
ਸੈਕਟਰ 70 ਦੀ ਮਾਰਕੀਟ ਵਿੱਚ ਜਨਤਕ ਪਖਾਨਿਆਂ ਨੇੜੇ ਸੀਵਰੇਜ ਸਿਸਟਮ ਦੀ ਹਾਲਤ ਤਰਸਯੋਗ
ਐਸ ਏ ਐਸ ਨਗਰ, 21 ਅਗਸਤ - ਸੈਕਟਰ 70 ਦੀ ਮਾਰਕੀਟ ਵਿੱਚ ਬਣੇ ਜਨਤਕ ਪਖਾਨੇ ਨੇੜੇ ਸੀਵਰੇਜ ਦਾ ਗੰਦਾ ਪਾਣੀ ਸੜਕ ਕਿਨਾਰੇ ਖੜ੍ਹਣ ਕਾਰਨ ਹਾਲਾਤ ਤਰਸਯੋਗ ਬਣੇ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆ ਸਮਾਜਸੇਵੀ ਆਗੂ ਸz. ਕੰਵਲ ਨੈਨ ਸਿੰਘ ਸੋਢੀ ਨੇ ਦੱਸਿਆ ਕਿ ਜਨਤਕ ਪਖਾਨਿਆਂ ਅੱਗੇ ਖੜ੍ਹਦੇ ਸੀਵਰੇਜ ਦੇ ਗੰਦੇ ਪਾਣੀ ਨਾਲ ਖੇਤਰ ਵਿੱਚ ਹਰ ਕਿਸੇ ਦੀ ਸਿਹਤ ਲਈ ਖਤਰਾ ਪੈਦਾ ਹੋ ਰਿਹਾ ਹੈ।
ਐਸ ਏ ਐਸ ਨਗਰ, 21 ਅਗਸਤ - ਸੈਕਟਰ 70 ਦੀ ਮਾਰਕੀਟ ਵਿੱਚ ਬਣੇ ਜਨਤਕ ਪਖਾਨੇ ਨੇੜੇ ਸੀਵਰੇਜ ਦਾ ਗੰਦਾ ਪਾਣੀ ਸੜਕ ਕਿਨਾਰੇ ਖੜ੍ਹਣ ਕਾਰਨ ਹਾਲਾਤ ਤਰਸਯੋਗ ਬਣੇ ਹੋਏ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆ ਸਮਾਜਸੇਵੀ ਆਗੂ ਸz. ਕੰਵਲ ਨੈਨ ਸਿੰਘ ਸੋਢੀ ਨੇ ਦੱਸਿਆ ਕਿ ਜਨਤਕ ਪਖਾਨਿਆਂ ਅੱਗੇ ਖੜ੍ਹਦੇ ਸੀਵਰੇਜ ਦੇ ਗੰਦੇ ਪਾਣੀ ਨਾਲ ਖੇਤਰ ਵਿੱਚ ਹਰ ਕਿਸੇ ਦੀ ਸਿਹਤ ਲਈ ਖਤਰਾ ਪੈਦਾ ਹੋ ਰਿਹਾ ਹੈ। ਉਹਨਾਂ ਕਿਹਾ ਕਿ ਇਸ ਗੰਦੇ ਪਾਣੀ ਕਾਰਨ ਭਾਰੀ ਬਦਬੂ ਫੈਲਦੀ ਹੈ ਅਤੇ ਇੱਥੇ ਇਕੱਤਰ ਹੋਈ ਕਾਈ ਨਾਲ ਗੰਦਗੀ ਦੀ ਸਥਿਤੀ ਪੈਦਾ ਹੋ ਗਈ ਹੈ ਜਿਸ ਕਾਰਨ ਬਿਮਾਰੀਆਂ ਵੀ ਪੈਦਾ ਹੋ ਰਹੀਆਂ ਹਨ।
ਉਹਨਾਂ ਕਿਹਾ ਕਿ ਇਸ ਸੰਬੰਧੀ ਵਾਰ-ਵਾਰ ਸ਼ਿਕਾਇਤਾਂ ਕਰਨ ਦੇ ਬਾਵਜੂਦ ਨਗਰ ਨਿਗਮ ਵਲੋਂ ਇਸ ਸੰਬੰਧੀ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਜਿਸ ਕਾਰਨ ਸਥਾਨਕ ਨਿਵਾਸੀਆਂ, ਦੁਕਾਨਦਾਰਾਂ ਅਤੇ ਇੱਥੇ ਆਉਣ ਵਾਲੇ ਲੋਕਾਂ ਦੀ ਸਿਹਤ ਨੂੰ ਗੰਭੀਰ ਖਤਰਾ ਹੋ ਸਕਦਾ ਹੈ।
ਉਹਨਾਂ ਕਿਹਾ ਕਿ ਇਹ ਮਾਮਲਾ ਨਗਰ ਨਿਗਮ ਦੇ ਮੇਅਰ ਅਤੇ ਕਮਿਸ਼ਨਰ ਦੇ ਧਿਆਨ ਵਿੱਚ ਵੀ ਲਿਆਂਦਾ ਜਾ ਚੁੱਕਿਆ ਹੈ ਪਰੰਤੂ ਕੋਈ ਕਾਰਵਾਈ ਨਹੀਂ ਹੋਈ। ਉਹਨਾਂ ਮੰਗ ਕੀਤੀ ਹੈ ਕਿ ਇਸ ਸਮੱਸਿਆ ਨੂੰ ਤੁਰੰਤ ਹਲ ਕੀਤਾ ਜਾਵੇ।
