ਸਾਡਾ ਦੇਸ਼ ਅਜਾਦ ਹੋਇਆ ਤੇ ਲਾਲ ਕਿਲੇ ਤੇ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਜੀ ਨੇ ਦੇਸ਼ ਦਾ ਝੰਡਾ ਲਹਿਰਾਇਆ ਅਤੇ ਦੇਸ਼ ਨੂੰ ਸੰਬੋਧਨ ਕੀਤਾ। ਉਸ ਸਮੇਂ ਤੋਂ ਲੈ ਕੇ ਹਰ ਸਾਲ ਦੇਸ਼ ਦਾ ਪ੍ਰਧਾਨ ਮੰਤਰੀ ਤਿਰੰਗਾ ਝੰਡਾ ਲਹਿਰਾਉਂਦੇ ਹਨ। ਅਤੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਦੇ ਹਰ ਨਾਗਰਿਕ ਨੂੰ ਆਪਣਾ ਬਣਦਾ ਫਰਜ਼ ਨਿਭਾਉਣਾ ਚਾਹੀਦਾ ਹੈ, ਸਮਾਜ ਵਿੱਚ ਪਾਈਆਂ ਜਾਣ ਵਾਲੀਆਂ ਬੁਰਾਈਆਂ ਨੂੰ ਖਤਮ ਕਰਨ ਵਿੱਚ ਆਪਣਾ ਸਹਿਯੋਗ ਦੇਣਾ ਚਾਹੀਦਾ ਹੈ। ਅੱਜ ਦੇ ਸਮੇਂ ਵਿੱਚ ਨਸ਼ਾਖੋਰੀ ਇੱਕ ਭਿਆਨਕ ਸਮੱਸਿਆ ਬਣ ਗਈ ਹੈ, ਜਿਸ ਨੂੰ ਖਤਮ ਕਰਨ ਲਈ ਸਾਨੂੰ ਸਰਕਾਰ ਦਾ ਸਹਿਯੋਗ ਵੀ ਕਰਨਾ ਚਾਹੀਦਾ ਹੈ।
ਇਸ ਮੌਕੇ ਤੇ ਮਾਣਯੋਗ ਡਿਪਟੀ ਕਮਿਸ਼ਨਰ ਨਵਾਂਸ਼ਹਿਰ ਵਲੋਂ ਰੈੱਡ ਕਰਾਸ ਨਸ਼ਾ ਮੁਕਤੀ ਕੇਂਦਰ ਨਵਾਂਸ਼ਹਿਰ ਨੂੰ ਨਸ਼ੇ ਦੇ ਖਾਤਮੇ ਲਈ ਸਮਾਜ ਵਿੱਚ ਜਾਗਰੂਤਾ ਅਤੇ ਨਸ਼ੇ ਦੇ ਪੀੜਤ ਨੌਜਵਾਨਾ ਦਾ ਇਲਾਜ ਕਰਨ ਲਈ ਸਨਮਾਨ ਕੀਤਾ ਗਿਆ। ਸਟਾਫ ਮੈਂਬਰ ਦਿਨੇਸ਼ ਕੁਮਾਰ, ਪਰਵੇਸ਼ ਕੁਮਾਰ, ਮਨਜੀਤ ਸਿੰਘ, ਹਰਪ੍ਰੀਤ ਕੌਰ, ਰਾਜਨ ਲਾਡੀ, ਅਤੇ ਮਰੀਜ ਹਾਜਿਰ ਸਨ।