ਐਮਐਸਸੀ ਫਿਜਿਕਸ ਦੇ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ
ਮਾਹਿਲਪੁਰ 23 ਅਗਸਤ - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਐਮਐਸਸੀ ਫਿਜਿਕਸ ਦੇ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਮਾਹਿਲਪੁਰ 23 ਅਗਸਤ - ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਐਲਾਨੇ ਨਤੀਜਿਆਂ ਵਿੱਚ ਖੇਤਰ ਦੇ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਮਾਹਿਲਪੁਰ ਵਿੱਚ ਚਲਦੇ ਕੋਰਸ ਐਮਐਸਸੀ ਫਿਜਿਕਸ ਦੇ ਦੂਜਾ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ ਹੈ।
ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ ਪਰਵਿੰਦਰ ਸਿੰਘ ਅਤੇ ਫਿਜਿਕਸ ਵਿਭਾਗ ਦੇ ਮੁੱਖੀ ਡਾ ਆਰਤੀ ਸ਼ਰਮਾ ਨੇ ਦੱਸਿਆ ਕਿ ਐਮਐਸਸੀ ਫਿਜਿਕਸ ਦੇ ਸਮੈਸਟਰ ਦੂਜਾ ਦੇ ਨਤੀਜੇ ਵਿੱਚ ਵਿਦਿਆਰਥਣ ਸ਼ੈਲਜਾ ਪਰਾਸ਼ਰ ਨੇ 67.8 ਫੀਸਦੀ ਅੰਕ ਪ੍ਰਾਪਤ ਕਰਕੇ ਕਾਲਜ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ।
ਉਨ੍ਹਾਂ ਦੱਸਿਆ ਕਿ ਵਿਦਿਆਰਥੀ ਦਲਜੀਤ ਸਿੰਘ ਨੇ 66.2 ਫੀਸਦੀ ਅੰਕਾਂ ਨਾਲ ਦੂਜਾ ਅਤੇ ਵਿਦਿਆਰਥਣ ਆਸਥਾ ਸ਼ਰਮਾ ਨੇ 64.8 ਫੀਸਦੀ ਅੰਕਾਂ ਨਾਲ ਤੀਜਾ ਸਥਾਨ ਹਾਸਿਲ ਕੀਤਾ। ਇਸ ਮੌਕੇ ਪ੍ਰਿੰਸੀਪਲ ਸਮੇਤ ਫਿਜਿਕਸ ਵਿਭਾਗ ਦੇ ਸਮੂਹ ਅਧਿਆਪਕਾਂ ਨੇ ਇਹਨਾਂ ਵਿਦਿਆਰਥੀਆਂ ਨੂੰ ਚੰਗੇ ਨਤੀਜੇ ਹਾਸਿਲ ਕਰਨ ਲਈ ਸ਼ੁਭਕਾਮਨਾਵਾਂ ਦਿੱਤੀਆਂ।