ਆਊਟ ਸੋਰਸ ਮੁਲਾਜ਼ਮਾਂ ਨੂੰ ਪੱਕੇ ਕਰਨ ਸਬੰਧੀ ਦਿੱਤਾ ਮੰਗ ਪੱਤਰ

ਗੜਸ਼ੰਕਰ, 22 ਅਗਸਤ - ਮਾਰਕੀਟ ਕਮੇਟੀ ਗੜਸ਼ੰਕਰ ਵਿੱਚ ਆਊਟ ਸੋਰਸ ਮੁਲਾਜ਼ਮਾਂ ਵਜੋਂ ਕੰਮ ਕਰਨ ਵਾਲੇ ਕੱਚੇ ਮੁਲਾਜ਼ਮਾਂ ਨੇ ਅੱਜ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਨੂੰ ਦਿੱਤੇ ਇੱਕ ਮੰਗ ਪੱਤਰ ਵਿੱਚ ਦੱਸਿਆ ਕਿ ਉਹ ਚੰਡੀਗੜ੍ਹ ਦੀ ਇੱਕ ਏਜੰਸੀ ਰਾਹੀਂ ਇੱਥੇ ਪਿਛਲੇ 10 ਸਾਲਾਂ ਤੋਂ ਕੰਮ ਕਰ ਰਹੇ ਹਨ।

ਪਰਵਿੰਦਰ ਸਿੰਘ, ਪ੍ਰਦੀਪ ਕੁਮਾਰ, ਹਨੀ ਕਾਲੀਆ, ਪਰਮਜੀਤ ਸਿੰਘ, ਗੁਰਵਿੰਦਰ ਸਿੰਘ, ਹੀਰਾ ਸਿੰਘ ,ਲਵਪ੍ਰੀਤ ਸਿੰਘ  ਨੇ ਇਹ ਮੰਗ ਪੱਤਰ ਦੇਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਦੱਸਿਆ ਕਿ  ਪਿਛਲੇ 10 ਸਾਲਾਂ ਤੋਂ ਉਹ ਕੱਚੇ ਮੁਲਾਜ਼ਮਾਂ ਵਜੋਂ ਕੰਮ ਕਰ ਰਹੇ ਹਨ ਅਤੇ ਅੱਤ ਦੀ ਮਹਿੰਗਾਈ ਵਿੱਚ ਪਰਿਵਾਰਾਂ ਦਾ ਗੁਜ਼ਰ ਵਸਰ ਚਲਾਣਾ ਬੇਹੱਦ ਔਖਾ ਹੋਇਆ ਪਿਆ ਹੈ। 
ਉਹਨਾਂ ਦੱਸਿਆ ਕਿ ਮੰਗ ਪੱਤਰ ਰਾਹੀਂ ਉਹਨਾਂ ਨੇ ਸਰਕਾਰ  ਤੋਂ ਮੰਗ ਕੀਤੀ ਹੈ ਕਿ ਉਹਨਾਂ ਨੂੰ ਪੱਕਾ ਕੀਤਾ ਜਾਵੇ ਤਾਂ ਕਿ ਜਿੱਥੇ ਉਹ ਪਰਿਵਾਰਾਂ ਦਾ ਗੁਜਰ ਗੁਜਰ ਸਹੀ ਤਰੀਕੇ ਚਲਾ ਸਕਣ ਉੱਥੇ ਨਾਲ ਹੀ ਆਪਣੇ ਕੰਮ ਵਿੱਚ ਹੋਰ ਤੇਜ਼ੀ ਲਿਆ ਕੇ ਮਾਰਕੀਟ ਕਮੇਟੀ ਦੇ ਕੰਮ ਕਾਰ ਨੂੰ ਸੁਚਾਰੂ ਢੰਗ ਨਾਲ ਚਲਾ ਸਕਣ।