
ਸੰਤ ਈਸ਼ਰ ਸਿੰਘ ਪਬਲਿਕ ਸਕੂਲ ਵਿਖੇ ਵਿਜੀਲੈਂਸ ਜਾਗਰੂਕਤਾ ਹਫ਼ਤੇ ਮੌਕੇ ਵੱਖ ਵੱਖ ਗਤੀਵਿਧੀਆਂ ਕਰਵਾਈਆਂ
ਐਸ.ਏ.ਐਸ.ਨਗਰ, 7 ਨਵੰਬਰ- ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਦੇ ਵਿਦਿਆਰਥੀਆਂ ਵੱਲੋਂ 30 ਅਕਤੂਬਰ ਤੋਂ 5 ਨਵੰਬਰ ਤੱਕ ਵੱਖ-ਵੱਖ ਗਤੀਵਿਧੀਆਂ ਨਾਲ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ।
ਐਸ.ਏ.ਐਸ.ਨਗਰ, 7 ਨਵੰਬਰ- ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਦੇ ਵਿਦਿਆਰਥੀਆਂ ਵੱਲੋਂ 30 ਅਕਤੂਬਰ ਤੋਂ 5 ਨਵੰਬਰ ਤੱਕ ਵੱਖ-ਵੱਖ ਗਤੀਵਿਧੀਆਂ ਨਾਲ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਗਿਆ।
ਪ੍ਰਿੰਸੀਪਲ ਸ੍ਰੀਮਤੀ ਇੰਦਰਜੀਤ ਕੌਰ ਸੰਧੂ ਨੇ ਦੱਸਿਆ ਕਿ ਇਸ ਮੌਕੇ ਸੀਨੀਅਰ ਵਰਗ ਦੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਜੀਵਨ ਵਿੱਚ ਇਮਾਨਦਾਰੀ ਨੂੰ ਅਪਣਾਉਣ ਦਾ ਪ੍ਰਣ ਲਿਆ। ਇਸ ਦੌਰਾਨ ਵਿਸ਼ੇਸ਼ ਪ੍ਰਾਥਨਾ ਸਭਾ ਦੌਰਾਨ ਵਿਦਿਆਰਥੀਆਂ ਨੂੰ ਕੰਮ ਪ੍ਰਤੀ ਗੰਭੀਰ ਹੋਣ ਅਤੇ ਭ੍ਰਿਸ਼ਟਾਚਾਰ ਤੋਂ ਮੁਕਤ ਰਹਿਣ ਦੀ ਕੋਸ਼ਿਸ਼ ਕਰਨ ਅਤੇ ਜੀਵਨ ਵਿੱਚ ਸਹੀ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ 11ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਵਿਸ਼ੇ ਤੇ ਆਧਾਰਿਤ ਸਲੋਗਨ ਅਤੇਭਾਸ਼ਣ ਪੇਸ਼ ਕੀਤੇ ਅਤੇ ਵਾਦ ਵਿਵਾਦ ਮੁਕਾਬਲੇ ਅਤੇਨੁੱਕੜ ਨਾਟਕਾਂ ਰਾਹੀਂ ਭ੍ਰਿਸ਼ਟਾਚਾਰ ਦੀ ਬੁਰਾਈ ਨੂੰ ਜੜ੍ਹੋਂ ਪੁੱਟਣ ਦਾ ਸੁਨੇਹਾ ਦਿੱਤਾ। ਸੀ.ਬੀ.ਐਸ.ਈ ਦੀ ਵੈਬਸਾਈਟ ਰਾਹੀਂ ਈ-ਪ੍ਰਣ ਲਿਆ।
ਉਹਨਾਂ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਇਆਂ 75 ਸਾਲ ਹੋ ਗਏ ਹਨ ਪਰ ਅਸੀਂ ਭ੍ਰਿਸ਼ਟਾਚਾਰ ਤੋਂ ਮੁਕਤ ਨਹੀਂ ਹੋ ਸਕੇ। ਉਹਨਾਂ ਕਿਹਾ ਕਿ ਇਸ ਹਫ਼ਤੇ ਨੂੰ ਮਨਾਉਣ ਦਾ ਮਕਸਦ ਭ੍ਰਿਸ਼ਟਾਚਾਰ ਦੇ ਵਧ ਰਹੇ ਖ਼ਤਰੇ ਅਤੇ ਇਸ ਦੇ ਸਿੱਟਿਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਕੂਲ ਦੀ ਡਾਇਰੈਕਟਰ ਸ੍ਰੀਮਤੀ ਪਵਨਦੀਪ ਕੌਰ ਗਿੱਲ ਨੇ ਹਰ ਭਾਰਤੀ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਹੋ ਕੇਭਾਰਤ ਨੂੰ ਆਤਮ-ਨਿਰਭਰ ਬਣਾਉਣ ਵਿੱਚ ਯੋਗਦਾਨ ਪਾ ਸਕਦਾ ਹੈ।
